ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

‘ਆਪ’ ਸਰਕਾਰ ਦੀ ਨਾਲਾਇਕੀ ਕਾਰਨ ਬੰਦ ਹੋਏ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਖੰਡਰ ਬਣੀਆਂ-ਚਨਾਰਥਲ

Ad Position 21
No active advertisement
ਅਜੀਤ ਡੈਸਕ 06-07-2026

ਫ਼ਤਹਿਗੜ੍ਹ ਸਾਹਿਬ/ ਜਖਵਾਲੀ 5 ਜੁਲਾਈ (ਬਲਜਿੰਦਰ ਸਿੰਘ/ ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਨੇ ਸੇਵਾ ਕੇਂਦਰਾਂ ਦੀ ਮਾੜੀ ਹਾਲਤ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਜਰੂਰੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰ ਖੋਲ੍ਹੇ ਗਏ ਸਨ, ਜੋ ਸਰਕਾਰਾਂ ਦੀ ਲਾਹਪ੍ਰਵਾਹੀ ਕਾਰਨ ਬੰਦ ਹੋ ਰਹੇ ਹਨ, ਜਿਹੜੇ ਸੇਵਾ ਕੇਂਦਰ ਚਾਲੂ ਹਾਲਤ ਵਿਚ ਹਨ, ਉਥੇ ਵੀ ਲੋਕਾਂ ਨੂੰ ਜਰੂਰੀ ਸਰਕਾਰੀ ਸੇਵਾਵਾਂ ਦਾ ਲਾਭ ਨਹੀਂ ਮਿਲ ਰਿਹਾ ਅਤੇ ਲੋਕਾਂ ਲਈ ਪ੍ਰੇਸ਼ਾਨੀ ਦਾ ਸੱਬਬ ਬਣ ਰਹੇ ਹਨ। ਜਥੇਦਾਰ ਚਨਾਰਥਲ ਨੇ ਪਿੰਡ ਰੁੜਕੀ ਦੇ ਬੰਦ ਹੋਏ ਸੇਵਾ ਕੇਂਦਰ ਦੀ ਖੰਡਰ ਬਣ ਰਹੀ ਇਮਾਰਤ ਦਿਖਾਉਂਦਿਆਂ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਨਾਅਰਾ ਦੇਣ ਵਾਲੀ ਅਕਾਲੀ ਦਲ ਦੀ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਵੱਡੀ ਗਿਣਤੀ ਵਿਚ ਸੇਵਾ ਕੇਂਦਰ ਖੋਲ੍ਹੇ ਗਏ ਸਨ, ਜਿੰਨ੍ਹਾਂ ’ਚੋਂ ਸੈਂਕੜੇ ਸੇਵਾ ਕੇਂਦਰ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਬੰਦ ਹੋ ਚੁੱਕੇ ਹਨ ਤੇ ਅੱਜ ਲਗਪਗ 543 ਸੇਵਾ ਕੇਂਦਰ ਹੀ ਕੰਮ ਕਰ ਰਹੇ ਹਨ, ਜਿਸ ਕਰਕੇ ਲੋਕਾਂ ਨੂੰ ਜ਼ਰੂਰੀ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰੁੜਕੀ ਦੇ ਸੇਵਾ ਕੇਂਦਰ ਵਿਚੋਂ ਲੱਖਾਂ ਰੁਪਏ ਦਾ ਕੀਮਤੀ ਸਮਾਨ ਗਾਇਬ ਹੋ ਚੁੱਕਾ ਹੈ ਜਾਂ ਕਬਾੜ ਚੁੱਕਾ ਹੈ ਪਰ ਪੰਜਾਬ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾ ਕੇ ਸੱਤਾ ਸੰਭਾਲੀ ਜਾਵੇ ਤਾਂ ਜੋ ਆਮ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਨੂੰ ਮੁੜ ਚਾਲੂ ਕਰਨ ਦੇ ਨਾਲ-ਨਾਲ ਸੂਬੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਅਗਲੀ ਖ਼ਬਰ ਮੌਨਸੂਨ ਦੀ ਪਹਿਲੀ ਬਰਸਾਤ ਨੇ ਹੀ ਚੁੰਨੀ ਕਲਾਂ ਤੇ ਚੁੰਨੀ ਖ਼ੁਰਦ ’ਚ ਕੀਤਾ ਪਾਣੀ-ਪਾਣੀ
Ad Position 24
No active advertisement