03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਭਾਰਤ-ਅਮਰੀਕਾ ਦਰਮਿਆਨ ਵਪਾਰਕ ਸਮਝੌਤਾ ਸਿਰੇ ਚੜ੍ਹਨ ਨਾਲ ਦੇਸ਼ ਦੇ ਕਿਸਾਨਾਂ ਨੂੰ ਵੱਡੀ ਆਰਥਿਕ ਸੱਟ ਵੱਜੇਗੀ-ਬਹਿਰੂ ਇੰਡੀਅਨ ਫਾਰਮਜ਼ ਐਸੋਸੀਏਸ਼ਨ ਪੰਜਾਬ ਦੀ ਫ਼ਤਹਿਗੜ੍ਹ ਸਾਹਿਬ ਵਿਚ ਵਿਸ਼ੇਸ਼ ਮੀਟਿੰਗ

Ad Position 21
No active advertisement
ਅਜੀਤ ਡੈਸਕ 10-07-2026
ਫ਼ਤਹਿਗੜ੍ਹ ਸਾਹਿਬ, 9 ਜੁਲਾਈ (ਬਲਜਿੰਦਰ ਸਿੰਘ)-ਇੰਡੀਅਨ ਫਾਰਮਜ਼ ਐਸੋਸੀਏਸ਼ਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਨਿਵਾਸ ਵਿਖੇ ਪ੍ਰਧਾਨ ਹਰਿੰਦਰ ਸਿੰਘ ਨੰਡਿਆਲੀ ਦੀ ਅਗਵਾਈ ਹੇਠ ਹੋਈ। ਜਿਸ ਵਿਚ ਵੱਖ-ਵੱਖ ਜ਼ਿਲਿਆਂ ਦੇ ਪ੍ਰਧਾਨ ਤੇ ਸਰਗਰਮ ਆਗੂ ਸ਼ਾਮਿਲ ਹੋਏ। ਮੀਟਿੰਗ ਵਿਚ ਜਥੇਬੰਦੀ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨਾਲ ਸੰਬੰਧਿਤ ਕਿਸਾਨਾਂ ਦੇ ਭਖਦੇ ਮਸਲਿਆਂ ਤੇ ਚਰਚਾ ਕਰਦਿਆਂ ਸ. ਬਹਿਰੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਤੋਂ ਉਲਟ ਅਮਰੀਕਾ ਦੇ ਦਬਾਅ ਹੇਠ ਆ ਕੇ ਵਪਾਰਕ ਸਮਝੌਤੇ ਕਰਨ ਲਈ ਪਿਛਲੇ ਇਕ ਸਾਲ ਤੋਂ ਤਰਲੋ ਮੱਛੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਲੋਕ ਇਸ ਗੰਭੀਰ ਮਸਲੇ ਪ੍ਰਤੀ ਅਵੇਸਲੇ ਰਹੇ ਤਾਂ ਭਾਰਤ ਅਮਰੀਕਾ ਦਰਮਿਆਨ ਵਪਾਰਕ ਸਮਝੌਤਾ ਸਿਰੇ ਚੜ੍ਹਨ ਨਾਲ ਭਾਰਤ ਦੇ ਕਿਸਾਨਾਂ ਨੂੰ ਵੱਡੀ ਆਰਥਿਕ ਸੱਟ ਵੱਜੇਗੀ, ਨਾਲ ਹੀ ਭਾਰਤੀ ਲੋਕਾਂ ਦਾ ਛੋਟਾ ਕਾਰੋਬਾਰ ਵੀ ਤਬਾਹ ਹੋ ਜਾਵੇਗਾ। ਮੀਟਿੰਗ ਵਿਚ ਸਰਬ ਸੰਮਤੀ ਨਾਲ 4 ਮਤੇ ਪਾਸ ਕੀਤੇ ਗਏ, ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕਿਸਾਨ ਵਿਰੋਧੀ ਫ਼ੈਸਲਿਆਂ ਦੇ ਖ਼ਿਲਾਫ਼ ਪਿਛਲੇ ਇਕ ਸਾਲ ਤੋਂ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ ਗਈ, ਦੂਜੇ ਮਤੇ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਖ਼ਬਰਦਾਰ ਕਰਦੇ ਹੋਏ ਲੈਂਡ ਪੂਲਿੰਗ ਪਾਲਿਸੀ ਦਾ ਵਿਰੋਧ ਜਿਤਾਇਆ। ਤੀਜੇ ਮਤੇ ਵਿਚ ਭਾਰਤ ਸਰਕਾਰ ਵਲੋਂ ਕਿਸਾਨਾਂ ਲਈ ਸਬਸਿਡੀ ’ਤੇ ਦਿੱਤੇ ਜਾ ਰਹੇ ਯੂਰੀਆ ਨੂੰ ਪੰਜਾਬ ਸਰਕਾਰ ਦੇ ਆਲ੍ਹਾ ਅਫ਼ਸਰਾਂ ਦੀ ਮਿਲੀ ਭੁਗਤ ਨਾਲ ਕਿਸਾਨਾਂ ਦੀ ਬਜਾਏ ਪਸ਼ੂਆਂ ਲਈ ਫੀਡ ਬਣਾਉਣ ਵਾਲੀਆਂ ਕੰਪਨੀਆਂ ਤੇ ਹੋਰ ਕਾਰੋਬਾਰੀਆਂ ਨੂੰ ਦੇਣ ਕਰਕੇ ਹੋਏ ਬਹੁ ਕਰੋੜੀ ਯੂਰੀਆ ਘੋਟਾਲਾ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ।
ਚੌਥੇ ਮਤੇ ਵਿਚ ਮਨੁੱਖੀ ਹੱਕਾਂ ਦੇ ਰਾਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਕਾਂਡ ਨਾਲ ਜੁੜੀ ਸਤਲੁਜ ਫ਼ਿਲਮ ਨੂੰ ਭਾਰਤ ਸਰਕਾਰ ਵਲੋਂ ਗੈਰ ਕਾਨੂੰਨੀ ਢੰਗ ਨਾਲ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਮੀਟਿੰਗ ’ਚ ਗੁਰਮੇਲ ਸਿੰਘ ਬੋਸਰ, ਹਰਦੇਵ ਸਿੰਘ ਗਿੱਲ, ਕੁਲਵੰਤ ਸਿੰਘ ਭਲਾਈਪੁਰ, ਸਤਨਾਮ ਸਿੰਘ ਸੰਧੂ, ਮੇਜਰ ਸਿੰਘ ਮੋਗਾ, ਗੋਬਿੰਦਰ ਸਿੰਘ ਸਰਵਾਰਾ, ਕੁਲਦੀਪ ਸਿੰਘ ਫ਼ਤਹਾਬਾਦ, ਹਰਦੀਪ ਸਿੰਘ ਕਦਗਿੱਲ, ਫ਼ਤਿਹ ਸਿੰਘ ਗਰੇਵਾਲ, ਵਕੀਲ ਸਿੰਘ ਮੂਨਕ, ਜਸਪਾਲ ਸਿੰਘ, ਰਘਵੀਰ ਸਿੰਘ ਕਰਤਾਰਪੁਰ, ਬਲਦੀਪ ਸਿੰਘ ਰੁਮਾਣਾ, ਚਮਕੌਰ ਸਿੰਘ, ਹਰਪ੍ਰੀਤ ਸਿੰਘ, ਸਵਰਨ ਸਿੰਘ, ਮਨਜੀਤ ਸਿੰਘ, ਬੂਟਾ ਸਿੰਘ, ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਪਿੰਡ-ਪਿੰਡ ਪਹੁੰਚਾਉਣ ਦਾ ਫ਼ੈਸਲਾ ਸ਼ਲਾਘਾਯੋਗ-ਰਿਆ, ਮੁਕਾਰੋਂਪੁਰ ਅਗਲੀ ਖ਼ਬਰ ਚੁੰਨੀ ਕਲਾਂ ਵਿਚ ਫੈਲੀ ਗੰਦਗੀ ਪ੍ਰਸ਼ਾਸਨਿਕ ਦੀ ਲਾਪ੍ਰਵਾਹੀ ਦਾ ਸਬੂਤ-ਬਲਿਹਾਰ ਸਿੰਘ ਚੁੰਨੀ
Ad Position 24
No active advertisement