08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਐਸ.ਪੀ ਕੁਲਵੀਰ ਸਿੰਘ ਨੇ ਮੁਹਤਬਰਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-07-2026
ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ ਕੁਲਬੀਰ ਸਿੰਘ ਨੇ ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡਾਂ ਤੇ ਇਲਾਕਿਆਂ ਨਾਲ ਸੰਬੰਧਿਤ ਸਰਪੰਚਾਂ, ਪੰਚਾਂ, ਕੌਂਸਲਰਾਂ, ਮੁਹਤਬਰ ਵਿਅਕਤੀਆਂ ਅਤੇ ਵੀ.ਡੀ.ਸੀ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਮੀਟਿੰਗ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਹਾਜ਼ਰ ਇਲਾਕੇ ਦੇ ਮੁਹਤਬਰ ਵਿਅਕਤੀਆਂ ਪਾਸੋਂ ਫੀਡ ਬੈਕ ਲਈ ਗਈ । ਉਪਰੰਤ ਡੀ.ਐਸ.ਪੀ ਕੁਲਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵੀ ਢੰਗ ਨਾਲ ਲਾਗੂ ਕੀਤੇ ਜਾਣ ਤੋਂ ਬਾਅਦ ਉਸ ਦੇ ਪ੍ਰਭਾਵ ਬਾਰੇ ਸਮੀਖਿਆ ਕਰਨਾ ਸੀ । ਡੀ.ਐਸ.ਪੀ ਕੁਲਬੀਰ ਸਿੰਘ ਨੇ ਦਾਅਵਾ ਕੀਤਾ ਕਿ ਹਲਕੇ ’ਚ ਇਹ ਮੁਹਿੰਮ ਕਾਫ਼ੀ ਹੱਦ ਤੱਕ ਸਫਲ ਰਹੀ ਹੈ । ਉਨ੍ਹਾਂ ਹਾਜ਼ਰ ਮੁਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿਚ ਹੋਣ ਵਾਲੀਆਂ ਅਪਰਾਧਿਕ, ਨਸ਼ੇ ਦੀ ਵਿੱਕਰੀ ਵਰਗੀਆਂ ਸ਼ੱਕੀ ਗਤੀਵਿਧੀਆਂ ’ਤੇ ਵੀ ਨਜ਼ਰ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ, ਤਾਂ ਜੋ ਨਸ਼ਿਆਂ ਅਤੇ ਅਪਰਾਧ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ । ਮੀਟਿੰਗ ’ਚ ਸਬ ਇੰਸਪੈਕਟਰ ਬਲਜਿੰਦਰ ਸਿੰਘ ਕੰਗ ਐਸ.ਐਚ.ਓ ਥਾਣਾ ਮੂਲੇਪੁਰ, ਅਸ਼ੋਕ ਕੁਮਾਰ ਐਸ.ਐਚ.ਓ ਥਾਣਾ ਫ਼ਤਹਿਗੜ੍ਹ ਸਾਹਿਬ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਵੀ ਚੀਮਾ, ਦਿਲਪ੍ਰੀਤ ਸਿੰਘ ਭੱਟੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਮੁਹਤਬਰ ਵਿਅਕਤੀ ਸ਼ਾਮਿਲ ਸਨ ।
Ad Position 22
No active advertisement
ਪਿਛਲੀ ਖ਼ਬਰ ਸਾਰਥਿਕ ਫਾਊਂਡੇਸ਼ਨ ਨੇ ਐਸ.ਡੀ.ਐਮ. ਦੀਪਜੋਤ ਕੌਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਕੁਲਜੀਤ ਸਿੰਘ ਨਾਗਰਾ ਦੇ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦੇ ਕੋ-ਚੇਅਰਮੈਨ ਨਿਯੁਕਤ ਹੋਣ ਨਾਲ ਖ਼ੁਸ਼ੀ ਦੀ ਲਹਿਰ
Ad Position 24