07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਡਾ. ਸੋਨਾ ਥਿੰਦ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸੰਬੰਧੀ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 08-07-2026
ਫ਼ਤਹਿਗੜ੍ਹ ਸਾਹਿਬ, 7 ਜੁਲਾਈ (ਰਾਜਿੰਦਰ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਕੀਤੀ ਰੈਸ਼ਨੇਲਾਈਜੇਸ਼ਨ ਉਪਰੰਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ 1200 ਤੋਂ ਵੱਧ ਗਿਣਤੀ ਵਾਲੇ 31 ਪੋਲਿੰਗ ਸਟੇਸ਼ਨਾਂ ਵਿਚੋਂ 29 ਪੋਲਿੰਗ ਸਟੇਸ਼ਨ ਨਵੇਂ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ ਅਤੇ ਬਾਕੀ ਦੇ ਪੋਲਿੰਗ ਸਟੇਸ਼ਨਾਂ ਨੂੰ ਨਾਲ ਦੇ ਪੋਲਿੰਗ ਸਟੇਸ਼ਨਾਂ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸੰਬੰਧੀ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 1200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ਵਿਚੋਂ ਵਿਧਾਨ ਸਭਾ ਚੋਣ ਹਲਕਾ 54-ਬਸੀ ਪਠਾਣਾਂ (ਅ.ਜ) ਵਿਚ 05, 055-ਫ਼ਤਹਿਗੜ੍ਹ ਸਾਹਿਬ ਵਿਚ 14 ਅਤੇ 056-ਅਮਲੋਹ ਵਿਧਾਨ ਸਭਾ ਹਲਕੇ ਵਿਚ 10 ਨਵੇਂ ਬੂਥ ਬਣਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿਚ ਕੁੱਲ 544 ਪੋਲਿੰਗ ਸਟੇਸ਼ਨ ਹਨ ਅਤੇ 29 ਨਵੇਂ ਪੋਲਿੰਗ ਸਟੇਸ਼ਨ ਬਣਨ ਨਾਲ ਕੁੱਲ 573 ਪੋਲਿੰਗ ਸਟੇਸ਼ਨ ਹੋ ਜਾਣਗੇ, ਜਿਨ੍ਹਾਂ ’ਚੋਂ ਵਿਧਾਨ ਸਭਾ ਹਲਕਾ 054- ਬਸੀ ਪਠਾਣਾਂ ਵਿਚ 183, 055-ਫ਼ਤਹਿਗੜ੍ਹ ਸਾਹਿਬ ਵਿਚ 214 ਅਤੇ 056-ਅਮਲੋਹ ਵਿਧਾਨ ਸਭਾ ਹਲਕੇ ਵਿਚ 176 ਪੋਲਿੰਗ ਸਟੇਸ਼ਨ ਹੋਣਗੇ। ਮੀਟਿੰਗ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਅਸ਼ੌਕ ਗੌਤਮ, ਸ਼੍ਰੋਮਣੀ ਅਕਾਲੀ ਦਲ ਤੋਂ ਮਨਜੀਤ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਕੁਲਵੰਤ ਸਿੰਘ ਪਾਂਧੀ, ਆਮ ਆਦਮੀ ਪਾਰਟੀ ਤੋਂ ਨਵਦੀਪ ਸਿੰਘ ਨਵੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨਵ ਭਲਾਈ ਮੰਚ ਅਮਲੋਹ ਵਲੋਂ ਲੋਕ ਭਲਾਈ ਦੇ ਕੀਤੇ ਜਾਂਦੇ ਕੰਮ ਸ਼ਲਾਘਾਯੋਗ-ਐਡ. ਯਾਦਵਿੰਦਰਪਾਲ ਸਿੰਘ ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਦੀ ਮੀਟਿੰਗ ਵਿਚ ਕਿਸਾਨੀ ਮਸਲਿਆਂ ’ਤੇ ਹੋਈ ਚਰਚਾ
Ad Position 24