08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਵ. ਹਰਬੰਸ ਸਿੰਘ ਦੇਦੜਾਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 08-07-2026
ਬਸੀ ਪਠਾਣਾਂ, 7 ਜੁਲਾਈ (ਰਾਜਿੰਦਰ ਸ਼ਰਮਾ, ਐਚ. ਐਸ. ਗੌਤਮ)-ਅਦਾਰਾ ‘ਅਜੀਤ’ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜਿੰਦਰ ਸਿੰਘ ਦੇ ਧਰਮ ਪਿਤਾ (ਸਹੁਰਾ) ਸਵ. ਹਰਬੰਸ ਸਿੰਘ ਦੇਦੜਾਂ (ਰਿਟਾ. ਸੀਨੀਅਰ ਅਸਿਸਟੈਂਟ ਸਿਹਤ ਵਿਭਾਗ) ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਦੇਦੜਾਂ (ਬਸੀ ਪਠਾਣਾਂ) ਵਿਖੇ ਹੋਇਆ। ਜਿਸ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਡੇਰਾ ਬਾਬਾ ਪੁਸ਼ਪਾਨੰਦ ਮੁੱਲਾਂਪੁਰ ਦੇ ਮੁਖੀ ਸੰਤ ਬਾਬਾ ਬਲਵਿੰਦਰ ਦਾਸ ਮੁੱਲਾਂਪੁਰ ਵਾਲਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ। ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ ਬਲਜੀਤ ਸਿੰਘ ਭੁੱਟਾ, ਹਰਵੇਲ ਸਿੰਘ ਮਾਧੋਪੁਰ ਕੌਮੀ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸਾਬਕਾ ਮੰਤਰੀ ਤੇ ਭਾਜਪਾ ਆਗੂ ਡਾ. ਹਰਬੰਸ ਲਾਲ ਅਤੇ ਕੌਂਸਲਰ ਹਰਚੰਦ ਸਿੰਘ ਨਸਰਾਲੀ ਨੇ ਸਵ. ਹਰਬੰਸ ਸਿੰਘ ਦੇਦੜਾਂ ਨੂੰ ਸ਼ਰਧਾਂਜਲੀ ਭੇਟ ਕੀਤੀਆਂ। ਸਮਾਗਮ ਵਿਚ ਜਥੇ. ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਐਡ: ਡਾ. ਧਰਮਿੰਦਰ ਸਿੰਘ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਸਰਕਾਰ, ਸੀਨੀਅਰ ਅਕਾਲੀ ਆਗੂ ਮਨਮੋਹਨ ਸਿੰਘ ਮੁਕਾਰੌਂਪੁਰ, ਹਰਪ੍ਰੀਤ ਸਿੰਘ, ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ, ਜਥੇਦਾਰ ਪ੍ਰਦੀਪ ਸਿੰਘ ਕਾਲੌੜ, ਹਰਮਿੰਦਰ ਸਿੰਘ ਕੁੰਬੜਾ, ਇੰਦਰਜੀਤ ਸਿੰਘ ਚਤੁਰਪੁਰਾ, ਸ਼੍ਰੋਮਣੀ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ, ਫੈਡਰੇਸ਼ਨ ਆਫ਼ ਆੜ੍ਹਤੀ ਐੋਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ, ਮਾਸਟਰ ਚਰਨਜੀਤ ਸਿੰਘ ਖਾਲਸਪੁਰ, ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅ), ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਸੰਦੀਪ ਸਿੰਘ ਬੱਲ, ਨੰਬਰਦਾਰ ਮੋਹਨ ਸਿੰਘ ਚੁੰਨੀ, ਗੁਰਿੰਦਰਪਾਲ ਸਿੰਘ ਹੈਪੀ, ਡਿੰਪਲ ਸ਼ਰਮਾ, ਸੁਰਜੀਤ ਸਿੰਘ ਸ਼ਾਹੀ, ਸਟੇਟ ਐਵਾਰਡੀ ਪ੍ਰਿੰਸੀਪਲ ਨੌਰੰਗ ਸਿੰਘ, ਡਾ. ਮਨਜੀਤ ਸਿੰਘ ਲੁਹਾਰਮਾਜਰਾ, ਨੰਬਰਦਾਰ ਸਿਕੰਦਰ ਸਿੰਘ ਨਸਰਾਲੀ, ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਫੋਰਮੈਨ ਬਲਬੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਗੁਰਸੇਵਕ ਸਿੰਘ ਸਿੱਧੂ, ਸਾਬਕਾ ਸਰਪੰਚ ਪਿਆਰਾ ਸਿੰਘ ਰਸੂਲਪੁਰ, ਅੰਗਰੇਜ਼ ਸਿੰਘ ਬਨੂੜ, ਦਲਵੀਰ ਸਿੰਘ ਲਖੀਮਪੁਰ, ਕੁਲਦੀਪ ਸਿੰਘ ਸਾਰਥਿਕ ਫਾਊਂਡੇਸ਼ਨ, ਗੁਰਬਾਜ਼ ਸਿੰਘ ਚੀਮਾ, ਮਾਸਟਰ ਸਤਵੰਤ ਸਿੰਘ ਕਲੌੜ, ਇਕਬਾਲ ਸਿੰਘ ਅਮਰਾਲਾ, ਪੱਤਰਕਾਰ ਭੂਸ਼ਨ ਸੂਦ, ਦਰਸ਼ਨ ਸਿੰਘ ਅਨਾਇਤਪੁਰਾ, ਜਗਦੀਸ਼ ਸਿੰਘ ਬੈਂਸ, ਠੇਕੇਦਾਰ ਮਨਪ੍ਰੀਤ ਸਿੰਘ, ਬਹਾਦਰ ਸਿੰਘ ਦੇਦੜਾਂ, ਅਵਤਾਰ ਸਿੰਘ ਢਿੱਲੋਂ, ਸਰਪੰਚ ਰਾਜਵੀਰ ਸਿੰਘ ਦੇਦੜਾਂ, ਹਰਦੀਪ ਸਿੰਘ, ਅਦਾਰਾ ‘ਅਜੀਤ’ ਦੇ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ, ਮਨਪ੍ਰੀਤ ਸਿੰਘ, ਜੋਗਿੰਦਰਪਾਲ ਖਮਾਣੋਂ, ਡਾ. ਐਚ. ਐਸ. ਗੌਤਮ, ਜਤਿੰਦਰ ਸਿੰਘ ਰਾਠੌਰ, ਕਰਨ ਸ਼ਰਮਾ, ਰਵਿੰਦਰ ਸਿੰਘ ਢੀਂਡਸਾ, ਦੀਪਕ ਸੂਦ ਆਦਿ ਵਲੋਂ ਸਵ. ਹਰਬੰਸ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਕੇ ਪਰਿਵਾਰਕ ਮੈਂਬਰ ਦਲਜੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਨਿਰਮਾਣ ਕਾਰਜਾਂ ਦੀ ਚੱਲੀ ਹਨੇਰੀ-ਹਰਪਾਲ ਜੁਨੇਜਾ ਅਗਲੀ ਖ਼ਬਰ ਸਵ. ਹਰਬੰਸ ਸਿੰਘ ਦੇਦੜਾਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24