ਫ਼ਤਹਿਗੜ੍ਹ ਸਾਹਿਬ, 5 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਮਾਤਾ ਗੁਜਰੀ ਸਰਾਂ ਵਿਖੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਡਾ. ਹਰਜਿੰਦਰ ਸਿੰਘ ਜੱਖੂ ਜਨਰਲ ਸਕੱਤਰ ਤੇ ਜੈ ਭੀਮ ਟੀਮ ਦੇ ਮੁਖੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਫ਼ਤਹਿਗੜ੍ਹ ਸਾਹਿਬ, ਬਸੀ ਪਠਾਣਾਂ ਤੇ ਹਲਕਾ ਅਮਲੋਹ ਵਿਚ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ ਤੇ ਨਿਯੁਕਤੀਆਂ ਵੀ ਕੀਤੀਆਂ ਗਈਆਂ। ਜਿਸ ਵਿਚ ਕਸ਼ਮੀਰ ਸਿੰਘ ਲਾਡੀ ਨੂੰ ਮੰਡੀ ਗੋਬਿੰਦਗੜ੍ਹ ਦੇ ਦਿਹਾਤੀ ਸਰਕਲ ਦਾ ਪ੍ਰਧਾਨ ਅਤੇ ਇੰਸਪੈਕਟਰ ਸੁਖਜੀਤ ਸਿੰਘ ਬਡਵਾਲਾ ਨੂੰ ਸਰਕਲ ਬਸੀ ਪਠਾਣਾਂ ਦਾ ਦਿਹਾਤੀ ਪ੍ਰਧਾਨ ਲਾਇਆ ਗਿਆ। ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿਚ 8 ਅਗਸਤ ਨੂੰ ਫ਼ਤਹਿਗੜ੍ਹ ਸਾਹਿਬ ਵਿਚ ਕੀਤੇ ਜਾਣ ਵਾਲੇ ਵਿਸ਼ਾਲ ਇਕੱਠ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਪਾਰਟੀ ਦੇ ਪੀ. ਏ. ਸੀ. ਮੈਂਬਰ ਧਰਮ ਸਿੰਘ ਕਲੋੜ, ਸਵਰਨ ਸਿੰਘ ਫਾਟਕ ਮਾਜਰੀ, ਭੁਪਿੰਦਰ ਸਿੰਘ ਫਤਿਹਪੁਰ, ਗੁਰਪ੍ਰੀਤ ਸਿੰਘ ਝਾਂਮਪੁਰ, ਮੱਲ ਸਿੰਘ ਟਿੱਬੀ, ਗੁਰਪ੍ਰੀਤ ਸਿੰਘ ਦੁਲਵਾਂ, ਅਜਮੇਰ ਸਿੰਘ ਮੰਡੀ ਗੋਬਿੰਦਗੜ੍ਹ, ਪਰਮਜੀਤ ਸਿੰਘ ਪੰਮਾ ਕੁੱਕੜ ਮਾਜਰਾ, ਹੌਲਦਾਰ ਦੀਦਾਰ ਸਿੰਘ, ਵੀਰ ਦਵਿੰਦਰ ਸਿੰਘ, ਹਰਿੰਦਰ ਪਾਲ ਸਿੰਘ ਸਾਹੀ ਸਰਪੰਚ, ਵਰਿੰਦਰ ਸਿੰਘ ਹਰੀਪੁਰ, ਤਰਲੋਚਨ ਸਿੰਘ ਨੰਬਰਦਾਰ, ਸੁਰਮ ਸਿੰਘ, ਗੁਰਮੁਖ ਸਿੰਘ ਸਮਸਪੁਰ, ਪਰਮਿੰਦਰ ਸਿੰਘ ਨਾਨੋਵਾਲ, ਅਮਰੀਕ ਸਿੰਘ ਚੁੰਨੀ, ਜੋਗਿੰਦਰ ਸਿੰਘ ਸੈਂਪਲਾਂ, ਗੁਰਵਿੰਦਰ ਸਿੰਘ ਬਦੀਨਪੁਰ, ਭੁਪਿੰਦਰ ਸਿੰਘ ਫ਼ਿਰੋਜ਼ਪੁਰ, ਪੁਸਵਿੰਦਰ ਸਿੰਘ ਕੋਹਲੀ, ਗੁਰਜੰਟ ਸਿੰਘ ਆਦਿ ਆਗੂ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ
ਅਜੀਤ ਡੈਸਕ
06-07-2026