ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪਹਿਲੀ ਬਾਰਿਸ਼ ’ਚ ਹੀ ਮਹਾਰਾਜਾ ਅਗਰਸੈਨ ਪਾਰਕ ਹੋਇਆ ਜਲ-ਥਲ, ਵਿਹਿਪ ਨੇ ਚੁੱਕੇ ਪ੍ਰਬੰਧਾਂ ’ਤੇ ਸਵਾਲ

Ad Position 21
No active advertisement
ਅਜੀਤ ਡੈਸਕ 06-07-2026
ਮੰਡੀ ਗੋਬਿੰਦਗੜ੍ਹ, 5 ਜੁਲਾਈ (ਇਕਬਾਲਦੀਪ ਸੰਧੂ)-ਵਿਸ਼ਵ ਹਿੰਦੂ ਪ੍ਰੀਸ਼ਦ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਬਾਂਸਲ ਤੇ ਜ਼ਿਲ੍ਹਾ ਪ੍ਰਧਾਨ ਵਿਨੋਦ ਗੋਇਲ ਨੇ ਕਿਹਾ ਕਿ ਪਹਿਲੀ ਹੀ ਬਾਰਿਸ਼ ਨੇ ਨਗਰ ਕੌਂਸਲ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਜਿਸ ਦੀ ਸਭ ਤੋਂ ਵੱਡੀ ਉਦਾਹਰਨ ਸ਼ਹਿਰ ਦਾ ਮਹਾਰਾਜਾ ਅਗਰਸੈਨ ਪਾਰਕ ਦਿਖਾਈ ਦਿੱਤਾ ਜਿਥੇ ਕੁਝ ਘੰਟੇ ਦੇ ਮੀਂਹ ਤੋਂ ਬਾਅਦ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਿਆ, ਜਿਸ ਕਾਰਨ ਪਾਰਕ ਵਿਚ ਸੈਰ ਕਰਨ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਹਰ ਰੋਜ਼ ਸਵੇਰੇ ਤੇ ਸ਼ਾਮ ਨੂੰ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਇਸ ਪਾਰਕ ਵਿਚ ਸੈਰ ਲਈ ਆਉਂਦੇ ਹਨ। ਓਧਰ ਪਾਰਕ ਵਿਚ ਲੱਗੇ ਝੂਲਿਆਂ ਦਾ ਅਨੰਦ ਲੈਣ ਆਏ ਬੱਚੇ ਵੀ ਖੜ੍ਹੇ ਪਾਣੀ ਵਿਚ ਖੇਡਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਜੇਕਰ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਨਾ ਕੀਤਾ ਗਿਆ ਤਾਂ ਮੱਛਰਾਂ ਦੇ ਪੈਦਾ ਹੋਣ ਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਸਕਦਾ ਹੈ। ਵਿਸ਼ਵ ਹਿੰਦੂ ਪ੍ਰੀਸ਼ਦ ਆਗੂਆਂ ਨੇ ਇਹ ਵੀ ਕਿਹਾ ਕਿ ਮੰਡੀ ਗੋਬਿੰਦਗੜ੍ਹ ਨਗਰ ਨਿਗਮ ਦਾ ਬਜਟ ਕਾਫ਼ੀ ਵੱਡਾ ਹੈ ਤੇ ਹਰ ਸਾਲ ਪਾਰਕਾਂ ਦੀ ਦੇਖਭਾਲ ਲਈ ਲੱਖਾਂ ਰੁਪਏ ਖ਼ਰਚ ਕੀਤੇ ਜਾਂਦੇ ਹਨ, ਪਰ ਇਸ ਦੇ ਬਾਵਜੂਦ ਪਾਰਕ ਦੀ ਹਾਲਤ ਚਿੰਤਾਜਨਕ ਹੈ। ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਤੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੋਂ ਮੰਗ ਕੀਤੀ ਕਿ ਮਹਾਰਾਜਾ ਅਗਰਸੈਨ ਪਾਰਕ ਵਿਚ ਪਾਣੀ ਦੀ ਨਿਕਾਸੀ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਵਿਖੇ ਟ੍ਰੈਫ਼ਿਕ ਨਿਯਮਾਂ ਤੇ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਮਾਣਾ ਨੂੰ ਉਦਯੋਗਿਕ ਫੋਕਲ ਪੁਆਇੰਟ ਬਣਾ ਕੇ ਉੱਚ ਗੁਣਵੱਤਾ ਵਾਲੀ ਕਪਾਹ ’ਤੇ ਖੋਜ ਨੂੰ ਉਤਸ਼ਾਹਿਤ ਕੀਤਾ ਜਾਵੇ-ਡਾ. ਇੰਦਰਪਾ...
Ad Position 24
No active advertisement