09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਨੂੰ ਨਾਮਵਰ ਕੰਪਨੀ ਤੋਂ ਮਿਲੇ ਨਿਯੁਕਤੀ ਪੱਤਰ

Ad Position 21
No active advertisement
ਅਜੀਤ ਡੈਸਕ 11-07-2026
ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਵਲੋਂ ਹਾਲ ਹੀ ਵਿਚ ਆਯੋਜਿਤ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਨਾਮਵਰ ਕੰਪਨੀ ਟਰਾਈਡੈਂਟ ਗਰੁੱਪ ਦੁਆਰਾ ਚੁਣੇ ਗਏ ਵਿਦਿਆਰਥੀਆਂ ਨੂੰ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪੇ ਗਏ। ਪਲੇਸਮੈਂਟ ਡਰਾਈਵ ਰਾਹੀਂ ਚੁਣੇ ਗਏ ਬੀ. ਐੱਸ. ਸੀ. ਐਗਰੀਕਲਚਰ ਦੇ ਵਿਦਿਆਰਥੀ 14 ਜੁਲਾਈ ਤੋਂ ਟਰਾਈਡੈਂਟ ਗਰੁੱਪ ਵਿਖੇ ਕਾਟਨ ਪ੍ਰੋਕਿਓਰਮੈਂਟ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਸ਼ੁਰੂ ਕਰਨਗੇ। ਇਸ ਮਾਣਮੱਤੀ ਪ੍ਰਾਪਤੀ ’ਤੇ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਵਲੋਂ ਆਯੋਜਿਤ ਪਲੇਸਮੈਂਟ ਡਰਾਈਵਾਂ ਤੇ ਰੁਜ਼ਗਾਰ ਮੇਲੇ ਵਿਦਿਆਰਥੀਆਂ ਨੂੰ ਪ੍ਰਮੁੱਖ ਉਦਯੋਗਿਕ ਸੰਸਥਾਵਾਂ ਨਾਲ ਜੁੜਨ ਤੇ ਆਪਣੇ ਕਰੀਅਰ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ। ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਗੁਰਪ੍ਰੀਤ ਸਿੰਘ ਖੰਨਾ ਨੇ ਵੀ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਇਸ ਸਫਲਤਾ ਨੂੰ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਨਤੀਜਾ ਦੱਸਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਬਿਹਤਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਕਾਲਜ ਦੀ ਡੀਨ ਪਲੇਸਮੈਂਟ ਡਾ. ਕਮਲਪ੍ਰੀਤ ਕੌਰ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਵਲੋਂ ਸਮੇਂ-ਸਮੇਂ ’ਤੇ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਵਿਚ ਬਿਹਤਰ ਮੌਕੇ ਪ੍ਰਾਪਤ ਹੋ ਸਕਣ। ਕਾਲਜ ਦੇ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਭਰਤੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵਿਦਿਆਰਥੀਆਂ ਲਈ ਉੱਚ ਪੱਧਰੀ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਡਰਾਈਵ ਦੇ ਸਫਲ ਆਯੋਜਨ ਵਿਚ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਤੇ ਡਾ. ਸੰਦੀਪ ਕੁਮਾਰ ਸਿੰਘ ਨੇ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਬਾਇਉਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਜਗਦੀਸ਼ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ-ਸਿਵਲ ਸਰਜਨ ਅਗਲੀ ਖ਼ਬਰ ਚੁੰਨੀ ਕਲਾਂ ਵਿਚ ਬਰਸਾਤੀ ਪਾਣੀ ਕਾਰਨ ਲੋਕ ਪ੍ਰੇਸ਼ਾਨ-ਤਰਖਾਣ ਮਾਜਰਾ
Ad Position 24