08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਛੜੀਆਂ ਸ਼੍ਰੇਣੀਆਂ ਨਾਲ ਵਿਤਕਰੇ ਦੇ ਵਿਰੋਧ ’ਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਅੱਜ- ਬੱਬੂ

Ad Position 21
No active advertisement
ਅਜੀਤ ਡੈਸਕ 03-07-2026
ਖਮਾਣੋਂ, 2 ਜੁਲਾਈ (ਮਨਮੋਹਣ ਸਿੰਘ ਕਲੇਰ)- ਪੰਜਾਬ ਸਰਕਾਰ ਦੁਆਰਾ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਦਿੱਤੇ ਗਏ ਇਸ਼ਤਿਹਾਰਾਂ ’ਚ ਅਨੁਸੂਚਿਤ ਅਤੇ ਪਛੜੀਆਂ ਸ਼੍ਰੇਣੀਆਂ ਨੂੰ ਸਿਰੇ ਤੋਂ ਦਰਕਿਨਾਰ ਕਰ ਸੰਵਿਧਾਨਿਕ ਉਲੰਘਣਾ ਕੀਤੇ ਜਾਣ ਦੇ ਮਨਸੂਬਿਆਂ ਖ਼ਿਲਾਫ਼ ਬਹੁਜਨ ਸਮਾਜ ਪਾਰਟੀ ਵਲੋਂ 3 ਜੁਲਾਈ ਸ਼ੁੱਕਰਵਾਰ ਨੂੰ ਜ਼ਿਲ੍ਹਾ ਪੱਧਰ ’ਤੇ ਰੋਸ ਧਰਨਾ ਦਿੱਤਾ ਜਾਵੇਗਾ । ਇਸ ਸਬੰਧੀ ਇਕ ਮੰਗ ਪੱਤਰ ਰਾਜਪਾਲ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਦਿੱਤਾ ਜਾਵੇਗਾ । ਇਹ ਜਾਣਕਾਰੀ ਜਤਿੰਦਰ ਸਿੰਘ ਬੱਬੂ ਬਸਪਾ ਪ੍ਰਧਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਜਿਸ ਤਰ੍ਹਾਂ ਪਹਿਲਾਂ ਤੋਂ ਹੀ ਅਨੁਸੂਚਿਤ ਅਤੇ ਪਛੜੀਆਂ ਸ਼੍ਰੇਣੀਆਂ ਪ੍ਰਤੀ ਮਾੜੀ ਮਾਨਸਿਕਤਾ ਦਾ ਮੁਜ਼ਾਹਰਾ ਕੀਤਾ ਜਾ ਰਿਹਾ ਹੈ । ਇਹ ਕਦਮ ਵੀ ਉਸੇ ਸੋਚੀ ਸਮਝੀ ਚਾਲ ਦਾ ਇਕ ਹਿੱਸਾ ਹੈ ਕਿਉਂਕਿ ਉਪਰੋਕਤ ਅਸਾਮੀਆਂ ’ਚ ਅਨੁਸੂਚਿਤ ਅਤੇ ਪਛੜੀਆਂ ਸ਼੍ਰੇਣੀਆਂ ਲਈ ਜ਼ੀਰੋ ਅਸਾਮੀ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਬਸਪਾ ਵਲੋਂ ਇਸ ਕਾਰਵਾਈ ਦੇ ਰੋਸ ਵਜੋਂ ਸਮੁੱਚੀ ਜ਼ਿਲ੍ਹਾ ਜਥੇਬੰਦੀ ਦੇ ਸਹਿਯੋਗ ਨਾਲ ਸਵੇਰੇ 11 ਵਜੇ ਜ਼ਿਲ੍ਹਾ ਹੈੱਡਕੁਆਟਰ ਫ਼ਤਹਿਗੜ੍ਹ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਵਿਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਅਤਿ ਦੁਖਦਾਈ-ਇੰਜ. ਟੌਹੜਾ ਅਗਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਸ਼ਹਿਰ ਦੇ ਪ੍ਰਮੁੱਖ ਡਾਕਟਰਾਂ ਅਤੇ ਚਾਰਟਰਡ ਅਕਾਊਂਟੈਂਟਾਂ ਦਾ ਸਨਮਾਨ
Ad Position 24