10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਭਾਕਿਯੂ ਕਾਦੀਆਂ ਕਦਾਚਿਤ ਵੀ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਬਰਦਾਸ਼ਤ ਨਹੀਂ ਕਰੇਗੀ-ਗਡਹੇੜਾ

Ad Position 21
No active advertisement
ਅਜੀਤ ਡੈਸਕ 04-07-2026
ਫ਼ਤਹਿਗੜ੍ਹ ਸਾਹਿਬ, 3 ਜੁਲਾਈ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸਤਬੀਰ ਸਿੰਘ ਗਡਹੇੜਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਇਕ ਵਾਰ ਫਿਰ ਤੋਂ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੀ ਤਿਆਰੀ ਕਰ ਲਈ ਗਈ ਹੈ। ਜਿਸ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਦੌਰਾਨ ਪੁਰਾਣੀ ਪਾਲਿਸੀ ਵਿਚ ਸੋਧਾਂ ਦਾ ਭਰਮ ਭੁਲੇਖਾ ਪਾ ਕੇ ਥੋੜੇ੍ਹ ਜਿਹੇ ਲਾਲਚ ਦੇ ਵਾਧੇ ਨਾਲ ਲੈਂਡ ਪੂਲਿੰਗ ਪਾਲਿਸੀ ਅਧੀਨ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦਾ ਫ਼ੈਸਲਾ ਕਰ ਲਿਆ ਹੈ। ਜਿਸ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਪਾਲਿਸੀ ਬਾਰੇ ਨਾ ਤਾਂ ਕਿਸੇ ਕਿਸਾਨ ਜਥੇਬੰਦੀ ਨਾਲ, ਨਾ ਖੇਤੀ ਮਾਹਿਰਾਂ ਨਾਲ ਅਤੇ ਨਾ ਹੀ ਜ਼ਮੀਨਾਂ ਦੇ ਮਾਲਕਾਂ ਨਾਲ ਕੋਈ ਸਲਾਹ ਮਸ਼ਵਰਾ ਕੀਤਾ ਹੈ। ਇਸ ਨੀਤੀ ਤਹਿਤ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਲੁੱਟ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਬੇਜ਼ਮੀਨੇ ਤੇ ਬੇਘਰੇ ਕਰਨ ਤੇ ਤੁਲੀ ਹੋਈ ਹੈ। ਕਿਸਾਨ ਆਗੂ ਗਡਹੇੜਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਨੂੰ ਕਿਸਾਨ ਦਾ ਪੁੱਤ ਦੱਸ ਕੇ ਆਪਣੀਆਂ ਸਟੇਜਾਂ ਤੋਂ ਕਿਸਾਨ ਹਿਤੈਸ਼ੀ ਹੋਣ ਦਾ ਦਾਅਵੇ ਕਰਦੇ ਹਨ ਪਰ ਸੋਧੀ ਲੈਂਡ ਪੂਲਿੰਗ ਨਾਲ ਪੰਜਾਬ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਸਰਕਾਰ ਨੂੰ ਖ਼ਬਰਦਾਰ ਕਰਦੀ ਹੈ ਕਿ ਜੇਕਰ ਸਰਕਾਰ ਨੇ ਇਸ ਨੀਤੀ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜਥੇਬੰਦੀ ਉਸ ਦਾ ਡਟ ਕੇ ਵਿਰੋਧ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਬਸਪਾ ਨੇ ਰਿਜ਼ਰਵੇਸ਼ਨ ਨੀਤੀ ਦੀ ਉਲੰਘਣਾ ਦੇ ਮਾਮਲੇ ਨੂੰ ਲੈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ
Ad Position 24