ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਉਪਜਾਊ ਜ਼ਮੀਨ ਹੜੱਪਣ ਨਹੀਂ ਦਿੱਤੀ ਜਾਵੇਗੀ-ਡਾ. ਹਰਬੰਸ ਲਾਲ

Ad Position 21
No active advertisement
ਅਜੀਤ ਡੈਸਕ 06-07-2026
ਫ਼ਤਿਹਗੜ੍ਹ ਸਾਹਿਬ, 5 ਜੁਲਾਈ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪੰਜਾਬ ਸਰਕਾਰ ’ਤੇ ਕਿਸਾਨ ਵਿਰੋਧੀ ਨੀਤੀਆਂ ਅਪਣਾਉਣ ਦੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨਾ ਤਾਂ ਕਿਸਾਨਾਂ ਨੂੰ ਲੋੜ ਮੁਤਾਬਿਕ ਬਿਜਲੀ ਮੁਹੱਈਆ ਕਰਵਾ ਸਕੀ ਹੈ ਅਤੇ ਨਾ ਹੀ ਖੇਤੀਬਾੜੀ ਨਾਲ ਜੁੜੀਆਂ ਹੋਰ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰ ਸਕੀ ਹੈ ਅਤੇ ਹੁਣ ਪੰਜਾਬ ਸਰਕਾਰ ਵਲੋਂ ਕਥਿਤ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਉਪਜਾਊ ਜ਼ਮੀਨ ਹੜੱਪਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਪਰ ਭਾਜਪਾ ਭਗਵੰਤ ਮਾਨ ਦੇ ਕਿਸਾਨ ਵਿਰੋਧੀ ਮਨਸੂਬੇ ਕਦੇ ਸਫਲ ਨਹੀਂ ਹੋਣ ਦੇਵੇਗੀ ਅਤੇ ਨਾ ਹੀ ਪੰਜਾਬ ਦੇ ਕਿਸਾਨਾਂ ਦੀ ਉਪਜਾਊ ਜ਼ਮੀਨ ਕਿਸੇ ਵੀ ਕੀਮਤ ਹੜੱਪਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਡਾ. ਹਰਬੰਸ ਲਾਲ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦੇ ਕਿਸਾਨਾਂ, ਮਜ਼ਦੂਰਾਂ, ਅਤੇ ਦਲਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਡਾ. ਲਾਲ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਪਹਿਲਾਂ ਹੀ ਭਾਰੀ ਆਰਥਿਕ ਸੰਕਟ ਵਿਚੋਂ ਗੁਜ਼ਰ ਰਹੀ ਹੈ।
ਖੇਤੀ ਦੇ ਖ਼ਰਚੇ ਲਗਾਤਾਰ ਵੱਧ ਰਹੇ ਹਨ, ਪਰ ਫ਼ਸਲਾਂ ਦਾ ਵਾਜਬ ਮੁੱਲ ਨਹੀਂ ਮਿਲ ਰਿਹਾ। ਅਜਿਹੇ ਹਾਲਾਤਾਂ ਵਿਚ ਸਰਕਾਰ ਦੀ ਨਾਕਾਮੀ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਿੰਡਾਂ ਦਾ ਉਨ੍ਹਾਂ ਨੇ ਦੌਰਾ ਕੀਤਾ ਹੈ, ਉਥੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਭਾਰੀ ਕਮੀ ਕਾਰਨ ਉਹ ਬਹੁਤ ਪ੍ਰੇਸ਼ਾਨ ਹਨ। ਬਿਜਲੀ ਸਪਲਾਈ ਨਿਰਵਿਘਨ ਨਾ ਆਉਣ ਕਾਰਨ ਕਿਸਾਨਾਂ ਨੂੰ ਮਜਬੂਰੀਵਸ ਮੋਟਾ ਖਰਚਾ ਕਰਕੇ ਜਨਰੇਟਰ ਚਲਾਉਣੇ ਪੈ ਰਹੇ ਹਨ ਤਾਂ ਜੋ ਖੇਤਾਂ ਵਿਚ ਸਮੇਂ ਸਿਰ ਪਾਣੀ ਪਹੁੰਚਾਇਆ ਜਾ ਸਕੇ। ਇਸ ਮੌਕੇ ਬਲਦੇਵ ਸਿੰਘ ਚੌਰ ਵਾਲਾ, ਅਸ਼ੋਕ ਕੁਮਾਰ ਤਲਾਣੀਆਂ, ਸੁਰਜੀਤ ਸਿੰਘ ਚੀਮਾ, ਜਸਵਿੰਦਰ ਸਿੰਘ ਚੀਮਾ, ਪਰਵਿੰਦਰ ਸਿੰਘ ਦਾਦੂਮਾਜਰਾ, ਅਮਿਤ ਵਰਮਾ ਬਰਾਸ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਡਾ. ਜਸਵਿੰਦਰ ਸਿੰਘ ਦਾਦੂਮਾਜਰਾ, ਦਿਲਬਾਗ ਸਿੰਘ ਭਗੜਾਣਾ, ਮਨਦੀਪ ਸਿੰਘ, ਨਿਰਵੈਲ ਸਿੰਘ ਤੇ ਗੁਰਵਿੰਦਰ ਸਿੰਘ ਗੁਰੂ ਸਮੇਤ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਲੋਂ ਲੀਡਰਸ਼ਿਪ ਸਿਖਰ ਸੰਮੇਲਨ 12 ਐੱਮ. ਓ. ਯੂ. ’ਤੇ ਹੋਏ ਹਸਤਾਖ਼ਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ
Ad Position 24
No active advertisement