07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕਾਂਗਰਸ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਵਲੋਂ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 08-07-2026
ਬਸੀ ਪਾਠਣਾਂ, 7 ਜੁਲਾਈ (ਰਾਜਿੰਦਰ ਸ਼ਰਮਾ, ਐਚ. ਐਸ. ਗੌਤਮ)-ਕਾਂਗਰਸ ਐਸ. ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਵਲੋਂ ਪਾਰਟੀ ਦੇ ਹੋਰਨਾਂ ਅਹੁਦੇਦਾਰਾਂ ਨਾਲ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਕਾਂਗਰਸ ਭਵਨ ਚੰਡੀਗੜ੍ਹ ਵਿਖ਼ੇ ਮੁਲਾਕਾਤ ਕੀਤੀ। ਮੁਲਾਕਾਤ ਸੰਬੰਧੀ ਬਲਵੀਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਰਾਜਾ ਵੜਿੰਗ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਅਹੁਦੇਦਾਰਾਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ’ਚ ਪਾਰਟੀ ਅਹੁਦੇਦਾਰਾਂ ਨੂੰ ਲਾਮਬੰਦ ਕਰਕੇ ਪਿੰਡਾਂ ਤੇ ਸ਼ਹਿਰਾਂ ’ਚ ਬੂਥ ਪੱਧਰ ਤੇ ਮਜ਼ਬੂਤ ਕਰਨ, ਕਾਂਗਰਸ ਸਮੇਂ ਕੀਤੇ ਲੋਕ ਹਿੱਤਾਂ ਦੇ ਕੰਮਾਂ ਦਾ ਪ੍ਰਚਾਰ ਕਰਨ, ਵਰਕਰਾਂ ’ਚ ਜੋਸ਼ ਭਰਨ ਦੇ ਬਸੀ ਪਾਠਣਾਂ, 7 ਜੁਲਾਈ (ਰਾਜਿੰਦਰ ਸ਼ਰਮਾ, ਐਚ. ਐਸ. ਗੌਤਮ)-ਕਾਂਗਰਸ ਐਸ. ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਵਲੋਂ ਪਾਰਟੀ ਦੇ ਹੋਰਨਾਂ ਅਹੁਦੇਦਾਰਾਂ ਨਾਲ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਕਾਂਗਰਸ ਭਵਨ ਚੰਡੀਗੜ੍ਹ ਵਿਖ਼ੇ ਮੁਲਾਕਾਤ ਕੀਤੀ। ਮੁਲਾਕਾਤ ਸੰਬੰਧੀ ਬਲਵੀਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਰਾਜਾ ਵੜਿੰਗ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਅਹੁਦੇਦਾਰਾਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ’ਚ ਪਾਰਟੀ ਅਹੁਦੇਦਾਰਾਂ ਨੂੰ ਲਾਮਬੰਦ ਕਰਕੇ ਪਿੰਡਾਂ ਤੇ ਸ਼ਹਿਰਾਂ ’ਚ ਬੂਥ ਪੱਧਰ ਤੇ ਮਜ਼ਬੂਤ ਕਰਨ, ਕਾਂਗਰਸ ਸਮੇਂ ਕੀਤੇ ਲੋਕ ਹਿੱਤਾਂ ਦੇ ਕੰਮਾਂ ਦਾ ਪ੍ਰਚਾਰ ਕਰਨ, ਵਰਕਰਾਂ ’ਚ ਜੋਸ਼ ਭਰਨ ਦੇ ਨਾਲ-ਨਾਲ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਵਿਚਾਰਾਂ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਤੋਂ ਬਾਅਦ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ। ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਬਹੁਮਤ ਪ੍ਰਾਪਤ ਕਰਕੇ ਸੂਬੇਂ ’ਚ ਸਰਕਾਰ ਬਣਾਏਗੀ। ਇਸ ਮੌਕੇ ਜ਼ਿਲ੍ਹਾ ਵਾਈਸ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਜਨਰਲ ਸਕੱਤਰ ਸੁਖਵਿੰਦਰ ਸਿੰਘ ਬਾਜਵਾ, ਸਤਪਾਲ ਸਿੰਘ ਰਾਣਾ, ਦਲਜੀਤ ਸਿੰਘ ਨਾਲ ਹੋਰ ਪਾਰਟੀ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ ਵਿਚ ਲਗਾਇਆ ਜਾਵੇਗਾ ਪੱਕਾ ਮੋਰਚਾ-ਰਾਣਾ ਅਗਲੀ ਖ਼ਬਰ ਮਾਨਵ ਭਲਾਈ ਮੰਚ ਅਮਲੋਹ ਵਲੋਂ ਲੋਕ ਭਲਾਈ ਦੇ ਕੀਤੇ ਜਾਂਦੇ ਕੰਮ ਸ਼ਲਾਘਾਯੋਗ-ਐਡ. ਯਾਦਵਿੰਦਰਪਾਲ ਸਿੰਘ
Ad Position 24