07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ ਵਿਚ ਲਗਾਇਆ ਜਾਵੇਗਾ ਪੱਕਾ ਮੋਰਚਾ-ਰਾਣਾ

Ad Position 21
No active advertisement
ਅਜੀਤ ਡੈਸਕ 08-07-2026
ਜਖਵਾਲੀ, 7 ਜੁਲਾਈ (ਨਿਰਭੈ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਇਕਾਈ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਪਿੰਡ ਨਲੀਨਾਂ ਕਲਾਂ ਵਿਖੇ ਸੂਬਾ ਆਗੂ ਜਰਨੈਲ ਸਿੰਘ ਨਲੀਨਾਂ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ, ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਜਰਨੈਲ ਸਿੰਘ ਨਲੀਨਾਂ, ਗੁਰਮੀਤ ਸਿੰਘ ਬਿੱਟੂ, ਜਗਤਾਰ ਸਿੰਘ ਰੱਤੋਂ, ਨਿਰਭੈ ਸਿੰਘ ਰੁੜਕੀ ਆਦਿ ਨੇ ਕਿਹਾ ਕਿ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਵਿਭਾਗੀ ਅਧਿਕਾਰੀਆਂ ਵਿਚਾਲੇ 8 ਜੁਲਾਈ ਨੂੰ ਹੋਣ ਜਾ ਰਹੀ ਮੀਟਿੰਗ ਬਹੁਤ ਅਹਿਮ ਹੈ, ਇਸ ਮੀਟਿੰਗ ਦੌਰਾਨ ਮੰਤਰੀ ਵਲੋਂ 1 ਜੁਲਾਈ ਨੂੰ ਜਥੇਬੰਦੀ ਦੇ ਕੀਤੇ ਗਏ ਸੰਘਰਸ਼ ਦੌਰਾਨ ਵਾਅਦਾ ਕੀਤਾ ਸੀ ਕਿ 8 ਜੁਲਾਈ ਨੂੰ ਜਥੇਬੰਦੀ ਨਾਲ ਮੀਟਿੰਗ ਕਰਕੇ ਕਾਮਿਆਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ, ਜੋ ਕਿ ਪੰਜਾਬ ਦੇ 2800 ਕਾਮਿਆਂ ਤੇ ਪਰਿਵਾਰਾਂ, ਬੱਚਿਆਂ ਨੂੰ ਬਹੁਤ ਵੱਡੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਤੋਂ ਪਹਿਲਾਂ ਹੀ ਯੂਨੀਅਨ ਦੀਆਂ ਮੁੱਖ ਮੰਗਾਂ ’ਤੇ ਅਮਲ ਕਰਨਾ ਹੋਵੇਗਾ। ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ 8 ਜੁਲਾਈ ਦੀ ਮੀਟਿੰਗ ਤੋਂ ਪਹਿਲਾਂ-ਪਹਿਲਾਂ ਇੰਨਲਿਸਟਮੈਂਟ ਕੈਟਾਗਰੀ ਨੂੰ ਸ਼ਾਮਿਲ ਕਰਕੇ ਇਸ ਸੰਬੰਧੀ ਬਕਾਇਦਾ ਸਰਕਾਰੀ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਸਾਫ਼ ਕੀਤਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿਚ ਦੇਰੀ ਕੀਤੀ ਜਾਂ ਲਾਰੇ-ਲੱਪੇ ਲਗਾਏ ਤਾਂ ਮਜਬੂਰਨ ਜਥੇਬੰਦੀ ਵਲੋਂ ਤਿੱਖੇ ਸੰਘਰਸ਼ ਕਰਕੇ 10 ਜੁਲਾਈ ਨੂੰ ਕੈਬਨਿਟ ਮੰਤਰੀ ਦੇ ਹਲਕੇ ਵਿਚ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਬਲਜਿੰਦਰ ਸਿੰਘ ਸਮਾਣਾ, ਦਵਿੰਦਰ ਸਿੰਘ ਨਾਭਾ, ਸੁਖਵਿੰਦਰ ਸਿੰਘ ਖਰਲ, ਹਰਜਿੰਦਰ ਸਿੰਘ ਮਾਨ, ਨਰਿੰਦਰ ਸਿੰਘ ਪੂੰਗਾ, ਜਰਨੈਲ ਸਿੰਘ, ਲਾਲ ਸਿੰਘ ਗੁਰਦਾਸਪੁਰ, ਗੁਰਮੀਤ ਸਿੰਘ, ਬਲਵੀਰ ਸਿੰਘ ਹਿਰਦਾਪੁਰ, ਪਵਿੱਤਰ ਸਿੰਘ ਮੋਗਾ, ਇੰਦਰਜੀਤ ਸਿੰਘ ਕਪੂਰਥਲਾ, ਜਸਵੀਰ ਸਿੰਘ ਮਾਨਸਾ ਆਦਿ ਸੂਬੇ ਭਰ ਤੋਂ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਮਰਨਾਥ ਯਾਤਰਾ ਦੀ ਪੈਦਲ ਯਾਤਰਾ ਕਰਨ ਵਾਲੇ ਰਾਜੀਵ ਸਿੰਗਲਾ ਨੂੰ ਕੀਤਾ ਵਿਸ਼ੇਸ ਸਨਮਾਨਿਤ ਅਗਲੀ ਖ਼ਬਰ ਕਾਂਗਰਸ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਵਲੋਂ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ
Ad Position 24