ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕਰ ਇਤਿਹਾਸ ਰਚਿਆ ਗਿਆ ਹੈ, ਜਦਕਿ ਪਿਛਲੀਆਂ ਸਰਕਾਰਾਂ ਦੁਆਰਾ ਸੂਬੇ ਦੇ ਲੋਕਾਂ ਨੂੰ ਸਿਰਫ਼ ਲਾਰਿਆਂ ਤੱਕ ਸੀਮਤ ਰੱਖਿਆ, ਜਿਸ ਸਦਕਾ ਸੂਬੇ ਦਾ ਵਿਕਾਸ ਨਹੀਂ ਹੋ ਸਕਿਆ। ਇਹ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਚੇਅਰਮੈਨ ਲਿਬੜਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੁਆਰਾ ‘ਮਾਵਾਂ ਧੀਆਂ’ ਸਕੀਮ ਲਾਗੂ ਕਰ ਔਰਤਾਂ ਦੇ ਖਾਤਿਆਂ ’ਚ ਲਗਾਤਾਰ 3000 ਤੇ 4500 ਰੁਪਏ ਦੀ ਰਾਸ਼ੀ ਪਾਈ ਜਾ ਰਹੀ ਹੈ, ਜਿਸ ਸਦਕਾ ਸੂਬੇ ਭਰ ਦੀਆ ਔਰਤਾਂ ’ਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਕਤ ਪੈਸਿਆਂ ਨਾਲ ਕੁਝ ਨਹੀਂ ਆਉਂਦਾ, ਪਰ ਸਰਕਾਰ ਦੁਆਰਾ ਇਹ ਸਕੀਮ ਸਿਰਫ਼ ਮਾਵਾਂ ਧੀਆਂ ਦੇ ਸਤਿਕਾਰ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਤੋਂ ਇਲਾਵਾ ਹੋਰ ਪ੍ਰਾਜੈਕਟ ਵੀ ਲਿਆਉਂਦੇ ਗਏ ਹਨ ਤੇ ਸੂਬਾ ਲਗਾਤਾਰ ਵਿਕਾਸ ਦੀਆ ਰਾਹਾਂ ’ਤੇ ਹੈ ਜਦਕਿ ਵਿਰੋਧੀ ਪਾਰਟੀਆਂ ਲਗਾਤਾਰ ਆਮ ਆਦਮੀ ਪਾਰਟੀ ਦੇ ਵਿਰੋਧ ’ਚ ਬੇਤੁਕੀ ਬਿਆਨਬਾਜ਼ੀ ਕਰਨ ਲੱਗੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ‘ਆਪ’ ਦੁਆਰਾ ਕਰਵਾਏ, ਵਿਕਾਸ ਕਾਰਜਾਂ ਸਦਕਾ 2027 ਦੀਆ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੜ ਆਉਣਾ ਤੈਅ ਹੋ ਚੁੱਕਿਆ ਹੈ।
ਮੁੱਖ ਮੰਤਰੀ ਮਾਨ ਨੇ ਸਾਰੀਆਂ ਗਰੰਟੀਆਂ ਪੂਰੀਆਂ ਕਰ ਇਤਿਹਾਸ ਰਚਿਆ-ਅਜੈ ਲਿਬੜਾ
ਅਜੀਤ ਡੈਸਕ
13-07-2026