03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਅਮਲੋਹ ਵਿਚ ਸਜਾਏ ਨਗਰ ਕੀਰਤਨ ਵਿਚ ਵਿਧਾਇਕ ਗੈਰੀ ਬੜਿੰਗ ਨੇ ਲਵਾਈ ਹਾਜ਼ਰੀ

Ad Position 21
No active advertisement
ਅਜੀਤ ਡੈਸਕ 07-07-2026
ਅਮਲੋਹ, 6 ਜੁਲਾਈ (ਕੇਵਲ ਸਿੰਘ/ਅੰਮ੍ਰਿਤ ਸ਼ੇਰਗਿੱਲ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਲੋਹ ਸ਼ਹਿਰ ਵਿਖੇ ਸ਼ਰਧਾ ਨਾਲ ਨਗਰ ਕੀਰਤਨ ਸਜਾਇਆ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਗੈਰੀ ਬੜਿੰਗ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਜੀ ਵਲੋਂ ਦਰਸਾਏ ਗਏ ਸੱਚ, ਧਰਮ ਅਤੇ ਮਾਨਵਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਇਸ ਮੌਕੇ ਨਗਰ ਕੀਰਤਨ ਦੇ ਪ੍ਰਬੰਧਕਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਗੈਰੀ ਬੜਿੰਗ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਦਰਸ਼ਨ ਸਿੰਘ ਚੀਮਾ, ਜਗਤਾਰ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਨੇ ਐਕਸੀਅਨ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24
No active advertisement