ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮੰਡੀ ਗੋਬਿੰਦਗੜ੍ਹ ਦੇ ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਨੇ ਤੀਜਾ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 09-07-2026
ਮੰਡੀ ਗੋਬਿੰਦਗੜ੍ਹ, 8 ਜੁਲਾਈ (ਇਕਬਾਲਦੀਪ ਸੰਧੂ)-ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਮੰਡੀ ਗੋਬਿੰਦਗੜ੍ਹ ਨੇ ਤੀਜਾ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਿਨੋਦ ਗੋਇਲ ਨੇ ਜੋਤ ਜਗਾਈ ਅਤੇ ਸਾਰਿਆਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸਕੂਲ ਦਾ ਉਦਘਾਟਨ 6 ਜੁਲਾਈ 2023 ਨੂੰ ਵਿੱਦਿਆ ਭਾਰਤੀ ਦੇ ਸੂਬਾਈ ਅਧਿਕਾਰੀਆਂ ਦੁਆਰਾ ਕੀਤਾ ਗਿਆ ਸੀ ਤੇ ਅੱਜ ਸਕੂਲ ਵਿਚ ਪਹਿਲੀ ਜਮਾਤ ਤੱਕ ਪੰਜ ਕਲਾਸਾਂ ਹਨ। ਬੱਚਿਆਂ ਨੂੰ ਕਦਰਾਂ-ਕੀਮਤਾਂ ਅਤੇ ਸਰੀਰਕ ਗਤੀਵਿਧੀਆਂ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ। ਸਕੂਲ ਦਾ ਪੜ੍ਹਿਆ-ਲਿਖਿਆ ਸਟਾਫ਼ ਬੱਚਿਆਂ ਦੀ ਦੇਖਭਾਲ ਕਰਦਾ ਹੈ। ਸਕੂਲ ਪ੍ਰਬੰਧਕ ਕਮੇਟੀ ਨੇ ਬੱਚਿਆਂ ਨੂੰ ਮਠਿਆਈਆਂ ਵੰਡੀਆਂ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਸੁਨੀਲ ਮਿੱਤਲ, ਮੈਨੇਜਰ ਰਾਕੇਸ਼ ਜੈਨ, ਦਿਨੇਸ਼ ਗੁਪਤਾ, ਅਸ਼ੋਕ ਜਿੰਦਲ, ਸਕੂਲ ਇੰਚਾਰਜ ਕੋਮਲ ਮਿੱਤਲ, ਸ਼ਿਵਾਨੀ ਸ਼ਰਮਾ, ਮਨੀਸ਼ਾ ਗੁਪਤਾ, ਰੀਆ ਅਤੇ ਪਰਮਿੰਦਰ ਕੌਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਘਰਸ਼ ਕਰ ਰਹੇ ਮਨਰੇਗਾ ਕਰਮਚਾਰੀਆਂ ਨੇ ਕੈਬਨਿਟ ਮੰਤਰੀ ਤਰਨਦੀਪ ਸੌਂਦ ਦੀ ਕੋਠੀ ਦੇ ਘਿਰਾਓ ਦਾ ਕੀਤਾ ਐਲਾਨ ਅਗਲੀ ਖ਼ਬਰ ਬਲਵੀਰ ਸਿੰਘ ਨੇ ਸੁਖਵਿੰਦਰ ਸਿੰਘ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ
Ad Position 24
No active advertisement