ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜ਼ਿਲ੍ਹੇ ਵਿਚ ਬੋਰਵੈਲਾਂ ਤੇ ਟਿਊਬਵੈੱਲਾਂ ਦੀ ਖ਼ੁਦਾਈ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

Ad Position 21
No active advertisement
ਅਜੀਤ ਡੈਸਕ 09-07-2026
ਫ਼ਤਹਿਗੜ੍ਹ ਸਾਹਿਬ, 8 ਜੁਲਾਈ (ਰਾਜਿੰਦਰ ਸਿੰਘ)-ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਪੈਂਦੇ ਬੋਰਵੈਲਾਂ, ਟਿਊਬਵੈੱਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗਰਾਮ ਪੰਚਾਇਤ, ਨਗਰ ਕੌਂਸਲ ਤੇ ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੇਂਡੂ ਖੇਤਰਾਂ ਲਈ ਡਰਿੱਲਿੰਗ ਏਜੰਸੀਆਂ ਦਾ ਜ਼ਿਲ੍ਹੇ ਦੇ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਾਸੋਂ ਅਤੇ ਸ਼ਹਿਰੀ ਖੇਤਰ ਲਈ ਸਬੰਧਿਤ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਦੇ ਦਫ਼ਤਰ ਪਾਸੋਂ ਰਜਿਸਟਰ ਹੋਣਾ ਜ਼ਰੂਰੀ ਹੈ ਅਤੇ ਉਸਾਰੀ ਵਾਲੀ ਥਾਂ ’ਤੇ ਡਰਿੱਲਿੰਗ ਏਜੰਸੀ ਖੁਦਾਏ ਜਾਣ ਵਾਲੇ ਖੂਹ ਦੇ ਮਾਲਕ ਦੇ ਪੂਰੇ ਪਤੇ ਦਾ ਸਾਈਨ ਬੋਰਡ ਲਗਾਇਆ ਜਾਵੇ। ਬੋਰਵੈਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਈ ਜਾਵੇ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰ ਕੇ ਕਵਰ ਕਰ ਕੇ ਰੱਖਿਆ ਜਾਵੇ। ਪੇਂਡੂ ਇਲਾਕੇ ਵਿਚ ਸਰਪੰਚ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿਚ ਜੂਨੀਅਰ ਇੰਜੀਨੀਅਰ, ਕਾਰਜਕਾਰੀ ਅਧਿਕਾਰੀ, ਜਨ ਸਿਹਤ ਵਿਭਾਗ, ਨਗਰ ਕੌਸਲ ਵਲੋਂ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਖੇਤਰ ਵਿਚ ਕਿੰਨੇ ਬੋਰਵੈਲ/ਖੂਹ ਨਵੇਂ ਖੁਣਵਾਏ ਗਏ, ਕਿੰਨਿਆਂ ਦੀ ਮੁਰੰਮਤ ਕਰਵਾਈ ਗਈ, ਕਿੰਨੇ ਵਰਤੋਂ ਵਿਚ ਹਨ, ਕਿੰਨੇ ਬਿਨਾਂ ਵਰਤੋਂ ਖ਼ਾਲੀ ਪਏ ਹਨ ਅਤੇ ਕਿੰਨੇ ਭਰਵਾਏ ਗਏ ਹਨ। ਉਨ੍ਹਾਂ ਵਲੋਂ ਇਹ ਰਿਪੋਰਟ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਤਹਿਗੜ੍ਹ ਸਾਹਿਬ ਨੂੰ ਭੇਜੀ ਜਾਵੇਗੀ, ਜੋ ਕਿ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕਰਨਗੇ। ਇਹ ਹੁਕਮ ਜ਼ਿਲ੍ਹੇ ਵਿਚ 23 ਅਗਸਤ 2026 ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਹੁਸੈਨਪੁਰਾ ਵਿਚ ਭਾਜਪਾ ਨੇ ਮਹਿਲਾ ਸਨਮਾਨ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾਂ ਫ਼ਰੰਟ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ
Ad Position 24
No active advertisement