08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਾਰਟੀ ਟਿਕਟ ਦੇਵੇਗੀ ਤਾਂ ਬਸੀ ਪਠਾਣਾਂ ਤੋਂ ਚੋਣ ਲੜਨ ਲਈ ਤਿਆਰ ਹਾਂ- ਗੁਰਪ੍ਰੀਤ ਸਿੰਘ ਜੀ.ਪੀ.

Ad Position 21
No active advertisement
ਅਜੀਤ ਡੈਸਕ 03-07-2026
ਬਸੀ ਪਠਾਣਾਂ, 2 ਜੁਲਾਈ (ਰਾਜਿੰਦਰ ਸ਼ਰਮਾ)-ਜੇਕਰ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਮੈਨੂੰ ਬਸੀ ਪਠਾਣਾਂ ਤੋਂ ‘ਆਪ’ ਦਾ ਉਮੀਦਵਾਰ ਬਣਾ ਕੇ ਚੋਣ ਲੜਨ ਲਈ ਕਹੇਗੀ ਤਾਂ ਬਸੀ ਪਠਾਣਾਂ ਤੋਂ ਚੋਣ ਲੜਨ ਲਈ ਤਿਆਰ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾਂ ਦੇ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਐਸ.ਸੀ.ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ ਨੇ ਗੱਲਬਾਤ ਦੌਰਾਨ ਕੀਤਾ। ਜੀ.ਪੀ. ਨੇ ਕਿਹਾ ਕਿ ਉਨ੍ਹਾਂ ਨੇ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਲਈ ਬਤੌਰ ਵਿਧਾਇਕ ਬਹੁਤ ਕੰਮ ਕੀਤੇ ਹਨ ਅਤੇ ਉਹ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਵੀ ਹਨ, ਜੇਕਰ ਪਾਰਟੀ ਉਨ੍ਹਾਂ ਨੂੰ ਬਸੀ ਪਠਾਣਾਂ ਤੋਂ ਚੋਣ ਲੜਨ ਲਈ ਆਦੇਸ਼ ਦਿੰਦੀ ਹੈ ਤਾਂ ਉਹ ਚੋਣ ਜ਼ਰੂਰ ਲੜਨਗੇ। ਜੀ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੂਬੇ ਦਾ ਪ੍ਰਮੁੱਖ ਚਿਹਰਾ ਬਣ ਚੁੱਕੇ ਹਨ ਅਤੇ ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਦੀ ਜਨਤਾ ਨਾਲ ਜੋ ਪ੍ਰਮੁੱਖ ਪੰਜ ਵਾਅਦੇ ਕੀਤੇ ਸਨ, ਉਹ ਸਭ ਪੂਰੇ ਕਰ ਦਿੱਤੇ ਹਨ।
ਉਨ੍ਹਾਂ ਸੂਬੇ ਦੀਆਂ ਮਹਿਲਾਵਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੀਆਂ ਮਹਿਲਾਵਾਂ ਦੇ ਜੀਵਨ ’ਚ ਆਰਥਿਕ ਤੌਰ ’ਤੇ ਬਦਲਾਅ ਆਵੇਗਾ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਐੱਸ.ਸੀ.ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ 3000 ਅਤੇ 4500 ਰੁਪਏ ਤਿੰਨ ਮਹੀਨੇ ਦੇ ਪੈਸੇ ਮਹਿਲਾਵਾਂ ਦੇ ਬੈਂਕ ਖਾਤਿਆਂ ’ਚ ਸਿੱਧੇ ਜਮਾਂ ਹੋ ਗਏ ਹਨ ਅਤੇ ਜਿਨ੍ਹਾਂ ਮਹਿਲਾਵਾਂ ਦੇ ਕਿਸੇ ਕਾਰਨ ਪੈਸੇ ਨਹੀਂ ਆਏ ਉਨ੍ਹਾਂ ਦੇ ਵੀ ਇਕ ਦੋ ਦਿਨਾਂ ’ਚ ਬੈਂਕ ਖਾਤਿਆਂ ਵਿਚ ਪੈਸੇ ਆ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਟਕਸਾਲੀ ਕਾਂਗਰਸੀ ਪਰਿਵਾਰ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹਨ-ਰਣਦੀਪ ਸਿੰਘ ਨਾਭਾ ਅਗਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਵਲੋਂ ਪਿੰਡਾਂ ’ਚ ‘ਲੋਕ ਮਿਲਣੀ’ ਕਰਵਾਈ
Ad Position 24