08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮਾਨ ਸਰਕਾਰ ਵਲੋਂ ਨਿਰਮਾਣ ਕਾਰਜਾਂ ਦੀ ਚੱਲੀ ਹਨੇਰੀ-ਹਰਪਾਲ ਜੁਨੇਜਾ

Ad Position 21
No active advertisement
ਅਜੀਤ ਡੈਸਕ 08-07-2026
ਪਟਿਆਲਾ, 7 ਜੁਲਾਈ (ਅ. ਸ. ਆਹਲੂਵਾਲੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪੀ. ਆਰ. ਟੀ. ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਨਾਭਾ ਰੋਡ ਸਥਿਤ ਪੀ. ਆਰ. ਟੀ. ਸੀ. ਦਫ਼ਤਰ ਦੇ ਬਾਹਰ ਬਣ ਰਹੀ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਡਵੋਕੇਟ ਹਰਪਾਲ ਜੁਨੇਜਾ ਨੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕੀਤਾ ਅਤੇ ਕੰਮ ਕਰ ਰਹੇ ਮਜ਼ਦੂਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਮਜ਼ਦੂਰਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦੀ ਮਿਹਨਤ ਤੇ ਸਮਰਪਣ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਲੋਕ ਨਿਰਮਾਣ ਵਿਭਾਗ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਸਮੇਤ ਜ਼ਿਲਾ ਮੀਡੀਆ ਇੰਚਾਰਜ ਰਵਿੰਦਰਪਾਲ ਸਿੰਘ (ਪ੍ਰਿੰਸ ਲਾਂਬਾ), ਰਾਹੁਲ ਮਹਿਤਾ, ਦਰਵੇਸ਼ ਗੋਇਲ, ਤਰਵਿੰਦਰ ਬੇਦੀ, ਬਿੰਦਰ ਨਿੱਕੂ ਅਤੇ ਇਲਾਕੇ ਦੇ ਵੱਡੀ ਗਿਣਤੀ ’ਚ ਵਸਨੀਕ ਵੀ ਮੌਜੂਦ ਸਨ, ਜਿਨ੍ਹਾਂ ਨੇ ਸੜਕ ਨਿਰਮਾਣ ਦੇ ਇਸ ਵਿਕਾਸ ਕਾਰਜ ’ਤੇ ਖੁਸ਼ੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਭਰਪੂਰ ਸਰਾਹਣਾ ਕੀਤੀ ਅਤੇ ਇਸ ਲੋਕ-ਪੱਖੀ ਤੇ ਵਿਕਾਸਮੁਖੀ ਉਪਰਾਲੇ ਲਈ ਭਗਵੰਤ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੜਕ ਬਣਨ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਆਵਾਜਾਈ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਬਣੇਗੀ। ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਤੇ ਰਾਣਾ ਗੁਰਜੀਤ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਮੰਗ ਅਗਲੀ ਖ਼ਬਰ ਸਵ. ਹਰਬੰਸ ਸਿੰਘ ਦੇਦੜਾਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24