06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

‘ਆਪ’ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ-ਸਰਪੰਚ ਲੱਖਾ, ਸਰਪੰਚ ਕੋਟਲੀ

Ad Position 21
No active advertisement
ਅਜੀਤ ਡੈਸਕ 12-07-2026
ਅਮਲੋਹ, 11 ਜੁਲਾਈ (ਕੇਵਲ ਸਿੰਘ)-ਨਜ਼ਦੀਕੀ ਪਿੰਡ ਕੋਟਲੀ ਦੇ ਸਰਪੰਚ ਹਰਪ੍ਰੀਤ ਸਿੰਘ ਤੇ ਦੀਵਾ ਗੰਢੂਆਂ ਦੇ ਸਰਪੰਚ ਲਖਵੀਰ ਸਿੰਘ ਲੱਖਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੇ ਵਿਕਾਸ ਮੁਖੀ ਕਾਰਜਾਂ ਕਾਰਨ ਲੋਕਾਂ ਵਿਚ ਸੰਤੁਸ਼ਟੀ ਦਾ ਮਾਹੌਲ ਹੈ। ਇਸੇ ਕਰਕੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪਣਗੇ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਟੀਚਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣਾ ਹੈ। ਇਸ ਮੰਤਵ ਨਾਲ ਪਿੰਡਾਂ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰੀ ਭਲਾਈ ਸਕੀਮਾਂ ਵੀ ਯੋਗ ਲਾਭਪਾਤਰੀਆਂ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਤਿੰਬਰਪੁਰ ਵਿਖੇ ਗੁਰਦੁਆਰਾ ਸਾਹਿਬ ਲਈ ਦਿੱਤੇ ਭਾਂਡੇ ਅਗਲੀ ਖ਼ਬਰ ‘ਬਿਹਤਰ ਬਸੀ ਪਠਾਣਾਂ’ ਮੁਹਿੰਮ ਤਹਿਤ ਯੂਥ ਕਾਂਗਰਸ ਆਗੂਆਂ ਦਾ ਸਨਮਾਨ
Ad Position 24
No active advertisement