09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਕਾਂਗਰਸੀ ਆਗੂ ਬਲਵੀਰ ਸਿੰਘ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 11-07-2026
ਬਸੀ ਪਾਠਣਾਂ, 10 ਜੁਲਾਈ (ਰਾਜਿੰਦਰ ਸ਼ਰਮਾ)-ਪੰਜਾਬ ਕਾਂਗਰਸ ਐਸ. ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਵਲੋਂ ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਬਲਬੀਰ ਸਿੰਘ ਨੇ ਸੀਨੀਅਰ ਆਗੂਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ’ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਵਰਕਰਾਂ ’ਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਸੂਬੇ ਦਾ ਐਸ. ਸੀ. ਭਾਈਚਾਰਾ ਕਾਂਗਰਸ ਸਰਕਾਰ ਬਣਨ ਦੀ ਉਡੀਕ ਕਰ ਰਿਹਾ ਹੈ,ਕਿਉਂਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਦੀ ਭਲਾਈ ਕਰਨ ਦੀ ਬਜਾਏ ਫਲੈਕਸਾਂ ਤੇ ਆਪਣੀਆਂ ਤਸਵੀਰਾਂ ਲਗਾ ਕੇ ਕੰਮਾਂ ਦਾ ਝੂਠਾ ਪ੍ਰਚਾਰ ਕੀਤਾ ਹੈ। ਉਨ੍ਹਾਂ ਹਾਈਕਮਾਨ ਨੂੰ ਭਰੋਸਾ ਦਿੱਤਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਇਸ ਮੌਕੇ ਐਸ. ਸੀ. ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਬਾਜਵਾ, ਸਤਪਾਲ ਰਾਣਾ, ਜਸ਼ਨਪ੍ਰੀਤ ਸਿੰਘ ਵੀਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਐੱਸ. ਡੀ. ਐੱਮ. ਅਮਲੋਹ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਗੋਬਿੰਦਗੜ੍ਹ ਨਗਰ ਕੌਂਸਲਰ ਪ੍ਰਧਾਨ ਪ੍ਰਿੰਸ ਦਾ ਅਗਰਵਾਲ ਸਮਾਜ ਨੇ ਕੀਤਾ ਸਨਮਾਨ
Ad Position 24