09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

50 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 11-07-2026
ਨਾਭਾ,10 ਜੁਲਾਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਲੈ ਕੇ ਰੋਜ਼ਾਨਾ ਲਗਾਤਾਰ ਨਸ਼ਾ ਵੇਚਣ ਵਾਲੇ ਪੱਧਰ ਪੁਰਸ਼ਾਂ ਉੱਪਰ ਸਿਕੰਜਾ ਕਸਿਆ ਜਾ ਰਿਹਾ ਹੈ, ਜਿਸ ਤਹਿਤ ਪਿਛਲੇ ਕੁਝ ਦਿਨਾਂ ਤੋਂ ਥਾਣਾ ਸਦਰ ਪੁਲਿਸ ਵਲੋਂ ਨਸ਼ੇੜੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ, ਜਿਸ ਦੇ ਚਲਦਿਆਂ ਥਾਣਾ ਸਦਰ ਅਧੀਨ ਪੈਂਦੀ ਰੋਹਟੀ ਪੁੱਲ ਪੁਲਿਸ ਚੌਕੀ ਦੇ ਇੰਚਾਰਜ ਬੂਟਾ ਸਿੰਘ ਚੱਠਾ ਵਲੋਂ ਬਲਵਿੰਦਰ ਸਿੰਘ ਨਾਂਅ ਦੇ ਵਿਅਕਤੀ ਕੋਲੋਂ 50 ਗ੍ਰਾਮ ਅਫੀਮ ਫੜੀ ਗਈ ਹੈ। ਇਸ ਸੰਬੰਧੀ ਪੁਲਿਸ ਚੌਕੀ ਦੇ ਇੰਚਾਰਜ ਬੂਟਾ ਸਿੰਘ ਚੱਠਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ, ਜਿਸ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਅਫੀਮ ਬਰਾਮਦ ਹੋਈ। ਉਨਾਂ ਦੱਸਿਆ ਕਿ ਅਫੀਮ ਸਮੇਤ ਕਾਬੂ ਕੀਤੇ ਗਏ ਵਿਅਕਤੀ ਬਲਵਿੰਦਰ ਸਿੰਘ ਉੱਪਰ ਮੁਕਦਮਾ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਲਾਰਿਆਂ ਤੋਂ ਅੱਕੇ ਨਰੇਗਾ ਮੁਲਾਜ਼ਮਾਂ ਨੇ ਵਾਅਦਿਆਂ ਦੀ ਪੰਡ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰਾਜਾ ਵੈੱਲਫੇਅਰ ਫਾਊਂਡੇਸ਼ਨ ਨੇ ਲੋਕ ਸੇਵਾ ਕੈਂਪ ਲਗਾ ਬਧੌਛੀ ਵਿਖੇ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ
Ad Position 24