ਅਮਲੋਹ, 10 ਜੁਲਾਈ (ਕੇਵਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਐੱਸ. ਡੀ. ਐੱਮ. ਦਫ਼ਤਰ ਅਮਲੋਹ ਨੂੰ ਮੰਗ-ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਵੀ. ਬੀ. ਜੀ. ਰਾਮ ਕਾਨੂੰਨ ਨੂੰ ਵਾਪਸ ਲੈਣ ਅਤੇ ਮਨਰੇਗਾ ਕਾਨੂੰਨ ਨੂੰ ਬਹਾਲ ਕੀਤਾ ਜਾਵੇ। ਇਸ ਤੋਂ ਇਲਾਵਾ ਬਿਜਲੀ ਬਿੱਲ 2025 ਨੂੰ ਰੱਦ ਕਰਨ, ਬੇ ਜ਼ਮੀਨ ਮਜ਼ਦੂਰਾਂ ਨੂੰ 10 ਮਰਲੇ ਦੇ ਪਲਾਟ ਦਿੱਤੇ ਜਾਣ, ਆਬਾਦਕਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਤਾਰ ਤੋਂ ਪਾਰ ਜ਼ਮੀਨਾਂ ਦਾ 30 ਹਜ਼ਾਰ ਕੇਂਦਰ ਸਰਕਾਰ ਮੁਆਵਜ਼ਾ ਦੇਵੇ, ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਘੱਟ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਕਾਮਰੇਡ ਗੁਰਮੀਤ ਸਿੰਘ ਛੱਜੂ ਭੱਟ, ਸੁਖਦੇਵ ਟਿੱਬੀ, ਮਜ਼ਦੂਰ ਆਗੂ ਬਸ਼ੀਰ ਮੁਹੰਮਦ, ਕਾਕਾ ਕੋਟ ਕਲਾਂ, ਹਰਬੰਸ ਸਿੰਘ ਬੱਗਾ, ਜਨਵਾਦੀ ਨੌਜਵਾਨ ਸਭਾ ਦੇ ਆਗੂ ਸੁਖਚੈਨ ਸਿੰਘ ਦਨਘੇੜੀ, ਜਗਜੀਤ ਸਿੰਘ, ਅੱਛਰ ਸਿੰਘ ਹਾਜ਼ਰ ਸਨ।