ਖਮਾਣੋਂ, 2 ਜੁਲਾਈ (ਮਨਮੋਹਣ ਸਿੰਘ ਕਲੇਰ)-ਇਤਿਹਾਸਕ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾਤਿਸ਼ਾਹੀ ਛੇਵੀਂ ਤੇ ਦਸਵੀਂ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਹਰਮਿੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਤੋਂ ਇਲਾਵਾ ਢਾਡੀ ਜਥੇ ਗੁਰਦੇਵ ਸਿੰਘ ਕੋਮਲ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਨਿਹਾਲ ਕੀਤਾ। ਇਸ ਮੌਕੇ ਭਾਈ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬਾਨ ਦੇ ਦਰਸਾਏ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਬਸੀ ਪਠਾਣਾਂ, ਜਤਿੰਦਰ ਸਿੰਘ ਭੰਗੂ ਇੰਜੀਨੀਅਰ ਚੀਫ਼, ਜਸਮੇਰ ਸਿੰਘ ਬਡਲਾ, ਬਲਜਿੰਦਰ ਸਿੰਘ ਬੌੜ, ਦਵਿੰਦਰ ਸਿੰਘ ਮਾਜਰੀ, ਮਨਦੀਪ ਸਿੰਘ ਢੋਲੇਵਾਲ, ਕੁਲਵਿੰਦਰ ਸਿੰਘ ਬਿਲਾਸਪੁਰ, ਡਾ. ਜਗਦੀਪ ਸਿੰਘ ਰਾਣਾ, ਫ਼ਕੀਰ ਚੰਦ ਜਟਾਣਾ, ਕਰਮਜੀਤ ਕੌਰ ਹਲਕਾ ਪ੍ਰਧਾਨ ਬਸੀ ਪਠਾਣਾਂ ਮਹਿਲਾ ਵਿੰਗ, ਜ਼ੈਲਦਾਰ ਸੁਖਵਿੰਦਰ ਸਿੰਘ ਘਮੰਡਗੜ੍ਹ, ਜਸਵੰਤ ਸਿੰਘ ਮੰਡੋਫਲ, ਕਰਮਜੀਤ ਸਿੰਘ ਢੀਂਡਸਾ, ਭੁਪਿੰਦਰ ਸਿੰਘ ਭਿੰਦਾ, ਕਸ਼ਮੀਰਾ ਸਿੰਘ ਰਾਣਵਾਂ, ਹਰਚੰਦ ਸਿੰਘ ਬਾਠਾਂ, ਭਗਤ ਸਿੰਘ, ਗੁਰਚਰਨ ਸਿੰਘ ਮੈਨੇਜਰ, ਮਨਮੋਹਣ ਸਿੰਘ ਮਕਾਂਰੋਪੁਰ, ਗੁਰਮੀਤ ਸਿੰਘ, ਜਸਵੀਰ ਸਿੰਘ ਵਾਲੀਆ, ਸਵਰਨ ਸਿੰਘ ਸ਼ਿਵਦਾਸਪੁਰ, ਪਿਆਰਾ ਸਿੰਘ ਮਾਨਪੁਰ, ਗੁਰਮੀਤ ਸਿੰਘ ਖਮਾਣੋਂ ਆਦਿ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸਨ।