ਨਾਭਾ, 7 ਜੁਲਾਈ (ਵਰਿੰਦਰ ਵਰਮਾ)-ਸੂਬੇ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਗੜਬੜਾਅ ਗਈ ਹੈ। ਆਏ ਦਿਨ ਲੁੱਟ-ਖੋਹ ਤੇ ਕਤਲ ਵਰਗੀਆਂ ਘਟਨਾਵਾਂ ਦਾ ਵਾਪਰਨਾ ਆਮ ਗੱਲ ਹੋ ਚੁੱਕੀ ਹੈ। ਅਜਿਹੀਆਂ ਘਟਨਾਵਾਂ ਕਰ ਕੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਇਹ ਪ੍ਰਗਟਾਵਾ ਐਸ. ਸੀ. ਡਿਪਾਰਟਮੈਟ ਕਾਂਗਰਸ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਸੁੱਖੇਵਾਲ ਨੇ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਨਾਭਾ ਵਿਖੇ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਆਏ ਦਿਨ ਚੋਰੀਆਂ, ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ’ਚ ਲਗਾਤਾਰ ਵਾਧਾ ਹੋਣਾ ਪ੍ਰਸ਼ਾਸਨ ’ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਉਨ੍ਹਾਂ ਦੱਸਿਆ ਕਿ ਨਾਭਾ ਤੇ ਆਸ-ਪਾਸ ਪਿੰਡਾਂ ਅਤੇ ਸ਼ਹਿਰ ’ਚ ਦੁਕਾਨਾਂ ਦੇ ਸ਼ਟਰ ਚੋਰਾਂ ਵਲੋਂ ਤੋੜੇ ਜਾ ਰਹੇ ਹਨ, ਜਿਸ ਨਾਲ ਦੁਕਾਨਦਾਰਾਂ ਦਾ ਕਈ ਲੱਖਾਂ ਰੁਪਿਆ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਲੋੜੀਦੀ ਫੋਰਸ ਨਾ ਹੋਣ ਦੀ ਗੱਲ ਕਹੀ। ਸੁੱਖੇਵਾਲ ਨੇ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਜਨਾਜਾ ਨਿੱਕਲ ਚੁੱਕਿਆ ਹੈ, ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। 7ਪੀਟੀਏ10