09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਰਕਾਰ ਦੇ ਲਾਰਿਆਂ ਤੋਂ ਅੱਕੇ ਨਰੇਗਾ ਮੁਲਾਜ਼ਮਾਂ ਨੇ ਵਾਅਦਿਆਂ ਦੀ ਪੰਡ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 11-07-2026
ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਬਲਜਿੰਦਰ ਸਿੰਘ)-ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ 40 ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਸਰਹਿੰਦ ਦਫ਼ਤਰ ਤੋਂ 4 ਨੰ. ਚੁੰਗੀ ਤੱਕ ਇਕ ਰੋਸ ਮਾਰਚ ਕੱਢਿਆ, ਜਿਥੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜੀ ਗਈ ਤੇ ਤਹਿਸੀਲਦਾਰ ਨੂੰ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪ੍ਰਸਤ ਮਨਦੀਪ ਸਿੰਘ ਨੇ ਦੱਸਿਆ ਕਿ ਅਸੀਂ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਾਂ। ਸਮੇਂ ਦੀਆਂ ਸਰਕਾਰਾਂ ਵਲੋਂ ਆਪਣੇ ਸਿਆਸੀ ਹਿਤਾਂ ਦੀ ਪੂਰਤੀ ਲਈ ਨਰੇਗਾ ਮੁਲਾਜ਼ਮਾਂ ਨੂੰ ਵਰਤਿਆ ਜਾਂਦਾ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਲੋਂ ਵੀ ਸੱਤਾ ਵਿਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ। ਅੱਜ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਕੋਈ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ ਤੇ ਪੰਜਾਬ ਸਰਕਾਰ ਦਾ ਅਫ਼ਸਰਸ਼ਾਹੀ ਦੀਆਂ ਮਨਮਾਨੀਆਂ ’ਤੇ ਕੋਈ ਕੰਟਰੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ 40 ਦਿਨਾਂ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਤਿੰਨ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ। ਦੋਵਾਂ ਮੰਤਰੀਆਂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਣ ਤੋਂ ਬਾਅਦ ਵੀ ਮੁਲਾਜ਼ਮਾਂ ਲਈ ਕੁਝ ਵੀ ਨਹੀਂ ਕੀਤਾ। 7 ਜੁਲਾਈ ਨੂੰ ਹੋਈ ਉੱਚ ਪੱਧਰੀ ਮੀਟਿੰਗ ਵਿਚ ਅਫ਼ਸਰਸ਼ਾਹੀ ਵਲੋਂ 15 ਸਾਲ ਪੁਰਾਣੇ ਲਾਰਿਆਂ ਤੋਂ ਇਲਾਵਾ ਮੁਲਾਜ਼ਮਾਂ ਲਈ ਕੁਝ ਵੀ ਨਹੀਂ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਅਫ਼ਸਰਾਂ ਵਲੋਂ ਫਾਈਲ ਤਿਆਰ ਕਰਨ ਦੀ ਰੱਟ ਲਾਈ ਰੱਖੀ ਜਦੋਂ ਕਿ 1 ਜੂਨ ਦੀ ਮੀਟਿੰਗ ਵਿਚ ਵੀ ਇਹੀ ਬਹਾਨਾ ਸੀ ਪਰ ਮੰਤਰੀ ਨੇ ਇਕ ਹਫ਼ਤੇ ਦਾ ਸਮਾਂ ਦਿੱਤਾ ਸੀ। ਵਿਭਾਗ ਦੇ ਉੱਚ ਅਧਿਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਨੌਕਰੀ ਤੋਂ ਕੱਢ ਕੇ ਨਵੀਂ ਭਰਤੀ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਮੰਤਰੀ ਅਫ਼ਸਰਸ਼ਾਹੀ ਅੱਗੇ ਬੇਵੱਸ ਨਜ਼ਰ ਆਏ ਜਿਸ ਦੇ ਰੋਸ ਵਜੋਂ ਹੀ ਅੱਜ ਦਾ ਪ੍ਰੋਗਰਾਮ ਪੂਰੇ ਪੰਜਾਬ ਵਿਚ ਸਾਰੇ ਹੈੱਡ ਕੁਆਰਟਰਾਂ ਤੇ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦੇ ਘਿਰਾਓ ਦੌਰਾਨ 20 ਹਜ਼ਾਰ ਤੋਂ ਵੱਧ ਦਾ ਇਕੱਠ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮਾਂ ਵਿਚ ਪਹੁੰਚ ਕੇ ਮੁੱਖ ਮੰਤਰੀ ਨੂੰ ਵੀ ਸਵਾਲ ਕੀਤੇ ਜਾਣਗੇ। ਇਸ ਮੌਕੇ ਸਤਨਾਮ ਸਿੰਘ ਜਨਰਲ ਸਕੱਤਰ, ਅਬੇ ਸਿੰਘ ਮੀਤ ਪ੍ਰਧਾਨ, ਸੁਖਵੀਰ ਸਿੰਘ, ਬਲਾਕ ਪ੍ਰਧਾਨਾਂ ਵਿਚ ਵਿਜੇ ਕੁਮਾਰ, ਕੁਲਦੀਪ ਸਿੰਘ, ਹਰਜੀਤ ਸਿੰਘ, ਅਮਨਦੀਪ ਸਿੰਘ, ਗੁਰਦੀਪ ਸਿੰਘ ਤੇ ਸਮੂਹ ਨਰੇਗਾ ਮੁਲਾਜ਼ਮਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦਗੜ੍ਹ ਨਗਰ ਕੌਂਸਲਰ ਪ੍ਰਧਾਨ ਪ੍ਰਿੰਸ ਦਾ ਅਗਰਵਾਲ ਸਮਾਜ ਨੇ ਕੀਤਾ ਸਨਮਾਨ ਅਗਲੀ ਖ਼ਬਰ 50 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ, ਮਾਮਲਾ ਦਰਜ
Ad Position 24