10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬਸਪਾ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ’ਚ ਰਿਜ਼ਰਵੇਸ਼ਨ ਨੀਤੀ ਦੀ ਉਲੰਘਣਾ ਨੂੰ ਲੈ ਕੇ ਡੀ.ਸੀ ਦਫ਼ਤਰ ਦੇ ਬਾਹਰ ਰੋਸ ਵਿਖਾਵਾ

Ad Position 21
No active advertisement
ਅਜੀਤ ਡੈਸਕ 04-07-2026
ਫ਼ਤਹਿਗੜ੍ਹ ਸਾਹਿਬ, 3 ਜੁਲਾਈ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਸਿੱਖਿਆ ਭਰਤੀ ਡਾਇਰੈਕਟੋਰੇਟ ਦੁਆਰਾ ਪਿਛਲੇ ਦਿਨੀਂ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਦਿੱਤੇ ਗਏ ਇਸ਼ਤਿਹਾਰਾਂ ਵਿਚ ਸੰਵਿਧਾਨਿਕ ਪ੍ਰਬੰਧ ‘ਰਿਜ਼ਰਵੇਸ਼ਨ ਨੀਤੀ’ ਦੀ ਕੀਤੀ ਉਲੰਘਣਾ ਦੇ ਮਾਮਲੇ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਵਿਖਾਵਾ ਕੀਤਾ ਗਿਆ। ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋਂ ਨੇ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕੀਤੀ। ਧਰਨੇ ਉਪਰੰਤ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਰਾਹੀਂ ਪੰਜਾਬ ਰਾਜਪਾਲ ਦੇ ਨਾਂਅ ਮੰਗ ਪੱਤਰ ਭੇਜ ਕੇ ਲੈਕਚਰਾਰਾਂ ਦੀਆਂ ਅਸਾਮੀਆਂ ਵਿਚ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਨੂੰ ਸੰਵਿਧਾਨਿਕ ਤੌਰ ’ਤੇ ਰਾਖਵਾਂਕਰਨ ਦੇ ਮਿਲੇ ਹੱਕ ਦੀ ਰੱਖਿਆ ਲਈ ਪੰਜਾਬ ਸਰਕਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਬੇਇਨਸਾਫ਼ੀਆਂ ਕਰਦੇ ਹੋਏ ਉਨ੍ਹਾਂ ਦੇ ਸੰਵਿਧਾਨਿਕ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਜਿਸ ਵਿਚ ਨੀਤੀਗਤ ਫ਼ੈਸਲੇ, ਪ੍ਰਸ਼ਾਸਨਿਕ ਜ਼ਿਆਦਤੀਆਂ, ਸੰਵਿਧਾਨਿਕ ਹੱਕਾਂ ਨੂੰ ਅੱਖੋਂ ਪਰੋਖੇ ਕਰਨਾ ਅਤੇ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਦੀ ਨੀਤੀ ਨਾਲ ਹਰ ਪੱਧਰ ’ਤੇ ਖਿਲਵਾੜ ਕਰਕੇ ਪ੍ਰਤੀਨਿਧਤਾ ਨੂੰ ਬੇਅਸਰ ਕਰਨ ਵਰਗੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਸਾਮੀਆਂ ਦੇ ਇਸ਼ਤਿਹਾਰਾਂ ਵਿਚ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਲਈ ਲੋੜੀਂਦੀਆਂ ਅਸਾਮੀਆਂ ਰਾਖਵੀਆਂ ਨਹੀਂ ਰੱਖੀਆਂ ਗਈਆਂ। ਪੰਜਾਬ ਸਰਕਾਰ ਦੁਆਰਾ ਲੈਕਚਰਾਰਾਂ ਦੀਆਂ ਅਸਾਮੀਆਂ ਵਿਚ ਇਨ੍ਹਾਂ ਸ਼੍ਰੇਣੀਆਂ ਨੂੰ ਬਾਹਰ ਰੱਖਣਾ ਸੰਵਿਧਾਨਿਕ ਤੌਰ ਤੇ ਰਿਜ਼ਰਵੇਸ਼ਨ ਨੀਤੀ ਅਤੇ ਸੂਬੇ ਦੇ ਕਾਨੂੰਨੀ ਨਿਯਮਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਪੰਜਾਬ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਗੈਰ-ਸੰਵਿਧਾਨਿਕ ਪ੍ਰਕਿਰਿਆ ਦੇ ਵਿਰੁੱਧ ਤੁਰੰਤ ਦਖ਼ਲ ਦੇ ਕੇ ਮੌਜੂਦਾ ਇਸ਼ਤਿਹਾਰਾਂ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਕਰਵਾਇਆ ਜਾਵੇ ਜਾਂ ਇਨ੍ਹਾਂ ਤੇ ਲੋੜੀਂਦੀ ਰੋਕ ਲਗਵਾਈ ਜਾਵੇ, ਪੰਜਾਬ ਅੰਦਰ ਰਿਜ਼ਰਵੇਸ਼ਨ ਨੀਤੀ ਦੀ ਸਖ਼ਤੀ ਨਾਲ ਪਾਲਨਾ ਕਰਨ ਲਈ ਰੋਸਟਰ ਪੁਆਇੰਟਾਂ ਦੀ ਮੁੜ ਗਣਨਾ ਕਰਵਾਈ ਜਾਵੇ, ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਲਈ ਨਿਯਮਾਂ ਅਨੁਸਾਰ ਸੀਟਾਂ ਰਾਖਵੀਂਆਂ ਰੱਖ ਕੇ ਨਵੇਂ ਸੋਧੇ ਹੋਏ ਭਰਤੀ ਦੇ ਇਸ਼ਤਿਹਾਰ ਜਾਰੀ ਕਰਵਾਏ ਜਾਣ। ਅਜਿਹਾ ਗੈਰ ਸੰਵਿਧਾਨਿਕ ਫ਼ੈਸਲਾ ਲੈਣ ਵਾਲੇ ਰਾਜਨੀਤਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਯੋਗ ਤੇ ਨਿਰਧਾਰਿਤ ਸਮੇਂ ਅੰਦਰ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਬਸਪਾ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋਂ ਤੋਂ ਇਲਾਵਾ ਸੂਬਾ ਸਕੱਤਰ ਗੁਰਮੀਤ ਸਿੰਘ ਚੋਬਦਾਰਾਂ, ਜਤਿੰਦਰ ਸਿੰਘ ਬਰਵਾਲੀ ਜ਼ਿਲ੍ਹਾ ਪ੍ਰਧਾਨ, ਨਾਹਰ ਸਿੰਘ ਹਲਕਾ ਇੰਚਾਰਜ ਬਸੀ ਪਠਾਣਾਂ, ਪਾਲ ਸਿੰਘ ਹਲਕਾ ਪ੍ਰਧਾਨ, ਕੁਲਵੰਤ ਸਿੰਘ ਪ੍ਰਧਾਨ ਹਲਕਾ ਖਮਾਣੋਂ, ਸਰਦਾਰਾ ਸਿੰਘ ਨਬੀਪੁਰ, ਡਾ. ਰਾਮਚੰਦ ਇੰਚਾਰਜ ਹਲਕਾ ਅਮਲੋਹ, ਸੋਹਣ ਸਿੰਘ ਕੰਗ ਸਾਬਕਾ ਡਾਇਰੈਕਟਰ, ਮਾਸਟਰ ਮੋਹਨ ਸਿੰਘ ਭੱਟ ਮਾਜਰਾ, ਦਰਸ਼ਨ ਸਿੰਘ ਪਤਾਰਸੀ, ਅਵਤਾਰ ਸਿੰਘ ਨਬੀਪੁਰ, ਗੁਰਮੀਤ ਸਿੰਘ ਲਟੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਨਾਬਾਲਗ ਲੜਕੀ ਭੇਦਭਰੇ ਹਾਲਾਤ ’ਚ ਲਾਪਤਾ
Ad Position 24