ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਵਿਖੇ ਟ੍ਰੈਫ਼ਿਕ ਨਿਯਮਾਂ ਤੇ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 06-07-2026
ਫ਼ਤਹਿਗੜ੍ਹ ਸਾਹਿਬ, 5 ਜੁਲਾਈ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਵਿਖੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਤੇ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਟ੍ਰੈਫ਼ਿਕ ਨਿਯਮ ਤੇ ਸੜਕ ਸੁਰੱਖਿਆ ਸੈਮੀਨਾਰ’ ਕਰਵਾਇਆ। ਇਸ ਮੌਕੇ ਟ੍ਰੈਫ਼ਿਕ ਪੁਲਿਸ ਇੰਚਾਰਜ ਰਾਜਵਿੰਦਰ ਸਿੰਘ ਤੇ ਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ, ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਅਤੇ ਚਾਰ ਪਹੀਆ ਵਾਹਨਾਂ ਵਿਚ ਸੀਟ ਬੈਲਟ ਦੀ ਵਰਤੋਂ ਕਰਨ, ਟ੍ਰੈਫ਼ਿਕ ਸੰਕੇਤਾਂ ਦੀ ਮਹੱਤਤਾ ਨੂੰ ਸਮਝਣ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਤੋਂ ਪ੍ਰਹੇਜ਼ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਤੇ ਆਪਣੇ ਪਰਿਵਾਰ ਤੇ ਸਮਾਜ ਵਿਚ ਵੀ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੈਮੀਨਾਰ ਲੈਕਚਰਾਰ ਸਤਿੰਦਰਵੀਰ ਕੌਰ ਨੇ ਸੈਮੀਨਾਰ ਦੀ ਸਫਲਤਾ ’ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਟ੍ਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਤੇ ਸੁਰੱਖਿਅਤ ਆਵਾਜਾਈ ਨੂੰ ਆਪਣੀ ਆਦਤ ਬਣਾਉਣ ਦੀ ਅਪੀਲ ਕੀਤੀ। ਅਖੀਰ ਵਿਚ ਸਕੂਲ ਦੀ ਪ੍ਰਿੰਸੀਪਲ ਨਰਿੰਦਰ ਕੌਰ ਨੇ ਟ੍ਰੈਫ਼ਿਕ ਪੁਲਿਸ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿਚ ਟ੍ਰੈਫ਼ਿਕ ਨਿਯਮਾਂ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ‘ਟ੍ਰੈਫ਼ਿਕ ਨਿਯਮਾਂ ਦੀ ਪਾਲਨਾ ਕਰੋ, ‘ਸੁਰੱਖਿਅਤ ਰਹੋ’ ਦਾ ਸੰਦੇਸ਼ ਵੀ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਅਜੀਤ' ਖ਼ਬਰਾਂ, 06 ਜੁਲਾਈ 2026 ਅਗਲੀ ਖ਼ਬਰ ਪਹਿਲੀ ਬਾਰਿਸ਼ ’ਚ ਹੀ ਮਹਾਰਾਜਾ ਅਗਰਸੈਨ ਪਾਰਕ ਹੋਇਆ ਜਲ-ਥਲ, ਵਿਹਿਪ ਨੇ ਚੁੱਕੇ ਪ੍ਰਬੰਧਾਂ ’ਤੇ ਸਵਾਲ
Ad Position 24
No active advertisement