ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਦੂਜੀ ਵਾਰ ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਬਣੇ ਹਰਪ੍ਰੀਤ ਸਿੰਘ ਪ੍ਰਿੰਸ ਨੇ ਸੰਭਾਲਿਆ ਅਹੁਦਾ

Ad Position 21
No active advertisement
ਅਜੀਤ ਡੈਸਕ 09-07-2026
ਮੰਡੀ ਗੋਬਿੰਦਗੜ੍ਹ, 8 ਜੁਲਾਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਅੱਜ ਦੂਜੀ ਵਾਰ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਰਵਾਏ ਗਏ ਤਾਜਪੋਸ਼ੀ ਸਮਾਗਮ ਵਿਚ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸ਼ਹਿਰ ਦੇ ਉਦਯੋਗਪਤੀ, ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ, ਰਾਜਨੀਤਿਕ ਆਗੂ, ਕੌਂਸਲਰ ਅਤੇ ਸ਼ਹਿਰ ਵਾਸੀਆਂ ਨੇ ਹਾਜ਼ਰੀ ਲਵਾ ਕੇ ਹਰਪ੍ਰੀਤ ਸਿੰਘ ਪ੍ਰਿੰਸ ਨੂੰ ਵਧਾਈ ਦਿੱਤੀ। ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ 29 ਸਾਲਾਂ ਦੇ ਇਤਿਹਾਸ ਵਿਚ ਇਹ ਦੂਜਾ ਮੌਕਾ ਹੈ, ਜਦੋਂ ਕਿਸੇ ਪ੍ਰਧਾਨ ਨੇ ਦੂਜੀ ਵਾਰ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਕੁਰਸੀ ਸੰਭਾਲੀ ਹੈ। ਸਮਾਗਮ ਦੌਰਾਨ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਰਪ੍ਰੀਤ ਸਿੰਘ ਪ੍ਰਿੰਸ ਨੂੰ ਰਸਮੀ ਤੌਰ ’ਤੇ ਪ੍ਰਧਾਨ ਦੀ ਕੁਰਸੀ ’ਤੇ ਬਿਠਾ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਆਪਣੇ ਸੰਬੋਧਨ ਵਿਚ ਵਿਧਾਇਕ ਬੜਿੰਗ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੇ ਲੋਕਾਂ ਨੇ ਵਿਕਾਸ ਦੀ ਜੋ ਉਮੀਦ ਸਾਡੇ ਨਾਲ ਜੋੜੀ ਹੈ, ਉਸ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। ਨਗਰ ਕੌਂਸਲ ਅਤੇ ਪੰਜਾਬ ਸਰਕਾਰ ਇਕ ਟੀਮ ਵਜੋਂ ਕੰਮ ਕਰਦਿਆਂ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ, ਖ਼ਾਸ ਕਰਕੇ ਸਾਫ਼ ਪੀਣ ਵਾਲਾ ਪਾਣੀ, ਸੀਵਰੇਜ ਪ੍ਰਬੰਧ, ਸਫ਼ਾਈ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਮੁੱਦਿਆਂ ਦੇ ਸਥਾਈ ਹੱਲ ਲਈ ਲੋੜੀਂਦੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਯੋਜਨਾ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਵਿਧਾਇਕ ਬੜਿੰਗ ਨੇ ਕਿਹਾ ਕਿ ਹਰਪ੍ਰੀਤ ਸਿੰਘ ਪ੍ਰਿੰਸ ਕੋਲ ਪ੍ਰਸ਼ਾਸਨਿਕ ਤਜਰਬਾ, ਲੋਕਾਂ ਨਾਲ ਜੁੜਾਅ ਅਤੇ ਸ਼ਹਿਰ ਲਈ ਕੰਮ ਕਰਨ ਦਾ ਜਜ਼ਬਾ ਹੈ। ਪੂਰਾ ਵਿਸ਼ਵਾਸ ਹੈ ਕਿ ਉਹ ਸਮੂਹ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਮੰਡੀ ਗੋਬਿੰਦਗੜ੍ਹ ਨੂੰ ਵਿਕਾਸ, ਸਫ਼ਾਈ ਅਤੇ ਆਧੁਨਿਕ ਸਹੂਲਤਾਂ ਦੇ ਮਾਮਲੇ ਵਿਚ ਇਕ ਨਵੀਂ ਪਛਾਣ ਦੇਣਗੇ। ਅਸੀਂ ਸਾਰੇ ਮਿਲ ਕੇ ਇਸ ਸ਼ਹਿਰ ਨੂੰ ਪੰਜਾਬ ਦੇ ਸਭ ਤੋਂ ਸੁਚੱਜੇ, ਵਿਕਸਤ ਅਤੇ ਮਿਸਾਲੀ ਸ਼ਹਿਰਾਂ ਦੀ ਕਤਾਰ ਵਿਚ ਖੜ੍ਹਾ ਕਰਾਂਗੇ। ਅਹੁਦਾ ਸੰਭਾਲਣ ਉਪਰੰਤ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਸਮੂਹ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਵਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਅਤੇ ਦਿੱਤਾ ਮਾਣ-ਸਤਿਕਾਰ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਭਰੋਸੇ ਨੂੰ ਕਦੇ ਟੁੱਟਣ ਨਹੀਂ ਦੇਣਗੇ ਅਤੇ ਪੂਰੀ ਇਮਾਨਦਾਰੀ ਨਾਲ ਲੋਕ ਸੇਵਾ ਲਈ ਸਮਰਪਿਤ ਰਹਿਣਗੇ। ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੇ ਲੋਕਾਂ ਨੇ ਜੋ ਵਿਸ਼ਵਾਸ ਜਤਾਇਆ ਹੈ, ਉਸ ਨੂੰ ਹਰ ਹਾਲ ਵਿਚ ਕਾਇਮ ਰੱਖਾਂਗਾ। ਇੱਕੋ-ਇਕ ਟੀਚਾ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ, ਵਿਕਸਤ ਅਤੇ ਹਰ ਪੱਖੋਂ ਆਧੁਨਿਕ ਬਣਾਉਣਾ ਹੈ। ਸ਼ਹਿਰ ਵਾਸੀਆਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਾਸਤੇ ਨਹਿਰੀ ਪਾਣੀ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਅਮਲੀ ਰੂਪ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ, ਇਸ ਵਲਲਈ ਉਹ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਸਹਿਯੋਗ ਨਾਲ ਹਰ ਸੰਭਵ ਕੋਸ਼ਿਸ਼ ਕਰਨਗੇ। ਇਹ ਵਾਅਦਾ ਹੀ ਨਹੀਂ, ਸਗੋਂ ਸ਼ਹਿਰ ਦੇ ਹਰ ਪਰਿਵਾਰ ਪ੍ਰਤੀ ਮੇਰੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸਮੱਸਿਆ ਨੂੰ ਵੀ ਹੁਣ ਲੰਬੇ ਸਮੇਂ ਤੱਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੀਵਰੇਜ ਟਰੀਟਮੈਂਟ ਪਲਾਂਟ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ-ਨਾਲ ਸੀਵਰੇਜ ਦੀ ਸਫ਼ਾਈ ਲਈ ਆਧੁਨਿਕ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪਿ੍ਰੰਸ ਨੇ ਕਿਹਾ ਕਿ ਉਹ ਸਿਰਫ਼ ਵਾਅਦੇ ਕਰਨ ਵਿਚ ਨਹੀਂ, ਸਗੋਂ ਨਤੀਜੇ ਦੇਣ ਵਿਚ ਵਿਸ਼ਵਾਸ ਰੱਖਦੇ ਹਨ। ਨਗਰ ਕੌਂਸਲ ਦੇ ਸਮੂਹ ਕੌਂਸਲਰਾਂ, ਪ੍ਰਸ਼ਾਸਨ ਅਤੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਵਿਕਾਸ ਦੀ ਇਕ ਨਵੀਂ ਇਬਾਰਤ ਲਿਖਾਂਗੇ। ਉਨ੍ਹਾਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੀ ਸਫ਼ਾਈ ਅਤੇ ਵਿਕਾਸ ਦੀ ਇਸ ਮੁਹਿੰਮ ਵਿਚ ਆਪਣਾ ਸਹਿਯੋਗ ਦੇ ਕੇ ਪਾਉਣ ਯੋਗਦਾਨ ਜਰੂਰ ਪਾਉਣ। ਅੱਜ ਦੇ ਇਸ ਤਾਜਪੋਸ਼ੀ ਸਮਾਗਮ ਵਿਚ ਕਾਰਜਸਾਧਕ ਅਫ਼ਸਰ ਚੇਤਨ ਸ਼ਰਮਾ, ਐਸ.ਈ. ਗੁਰਪ੍ਰਤਾਪ ਸਿੰਘ, ਏ.ਐਮ.ਈ. ਵਰਿੰਦਰ ਕੁਮਾਰ, ਸੁਪਰਡੈਂਟ ਬਲਵਿੰਦਰ ਸਿੰਘ, ਸੁਪਰਡੈਂਟ ਕਿਰਨਦੀਪ, ਜੇ.ਈ. ਗੌਰਵ ਧਿਰ, ਜੇ.ਈ ਪੁਸ਼ਪਿੰਦਰ ਸਿੰਘ, ਇਨਫੋਟੈਕ ਪੰਜਾਬ ਦੇ ਡਾਇਰੈਕਟਰ ਓਂਕਾਰ ਚੌਹਾਨ, ਫਰਨੇਸ਼ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਗੁਪਤਾ, ਉਦਯੋਗਪਤੀ ਕੁਲਦੀਪ ਗੋਇਲ, ਬਲਵਿੰਦਰ ਗੁਪਤਾ, ਬਾਂਸਲ ਗਰੁੱਪ ਤੋਂ ਵਿਜੇ ਬਾਂਸਲ, ਸੰਜੇ ਬਾਂਸਲ, ਹੇਮੰਤ ਬੱਤਾ, ਗੋਪਾਲ ਸਿੰਗਲਾ, ਰਾਜੇਸ਼ ਸਿੰਗਲਾ, ਵਿਸ਼ਾਲ ਕੁਮਾਰ, ਜੀਵਨ ਗੰਭੀਰ, ਰੌਬਿਨ ਗੰਭੀਰ, ਰਮਨ ਤਾਂਗੜੀ, ਸੀਨੀਅਰ ‘ਆਪ’ ਆਗੂ ਕ੍ਰਿਸ਼ਨ ਵਰਮਾ ਬੌਬੀ, ਸਤਿਆਪਾਲ ਲੋਧੀ, ਸੰਚਿਤ ਸਿੰਗਲਾ, ਅਤੁੱਲ ਲੁਟਾਵਾ, ਹਰੀਸ਼ ਮਾਟਾ, ਕਿਰਨਦੀਪ ਗੋਇਲ ਮੁੰਨਾ, ਜਗਮੋਹਨ ਬਿੱਟੂ, ਸੰਦੀਪ ਸੰਨੀ ਚੀਮਾ, ਅਸ਼ੀਸ਼ ਬਾਂਸਲ ਆਸ਼ੂ, ਜਸਵਿੰਦਰ ਸਿੰਘ, ਦਲਜੀਤ ਸਿੰਘ ਅਟਵਾਲ, ਕਰਮ ਸਿੰਘ ਅਟਵਾਲ, ਅਮਰਜੀਤ ਸਿੰਘ ਵਾਲੀਆ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਮਾਰਕੀਟ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਜਗਦੀਪ ਸਿੰਘ ਚੱਠਾ, ਸੀਨੀਅਰ ਮੀਤ ਪ੍ਰਧਾਨ ਵਿਨੀਤ ਬਿੱਟੂ, ਮੀਤ ਪ੍ਰਧਾਨ ਸੁਖਵਿੰਦਰ ਕੌਰ, ਕੌਂਸਲਰ ਵਿਨੋਦ ਗੁੱਜਰ, ਰਾਜੇਸ਼ ਕੁਮਾਰ ਰਾਜੂ, ਅਵਤਾਰ ਸਿੰਘ, ਪਰਮਜੀਤ ਪੰਮੀ, ਤਰਨਜੀਤ ਕੌਰ, ਬਲਕਾਰ ਸਿੰਘ, ਪਰਮਿੰਦਰ ਕੌਰ ਵਾਲੀਆ, ਅਮਿੱਤ ਠਾਕੁਰ, ਰਾਕੇਸ਼ ਸੋਫਤ, ਸੁਖਦੀਪ ਸਿੰਘ ਮੰਡੇਰ, ਬਲਜੀਤ ਕੌਰ, ਭੁਪਿੰਦਰ ਕੌਰ, ਤਨੂੰ ਰਹਿਲ, ਟੀਨਾ ਸ਼ਰਮਾ, ਬੌਬੀ ਰਹਿਲ, ਨਾਜ਼ਰ ਸਿੰਘ, ਡਿੰਪਲ ਸ਼ਰਮਾ, ਚੇਤਨ ਸ਼ਰਮਾ, ਬਲਦੇਵ ਸ਼ਰਮਾ, ਜਗਤਾਰ ਸਿੰਘ, ਸੁਭਾਸ਼ ਬੱਸੀ, ਗਗਨਦੀਪ ਰਿੱਚੀ, ਗੁਰਪ੍ਰੀਤ ਸਿੰਘ ਜਿੰਮੀ, ਮਾਸਟਰ ਦਵਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਪੱਪੀ, ਭੁਪਿੰਦਰ ਸੰਧੂ, ਗੁਰਚਰਨ ਮਟੀਆਰ, ਰੋਹਿਤ ਗੋਇਲ, ਹਿਮਾਂਸ਼ੂ, ਵਿੱਕੀ ਮਟੀਆਰ, ਅੰਕਿਤ, ਐਰੀ ਬੱਤਰਾ, ਦਲਜੀਤ ਵਿਰਕ, ਵਿੰਨੇ ਬੌਬੀ, ਹਰਬੰਸ ਕੌਰ ਨੇਹਾ, ਮੋਨਿਕਾ ਉੱਪਲ, ਸ਼ੁਭਕਰਮਨ ਗੁਰਾਇਆ, ਕੁਰਬਾਨ ਗੁਰਾਇਆ, ਅਰਜੁਨ ਚੀਮਾ, ਦਰਸ਼ਨ ਸਿੰਘ, ਦਿਨੇਸ਼, ਦਰਸ਼ਨ ਸਿੰਘ ਚੀਮਾ, ਵਰੁਣ ਸ਼ਰਮਾ, ਦੀਪਕ ਕੁਮਾਰ ਦੀਪਾ, ਸੁਖਜਿੰਦਰ ਸਿੰਘ, ਪਰਮਜੀਤ ਵਾਲੀਆ, ਅਮਨ ਸ਼ਰਮਾ, ਹਰਪ੍ਰੀਤ ਗੰਜੂ, ਬਸੀ ਅਜਨਾਲੀ, ਅਜੀਤ ਸਿੰਘ ਬੰਟੀ, ਅਮਿੱਤ ਸ਼ਰਮਾ, ਪ੍ਰਦੀਪ ਸੰਗਰ, ਨਜ਼ਰ ਹੁਸੈਨ, ਵਿਕਾਂਤ ਬਰਮੀ ਪ੍ਰਧਾਨ ਮਿਉਂਸੀਪਲ ਕੌਂਸਲ ਕਰਮਚਾਰੀ ਯੂਨੀਅਨ ਤੋਂ ਇਲਾਵਾ ਸ਼ਹਿਰ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਐਡ. ਗਗਨਦੀਪ ਸਿੰਘ ਮਾਲਵਾ ਜ਼ੋਨ-3 ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਨਾਜਾਇਜ਼ ਅਸਲ੍ਹੇ ਸਮੇਤ ਇਕ ਕਾਬੂ
Ad Position 24
No active advertisement