09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਅਧਾਰਿਤ ਫਿਲਮ ‘ਸਤਲੁਜ’ ਨੂੰ ਬੈਨ ਕਰਨਾ ਮੰਦਭਾਗਾ-ਧਾਲੀਵਾਲ

Ad Position 21
No active advertisement
ਅਜੀਤ ਡੈਸਕ 11-07-2026
ਬਸੀ ਪਾਠਣਾਂ, 10 ਜੁਲਾਈ (ਰਾਜਿੰਦਰ ਸ਼ਰਮਾ)-ਮਨੁੱਖੀ ਅਧਿਕਾਰਾਂ ਦੇ ਯੋਧੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਸੰਘਰਸ਼ ’ਤੇ ਆਧਾਰਿਤ ਪੰਜਾਬੀ ਫ਼ਿਲਮ ‘ਸਤਲੁਜ’ ਨੂੰ ਦਰਸ਼ਕਾਂ ਅਤੇ ਵੱਖ-ਵੱਖ ਸਮਾਜਿਕ ਵਰਗਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ ਨੇ ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਫ਼ਿਲਮ ‘ਸਤਲੁਜ’ ਨੂੰ ਬੈਨ ਕਰਨਾ ਤੇ ਫਿਰ ਕੁਝ ਘੰਟਿਆਂ ਬਾਅਦ ਹੀ ਓ. ਟੀ. ਟੀ. ਪਲੇਟਫ਼ਾਰਮ ਤੋਂ ਹਟਾਉਣਾ ਮੰਦਭਾਗਾ ਅਤੇ ਘੱਟ ਗਿਣਤੀਆਂ ਖ਼ਿਲਾਫ਼ ਧੱਕੇਸ਼ਾਹੀ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ’ਚ ਭਾਈ ਖਾਲੜਾ ਦੇ ਨਿਡਰ ਸੰਘਰਸ਼, ਸੱਚ ਪ੍ਰਤੀ ਵਚਨਬੱਧਤਾ ਅਤੇ ਇਨਸਾਫ਼ ਲਈ ਕੀਤੀ ਗਈ ਕੁਰਬਾਨੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਬਲਕਿ ਇਤਿਹਾਸ ਦੇ ਇਕ ਮਹੱਤਵਪੂਰਨ ਅਧਿਆਇ ਨੂੰ ਪਰਦੇ ’ਤੇ ਬਾਖ਼ੂਬੀ ਨਾਲ ਦਿਖਾਇਆ, ਜਿਸ ਨਾਲ ਇਹ ਫ਼ਿਲਮ ਨਵੀਂ ਪੀੜ੍ਹੀ ਨੂੰ ਮਨੁੱਖੀ ਅਧਿਕਾਰਾਂ, ਸੱਚ ਅਤੇ ਇਨਸਾਫ਼ ਦੀ ਅਹਿਮੀਅਤ ਨਾਲ ਵੀ ਜਾਣੂ ਕਰਵਾਉਂਦੀ ਹੈ। ਉਨ੍ਹਾਂ ਫ਼ਿਲਮ ਦੀ ਕਹਾਣੀ, ਨਿਰਦੇਸ਼ਨ ਅਤੇ ਦਲਜੀਤ ਦੁਸਾਂਝ ਦੀ ਅਦਾਕਾਰੀ ਅਤੇ ਭਾਵਨਾਤਮਕ ਪੇਸ਼ਕਾਰੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਫ਼ਿਲਮਾਂ ਇਤਿਹਾਸਕ ਘਟਨਾਵਾਂ ਨੂੰ ਯਾਦ ਰੱਖਣ ਅਤੇ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਚੈੱਕਅਪ ਕੈਂਪ ਦੌਰਾਨ 205 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ ਅਗਲੀ ਖ਼ਬਰ ਪ੍ਰੀਸ਼ਦ ਵਲੋਂ ‘ਸਥਾਪਨਾ ਦਿਵਸ’ ਬੇਟੀਆਂ ਨੂੰ ਜਾਗਰੂਕ ਕਰਕੇ ਮਨਾਇਆ
Ad Position 24