ਖਮਾਣੋਂ, 6 ਜੁਲਾਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਬਲਾਕ ਖਮਾਣੋਂ ਦੀਆਂ ਲਿੰਕ ਸੜਕਾਂ ਦੀ ਤਰਸਯੋਗ ਹਾਲਤ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਕਿਉਂਕਿ ਸੜਕਾਂ ਦੀ ਮੰਦੀ ਹਾਲਤ ਕਾਰਨ ਕਿਸਾਨਾਂ ਨੂੰ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਸਰਕਾਰ ਤੋਂ ਮੰਗ ਕੀਤੀ ਕਿ ਅਗਲੇਰੀ ਫ਼ਸਲ ਲਈ ਕਿਸਾਨਾਂ ਨੂੰ ਡੀ. ਏ. ਪੀ. ਖਾਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਡੀ. ਏ. ਪੀ. ਖਾਦ ਮਿਲ ਸਕੇ। ਇਸ ਤੋਂ ਇਲਾਵਾ ਲੈਂਡ ਪੂਲਿੰਗ ਨੀਤੀ ਸੰਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਵੱਡੇ ਸੰਘਰਸ਼ ਲਈ ਤਿਆਰ ਰਹਿਣ ਦੀ ਅਪੀਲ ਕੀਤੀ ਗਈ ਕਿਉਂਕਿ ਸਰਕਾਰ ਜਲਦੀ ਹੀ ਲੈਂਡ ਪੂਲਿੰਗ ਨੀਤੀ ਲਿਆਉਣ ਦੀਆਂ ਤਿਆਰੀਆਂ ਕਰ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰਨਾਂ ਭਖਦੀਆਂ ਮੰਗਾਂ ਸੰਬੰਧੀ ਵੀ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਉੱਤਮ ਸਿੰਘ ਬਰਵਾਲੀ ਕਲਾਂ, ਮੋਹਨ ਸਿੰਘ ਭੁੱਟਾ, ਸੁਖਦੇਵ ਸਿੰਘ ਬਾਠਾਂ, ਜਸਪਾਲ ਸਿੰਘ ਮਨਸੂਰਪੁਰ, ਪਾਲ ਸਿੰਘ ਜਟਾਣਾ ਉੱਚਾ, ਯੋਧਾ ਸਿੰਘ, ਮੇਜਰ ਸਿੰਘ, ਭਪਿੰਦਰ ਸਿੰਘ ਚੜੀ, ਹਰਦੀਪ ਸਿੰਘ ਸੋਮਲ, ਕੁਲਵਿੰਦਰ ਸਿੰਘ, ਲਖਬੀਰ ਸਿੰਘ ਲਖਣਪੁਰ, ਦਲਜੀਤ ਸਿੰਘ, ਮਨਤੇਜ ਸਿੰਘ ਜਟਾਣਾ, ਮਨਜੀਤ ਸਿੰਘ ਗਰਚਾ, ਗੁਰਦੀਪ ਸਿੰਘ ਦੀਪੀ, ਪ੍ਰਦੀਪ ਸਿੰਘ, ਚੰਨਦੀਪ ਸਿੰਘ, ਕੁਲਵੀਰ ਸਿੰਘ, ਬੂਟਾ ਸਿੰਘ ਜਟਾਣਾ ਉੱਚਾ ਤੇ ਚਰਨਜੀਤ ਸਿੰਘ ਵੀ ਹਾਜ਼ਰ ਸਨ।