09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 11-07-2026
ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ‘ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ’ ਮੁਹਿੰਮ ਤਹਿਤ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ, ਖ਼ਾਲੀ ਪਲਾਟ ਤੇ ਹੋਰ ਹਾਈ ਰਿਸਕ ਥਾਵਾਂ ’ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵਲੋਂ ਬ੍ਰਾਹਮਣ ਮਾਜਰਾ, ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਵਲੋਂ ਹਮਾਯੂੰਪੁਰ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਵਲੋਂ ਮਦਰਾਸੀ ਝੁੱਗੀਆਂ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਤਲਾਣੀਆਂ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਵਲੋਂ ਸਰਹਿੰਦ ਬੰਨ੍ਹ ਰੋਡ ਝੁੱਗੀਆਂ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਟੀਮਾਂ ਨੇ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ, ਮੱਛਰ ਮਾਰਨ ਵਾਲੀ ਸਪਰੇ ਕਰਵਾਈ ਗਈ ਅਤੇ ਮਿਊਂਸਪਲ ਕਮੇਟੀ ਦੇ ਸਟਾਫ਼ ਵਲੋਂ ਚਲਾਨ ਕੱਟੇ ਗਏ। ਚੈਕਿੰਗ ਕਰਨ ਮੌਕੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਤੋਂ ਬਚਣ ਲਈ ਸਾਨੂੰ ਸਾਵਧਾਨੀਆਂ ਰੱਖਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾਵੇ, ਇਹ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ ਇਸ ਲਈ ਗਮਲਿਆਂ, ਕੂਲਰਾਂ, ਫ਼ਰਿਜ ਦੀ ਟਰੇ ਵਿਚ ਜਾਂ ਕਿਤੇ ਹੋਰ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫ਼ਸਰ ਬਲਦੇਵ ਸਿੰਘ, ਇਨਸੈਕਟ ਕੁਲੈਕਟਰ ਮਨਦੀਪ ਕੌਰ, ਸਿਹਤ ਸੁਪਰਵਾਈਜ਼ਰ ਰਸ਼ਵਿੰਦਰ ਸਿੰਘ, ਸਿਹਤ ਕਰਮਚਾਰੀ ਮਨਜਿੰਦਰ ਸਿੰਘ, ਤੇਜਿੰਦਰ ਸਿੰਘ, ਜਗਰੂਪ ਸਿੰਘ, ਬ੍ਰੀਡ ਚੈੱਕਰ ਹਰਸ਼ਦੀਪ ਸਿੰਘ, ਮਿਊਂਸੀਪਲ ਕਮੇਟੀ ਤੋਂ ਸੈਨੇਟਰੀ ਇੰਸਪੈਕਟਰ ਰਘੁਵੀਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ (ਪਾਵਰਕਾਮ ਤੇ ਟਰਾਂਸਕੋ) ਦੀ ਮੀਟਿੰਗ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਨੂੰ ਨਾਮਵਰ ਕੰਪਨੀ ਤੋਂ ਮਿਲੇ ਨਿਯੁਕਤੀ ਪੱਤਰ
Ad Position 24