07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਆੜ੍ਹਤ ਮਜ਼ਦੂਰੀ ’ਤੇ ਲੋਡਿੰਗ ਦੀ ਅਦਾਇਗੀ ਨਾ ਕਰਨ ਕਰਕੇ ਆੜ੍ਹਤੀਆਂ ’ਚ ਰੋਸ-ਰਾਜੇਸ਼ ਸਿੰਗਲਾ

Ad Position 21
No active advertisement
ਅਜੀਤ ਡੈਸਕ 12-07-2026
ਬਸੀ ਪਠਾਣਾਂ, 11 ਜੁਲਾਈ (ਰਾਜਿੰਦਰ ਸ਼ਰਮਾ)-ਭਾਰਤੀ ਖ਼ੁਰਾਕ ਨਿਗਮ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਕਈ ਮੰਡੀਆਂ ’ਚੋਂ ਖ਼ਰੀਦ ਕੀਤੀ ਕਣਕ ਦਾ ਅਜੇ ਤੱਕ ਆੜ੍ਹਤੀਆਂ ਨੂੰ ਬਣਦਾ ਕਮਿਸ਼ਨ, ਮਜ਼ਦੂਰੀ ਤੇ ਲੋਡਿੰਗ ਚਾਰਜਾਂ ਦੀ ਅਦਾਇਗੀ ਨਾ ਕੀਤੇ ਜਾਣ ਕਰਕੇ ਆੜ੍ਹਤੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਐਫ. ਸੀ. ਆਈ. ਵਲੋਂ ਅਪ੍ਰੈਲ ਮਹੀਨੇ ’ਚ ਮੰਡੀਆਂ ’ਚੋਂ ਕਣਕ ਦੀ ਖ਼ਰੀਦ ਕੀਤੀ ਗਈ ਤੇ ਆੜ੍ਹਤੀਆਂ ਨੇ ਯੂ. ਪੀ., ਬਿਹਾਰ ਸਮੇਤ ਹੋਰਨਾਂ ਰਾਜਾਂ ਵਿਚੋਂ ਆਏ ਮਜ਼ਦੂਰਾਂ ਨੂੰ ਆਪਣੇ ਕੋਲੋਂ ਮਜ਼ਦੂਰਾਂ ਨੂੰ ਮਜ਼ਦੂਰੀ ਦੇ ਕੇ ਭੇਜ ਦਿੱਤਾ ਸੀ, ਪਰ ਐਫ. ਸੀ. ਆਈ. ਵਲੋਂ ਅਜੇ ਤੱਕ ਆੜ੍ਹਤੀਆਂ ਦਾ ਬਣਦਾ ਕਮਿਸ਼ਨ, ਮਜ਼ਦੂਰੀ ਤੇ ਲੋਡਿੰਗ ਚਾਰਜਾਂ ਦੀ ਅਦਾਇਗੀ ਨਾ ਕਰਨ ਕਰਕੇ ਆੜ੍ਹਤੀਆਂ ਨੂੰ ਭਾਰੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਐਫ. ਸੀ. ਆਈ. ਤੁਰੰਤ ਆੜ੍ਹਤੀਆਂ ਦਾ ਕਮਿਸ਼ਨ, ਮਜ਼ਦੂਰੀ ਅਤੇ ਲੋਡਿੰਗ ਚਾਰਜ ਜਾਰੀ ਕਰੇ, ਤਾਂ ਜੋ ਮੰਡੀਆਂ ਨਾਲ ਜੁੜੇ ਸਾਰੇ ਵਰਗਾਂ ਨੂੰ ਰਾਹਤ ਮਿਲ ਸਕੇ। ਇਸ ਸੰਬੰਧੀ ਐਫ. ਸੀ. ਆਈ. ਦੇ ਅਧਿਕਾਰੀਆਂ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਸਾਹਿਬਾਨ ਤੇ ਸਿੱਖ ਯੋਧਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੇ ਇਤਿਹਾਸ ਨੂੰ ਸੁਣ ਕੇ ਹਰ ਮਨੁੱਖ ਦੇ ਰੌਂਗਟੇ ਖੜ੍ਹੇ ਹੋ ਜਾ... ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24
No active advertisement