ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ-ਜਥੇਦਾਰ ਮੁਕਾਰੋਂਪੁਰ

Ad Position 21
No active advertisement
ਅਜੀਤ ਡੈਸਕ 13-07-2026

 ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਟਰੱਸਟੀ ਮੈਂਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪਿੰਡ ਫ਼ਿਰੋਜਪੁਰ ਵਿਖੇ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਵੱਡੇ-ਵੱਡੇ ਫਲੈਕਸ ਬੋਰਡਾਂ ਤੇ ਇਸ਼ਤਿਹਾਰਬਾਜ਼ੀ ਰਾਹੀਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਦੀ ਆ ਰਹੀ ਹੈ, ਜਦਕਿ ਹਰ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹਨ। ਜਥੇਦਾਰ ਮੁਕਾਰੋਂਪੁਰ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਜਿਹੇ ਬਦਲ ਦੀ ਉਡੀਕ ਕਰ ਰਹੇ ਹਨ ਜੋ ਸੂਬੇ ਦੇ ਵਿਕਾਸ, ਅਮਨ-ਸ਼ਾਂਤੀ ਤੇ ਲੋਕ ਭਲਾਈ ਨੂੰ ਪਹਿਲ ਦੇਵੇ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਪੰਜਾਬ ਦੇ ਹਰ ਵਰਗ ਦੇ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਉਠਾਉਂਦਾ ਰਹੇਗਾ। ਪੰਜਾਬ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਕੀਤੇ ਵਿਕਾਸ ਕਾਰਜ ਅਤੇ ਲੋਕ ਭਲਾਈ ਦੀਆਂ ਨੀਤੀਆਂ ਅੱਜ ਵੀ ਯਾਦ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਵੱਖ-ਵੱਖ ਵਰਗਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪ੍ਰਤੀ ਲੋਕਾਂ ਦਾ ਵਿਸ਼ਵਾਸ ਮੁੜ ਮਜ਼ਬੂਤ ਹੋ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਇੱਛਾ ਜ਼ਾਹਿਰ ਕਰ ਰਹੇ ਹਨ। ਇਸ ਮੌਕੇ ਬਲਦੇਵ ਸਿੰਘ ਤੇ ਸਮੂਹ ਨਗਰ ਨਿਵਾਸੀਆਂ ਨੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਤੇ ਹੋਰ ਜਨਤਕ ਸਮੱਸਿਆਵਾਂ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ, ਦਲਵੀਰ ਸਿੰਘ ਭਾਸ਼ਾ, ਅਵਤਾਰ ਸਿੰਘ ਬਲਵੀਰ ਸਿੰਘ, ਸਤਵਿੰਦਰ ਸਿੰਘ, ਜਸਪ੍ਰੀਤ ਸਿੰਘ ਗੋਪੀ, ਨੰਬੜਦਾਰ ਗੁਰਨਾਮ ਸਿੰਘ, ਨਿਰਵੈਰ ਸਿੰਘ, ਬਚਨ ਸਿੰਘ, ਅਰਸ਼ਦੀਪ ਸਿੰਘ ਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਸਾਰੀਆਂ ਗਰੰਟੀਆਂ ਪੂਰੀਆਂ ਕਰ ਇਤਿਹਾਸ ਰਚਿਆ-ਅਜੈ ਲਿਬੜਾ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੀ ਗਤਕਾ ਟੀਮ ਨੂੰ ਮਿਲਿਆ ‘ਦਿ ਆਈਕਾਨਿਕ ਸਿੱਖ ਗਤਕਾ ਐਕਸੀਲੈਂਸ ਐਵਾਰਡ 2026’
Ad Position 24
No active advertisement