ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਵਿਸ਼ਵ ਯੂਨੀਵਰਸਿਟੀ ਦੀ ਗਤਕਾ ਟੀਮ ਨੂੰ ਮਿਲਿਆ ‘ਦਿ ਆਈਕਾਨਿਕ ਸਿੱਖ ਗਤਕਾ ਐਕਸੀਲੈਂਸ ਐਵਾਰਡ 2026’

Ad Position 21
No active advertisement
ਅਜੀਤ ਡੈਸਕ 13-07-2026

 ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੀ ਗਤਕਾ ਟੀਮ ਤੇ ਟੀਮ ਦੇ ਕੋਚ ਤਲਵਿੰਦਰ ਸਿੰਘ ਨੂੰ ਸਿੱਖ ਮਾਰਸ਼ਲ ਆਰਟ ਗਤਕਾ ਦੇ ਖੇਤਰ ਵਿਚ ਕੀਤੀਆਂ ਸ਼ਾਨਦਾਰ ਸੇਵਾਵਾਂ, ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਾਪਤ ਕੀਤੀਆਂ ਵਿਲੱਖਣ ਉਪਲਬਧੀਆਂ ਤੇ ਗਤਕੇ ਦੀ ਸੰਭਾਲ ਤੇ ਸਾਂਭ-ਸੰਭਾਲ ਲਈ ਪਾਏ ਵਿਸ਼ੇਸ਼ ਯੋਗਦਾਨ ਦੇ ਸਨਮਾਨ ਵਜੋਂ ਡੀ. ਆਈ. ਬੀ. ਈਵੈਂਟਸ ਵਲੋਂ ਕਰਵਾਏ ਗਏ ਦਿ ਆਈਕਾਨਿਕ ਪੰਜਾਬੀ ਐਵਾਰਡਜ਼ ਐਂਡ ਗਲੋਬਲ ਪੰਜਾਬ ਕੌਨਕਲੇਵ–2026 ਦੌਰਾਨ ਦਿ ਆਈਕਾਨਿਕ ਸਿੱਖ ਗਤਕਾ ਐਕਸੀਲੈਂਸ ਐਵਾਰਡ-2026 ਨਾਲ ਸਨਮਾਨਿਤ ਕੀਤਾ। ਇਹ ਸਨਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪ੍ਰਸਿੱਧ ਪੰਜਾਬੀ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ, ਸਈਅਦ ਅਲੀ ਦੁਜਾਨਾ, ਸਈਅਦ ਯਾਸਿਰ ਗੁਰਦੇਜ਼ੀ, ਸਪੀਡ ਰਿਕਾਰਡ ਧਾਰਕ ਦਿਨੇਸ਼ ਔਲਖ ਤੇ ਡੀ. ਆਈ. ਬੀ. ਈਵੈਂਟਸ ਦੀ ਸਮੁੱਚੀ ਟੀਮ ਵਲੋਂ ਭੇਟ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਸਰੀਰਕ ਸਿੱਖਿਆ ਤੇ ਖੇਡ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ, ਕੋਚ ਤਲਵਿੰਦਰ ਸਿੰਘ ਤੇ ਸਮੁੱਚੀ ਗਤਕਾ ਟੀਮ ਨੂੰ ਇਸ ਵਿਸ਼ੇਸ਼ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਯੂਨੀਵਰਸਿਟੀ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਗਤਕਾ ਟੀਮ ਪਿਛਲੇ ਛੇ ਸਾਲਾਂ ਤੋਂ ਲਗਾਤਾਰ ਆਲ ਇੰਡੀਆ ਇੰਟਰ ਯੂਨੀਵਰਸਿਟੀ ਗਤਕਾ ਚੈਂਪੀਅਨਸ਼ਿਪ ਵਿਚ ਜੇਤੂ ਰਹਿ ਕੇ ਸੰਸਥਾ ਦਾ ਨਾਂਅ ਦੇਸ਼ ਭਰ ਵਿਚ ਰੌਸ਼ਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਸਹਿਯੋਗ ਨਾਲ ਇਕ ਸਾਲਾ ਡਿਪਲੋਮਾ ਇਨ ਗਤਕਾ ਕੋਚਿੰਗ ਕੋਰਸ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ, ਜੋ ਵਿਦਿਆਰਥੀਆਂ ਨੂੰ ਗਤਕੇ ਦੀ ਵਿਗਿਆਨਕ ਸਿਖਲਾਈ, ਕੋਚਿੰਗ, ਰੈਫਰਿੰਗ ਤੇ ਸਿੱਖ ਮਾਰਸ਼ਲ ਆਰਟ ਦੀ ਅਮੀਰ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ-ਜਥੇਦਾਰ ਮੁਕਾਰੋਂਪੁਰ ਅਗਲੀ ਖ਼ਬਰ ਪੰਜਾਬ ’ਚ ਨਸ਼ਾਖੋਰੀ ਗੈਂਗਸਟਰਵਾਦ ਤੇ ਲੁੱਟਮਾਰ ਦੀਆਂ ਘਟਨਾਵਾਂ ਕਰਕੇ ਆਮ ਲੋਕਾਂ ’ਚ ਡਰ ਤੇ ਅਸੁਰੱਖਿਆ ਦਾ ਮਾਹੌਲ-ਸੁਭਾਸ਼ ਭ...
Ad Position 24
No active advertisement