03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪਾਈਨ ਗਰੋਵ ਪਬਲਿਕ ਸਕੂਲ ਦੀ ਪ੍ਰਿੰਸੀਪਲ ਨੀਤੂ ਕੁਮਾਰ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੈਸ਼ਨਲ ਐਵਾਰਡ ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 07-07-2026
ਬਸੀ ਪਠਾਣਾਂ, 6 ਜੁਲਾਈ (ਰਾਜਿੰਦਰ ਸ਼ਰਮਾ)-ਈ. ਕੇ. ਉਪਦੇਸ਼ ਸੰਸਥਾ ਵਲੋਂ ਆਯੋਜਿਤ ਐਜੂਕੇਸ਼ਨ ਐਕਸੀਲੈਂਸ ਕਨਕਲੇਵ ਨਾਮਕ ਇਕ ਪ੍ਰੋਗਰਾਮ ਦੌਰਾਨ ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਦੀ ਪ੍ਰਿੰਸੀਪਲ ਨੀਤੂ ਕੁਮਾਰ ਨੂੰ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ। ਪ੍ਰਿੰਸੀਪਲ ਨੀਤੂ ਕੁਮਾਰ ਨੂੰ ਇਹ ਸਨਮਾਨ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੀ ਦੂਰਅੰਦੇਸ਼ੀ ਅਗਵਾਈ, ਗੁਣਵੱਤਾ-ਪੂਰਨ ਸਿੱਖਿਆ ਪ੍ਰਤੀ ਅਟੁੱਟ ਸਮਰਪਣ, ਨਵੀਨਤਾਕਾਰੀ ਸੋਚ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਕਰਕੇ ਦਿੱਤਾ ਗਿਆ। ਸਮਾਗਮ ਦੇ ਆਯੋਜਕਾਂ ਵਲੋਂ ਪ੍ਰਿੰਸੀਪਲ ਨੀਤੂ ਕੁਮਾਰ ਨੂੰ ਪ੍ਰਸ਼ੰਸਾ-ਪੱਤਰ ਤੇ ਇਕ ਯਾਦਗਾਰੀ ਐਵਾਰਡ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਨੀਤੂ ਕੁਮਾਰ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ, ਖ਼ੁਸ਼ੀ ਤੇ ਗੌਰਵ ਦਾ ਪਲ ਹੈ ਅਤੇ ਇਹ ਸਨਮਾਨ ਉਨ੍ਹਾਂ ਦੀ ਨਿੱਜੀ ਪ੍ਰਾਪਤੀ ਹੀ ਨਹੀਂ, ਸਗੋਂ ਪਾਈਨ ਗਰੋਵ ਪਬਲਿਕ ਸਕੂਲ ਦੇ ਸਮੂਹ ਅਧਿਆਪਕ ਵਰਗ, ਵਿਦਿਆਰਥੀਆਂ, ਮਾਪਿਆਂ ਤੇ ਸਮੁੱਚੇ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਸਕੂਲ ਪ੍ਰਮੁੱਖ ਵਿਜੈ ਕੌਸ਼ਲ ਤੇ ਚੇਅਰਪਰਸਨ ਵੀਨਾ ਕੌਸ਼ਲ ਨੇ ਪ੍ਰਿੰਸੀਪਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵੱਕਾਰੀ ਸਨਮਾਨ ਉਨ੍ਹਾਂ ਦੀ ਮਿਹਨਤ, ਦੂਰਦਰਸ਼ੀ ਸੋਚ, ਸਮਰਪਣ ਤੇ ਸਿੱਖਿਆ ਪ੍ਰਤੀ ਅਟੱਲ ਵਚਨਬੱਧਤਾ ਦਾ ਸੱਚਾ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਹੁਕਮਰਾਨ ਫ਼ਿਲਮ ਸਤਲੁਜ ’ਤੇ ਰੋਕ ਲਗਾ ਕੇ ਸਿੱਖ ਕੌਮ ’ਤੇ ਹੋਏ ਹਕੂਮਤੀ ਜਬਰ-ਜ਼ੁਲਮ ਦੇ ਸੱਚ ਨੂੰ ਦਬਾਅ ਨਹੀਂ ਸਕਣਗੇ-ਟਿਵਾਣ... ਅਗਲੀ ਖ਼ਬਰ ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਨੇ ਐਕਸੀਅਨ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24
No active advertisement