02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਜ਼ੂਨੋਸਿਸ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 07-07-2026
ਫ਼ਤਹਿਗੜ੍ਹ ਸਾਹਿਬ, 6 ਜੁਲਾਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ ‘ਵਿਸ਼ਵ ਜ਼ੂਨੋਸਿਸ ਦਿਵਸ’ ਦੇ ਮੌਕੇ ਜਾਗਰੂਕਤਾ ਕੈਂਪ ਲਗਾਇਆ। ਕੈਂਪ ਵਿਚ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਤੇ ਐਨ. ਜੀ. ਓ. ਗੁਰਵਿੰਦਰ ਸਿੰਘ ਸੋਹੀ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵਲੋਂ ਮਨੁੱਖ ਨੂੰ ਜਾਨਵਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਸੁਚੇਤ ਕਰਨ ਲਈ ਜਾਗਰੂਕਤਾ ਪੋਸਟਰ ਜਾਰੀ ਕੀਤਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਸੁਚੇਤ ਰਹਿਣ ਅਤੇ ਉਨ੍ਹਾਂ ਤੋਂ ਬਚਣ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਲ਼ਕਾਅ, ਇਨਫਲੂਏਂਜਾ, ਬਰੂਸੀਲੋਸਿਸ, ਪਲੇਗ, ਤਪਦਿਕ, ਧੱਦਰ ਰੋਗ, ਸਵਾਇਨ ਫਲੂ, ਬਰਡ ਫਲੂ, ਇਬੋਲਾ, ਚਿਕਨਗੁਣੀਆ, ਜਪਾਨੀ ਇਨਸੇਫਲਾਈਟਸ, ਰਿਕਟਸੀਓਸਿਸ ਆਦਿ ਜ਼ੂਨੋਟਿਕ ਬਿਮਾਰੀਆਂ ਹੁੰਦੀਆਂ ਹਨ, ਜੋ ਜਾਨਵਰਾਂ ਵਲੋਂ ਮਨੁੱਖ ਨੂੰ ਕੱਟਣ ਨਾਲ ਜਾਂ ਮਨੁੱਖੀ ਸਰੀਰ ਦੇ ਲਾਗ ਵਾਲੇ ਜਾਨਵਰ ਦੇ ਸਰੀਰਕ ਤਰਲ ਪਦਾਰਥ ਦੇ ਸੰਪਰਕ ਵਿਚ ਆਉਣ ਨਾਲ ਵਾਇਰਸ, ਬੈਕਟੀਰੀਆ, ਫੰਜਾਈ ਜਾਂ ਪਰਜੀਵੀਆਂ ਰਾਹੀਂ ਮਨੁੱਖੀ ਸਰੀਰ ਵਿਚ ਪ੍ਰਵੇਸ਼ ਕਰਦੇ ਹਨ। ਇਹ ਬਿਮਾਰੀਆਂ ਮਨੁੱਖੀ ਸਰੀਰ ਲਈ ਇਕ ਗੰਭੀਰ ਖ਼ਤਰਾ ਹੁੰਦੀਆਂ ਹਨ ਇਸ ਲਈ ਇਨ੍ਹਾਂ ਤੋਂ ਬਚਣ ਲਈ ਸੁਚੇਤ ਰਹਿਣਾ ਚਾਹੀਦਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਕਿਹਾ ਕਿ ਘਰੇਲੂ ਪਾਲਤੂ ਜਾਨਵਰਾਂ ਦਾ ਸਹੀ ਸਮੇਂ ਤੇ ਪਸ਼ੂ ਚਕਿਤਸਕ ਕੋਲੋਂ ਨਿਰੀਖਣ ਕਰਵਾ ਕੇ ਨਿਰਧਾਰਿਤ ਟੀਕਾਕਰਨ ਕਰਵਾਇਆ ਜਾਵੇ, ਜਾਨਵਰਾਂ ਦੇ ਮਲ ਮੂਤਰ ਦਾ ਸਹੀ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ ਤੇ ਰੋਗੀ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਤੋਂ ਵੱਖਰਾ ਰੱਖਿਆ ਜਾਵੇ। ਰਿਸਰਚ ਸਾਇੰਟਿਸਟ ਡਾ. ਸੰਪੰਨ ਅਤੱਰੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ੁਭਮ ਸੂਰੀ ਨੇ ਕਿਹਾ ਕਿ ਘਰਾਂ ਵਿਚ ਆਉਣ ਵਾਲੇ ਜਾਨਵਰ ਜਿਵੇਂ ਚੂਹੇ, ਛਿਪਕਲੀਆਂ, ਡੱਡੂ ਆਦਿ ਦੀ ਰੋਕਥਾਮ ਕੀਤੀ ਜਾਵੇ। ਪਸ਼ੂਆਂ ਤੋਂ ਪ੍ਰਾਪਤ ਹੋਣ ਵਾਲੇ ਖਾਦ ਪਦਾਰਥ ਜਿਵੇਂ ਦੁੱਧ, ਅੰਡਾ, ਮੀਟ ਆਦਿ ਨੂੰ ਚੰਗੀ ਤਰ੍ਹਾਂ ਪਕਾ ਕੇ ਹੀ ਇਸਤੇਮਾਲ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਮੇਲ ਵਰਕਰ ਜਗਰੂਪ ਸਿੰਘ, ਡਾਟਾ ਐਂਟਰੀ ਆਪ੍ਰੇਟਰ ਮਨਪ੍ਰੀਤ ਕੌਰ, ਹਰਸ਼ਦੀਪ ਸਿੰਘ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ ਸ੍ਰੀ ਕ੍ਰਿਸ਼ਨ ਗਊਸ਼ਾਲਾ ’ਚ ਕੀਤੀ ਲੰਗਰ ਸੇਵਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਹੀ ਹਰ ਵਰਗ ਦੇ ਲੋਕਾਂ ਦੀ ਤਰਜਮਾਨ ਪਾਰਟੀ-ਗੁਰਪ੍ਰੀਤ ਸਿੰਘ ਜੀ. ਪੀ. ਪਿੰਡ ਖੇੜੀਨੌਧ ਸਿੰਘ ਵਿਖੇ ਲੋਕ...
Ad Position 24
No active advertisement