09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਰਾਜਾ ਵੈੱਲਫੇਅਰ ਫਾਊਂਡੇਸ਼ਨ ਨੇ ਲੋਕ ਸੇਵਾ ਕੈਂਪ ਲਗਾ ਬਧੌਛੀ ਵਿਖੇ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ

Ad Position 21
No active advertisement
ਅਜੀਤ ਡੈਸਕ 11-07-2026
ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬਧੌਛੀ ਕਲਾਂ ਵਿਖੇ ‘ਰਾਜਾ ਵੈੱਲਫੇਅਰ ਫਾਊਂਡੇਸ਼ਨ’ ਵਲੋਂ ਇਕ ਵਿਸ਼ੇਸ਼ ਲੋਕ ਸੇਵਾ ਕੈਂਪ ਲਗਾਇਆ। ਕੈਂਪ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਦੀ ਮੁਫ਼ਤ ਇਲਾਜ ਸਹੂਲਤ ਵਾਲੇ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਚੇਅਰਮੈਨ ਰਾਜਾ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਸਿਹਤ ਦੇ ਖੇਤਰ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਤੇ ਇਤਿਹਾਸਕ ਸ਼ੁਰੂਆਤ ਹੈ। ਹੁਣ ਕੋਈ ਵੀ ਲੋੜਵੰਦ ਮਰੀਜ਼ ਸਰਕਾਰੀ ਜਾਂ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਇਸ ਕਾਰਡ ਰਾਹੀਂ ਬਿਲਕੁਲ ਮੁਫ਼ਤ ਤੇ ਨਕਦੀ ਰਹਿਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿਚ 4.4 ਲੱਖ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ ਤੇ ਪੰਜਾਬ ਵਾਸੀਆਂ ਨੂੰ ਹੁਣ ਤੱਕ 782.79 ਕਰੋੜ ਤੋਂ ਵੱਧ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਕੈਂਪ ਦੌਰਾਨ ਚੇਅਰਮੈਨ ਰਾਜਾ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਮਨਦੀਪ ਕੌਰ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਦਵਿੰਦਰ ਸਿੰਘ ਪੰਚ, ਸਰੂਪ ਸਿੰਘ, ਸੰਦੀਪ ਸਿੰਘ ਸੋਨੀ, ਕਮਲਜੀਤ ਸਿੰਘ ਖ਼ਾਲਸਾ, ਮਨਪ੍ਰੀਤ ਸਿੰਘ ਤੇ ਜੁਗਰਾਜ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 50 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਦੇਸ਼ ਭਗਤ ’ਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਲੰਡਨ ਦੀ ਸੰਸਦ ’ਚ ਕੀਤਾ ਸਨਮਾਨਿਤ
Ad Position 24