ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਬਧੌਛੀ ਕਲਾਂ ਦੀ ਸੜਕ ਦਾ ਜਲਦ ਹੋਵੇਗਾ ਨਵੀਨੀਕਰਨ ਪੰਚਾਂ ਤੇ ਪਿੰਡ ਵਾਸੀਆਂ ਨੇ ਚੇਅਰਮੈਨ ਰਾਜਾ ਨੂੰ ਸੌਂਪਿਆ ਮੰਗ ਪੱਤਰ ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ’ਚ ਵਿਕਾਸ ਕਾਰਜ ਲਗਾਤਾਰ ਜਾਰੀ-ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ

Ad Position 21
No active advertisement
ਅਜੀਤ ਡੈਸਕ 13-07-2026

 ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਬਧੌਛੀ ਦੀ ਸੜਕ ਦੇ ਨਵੀਨੀਕਰਨ ਦੀ ਮੰਗ ਨੂੰ ਲੈ ਕੇ ਅੱਜ ਪਿੰਡ ਦੇ ਸਰਪੰਚ ਤੇ ਪੰਚਾਂ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੂੰ ਇਕ ਮੰਗ-ਪੱਤਰ ਸੌਂਪਿਆ। ਇਸ ਬਾਰੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਸੜਕ ਨੂੰ ਜਲਦ ਠੀਕ ਕਰਵਾਉਣ ਦੀ ਅਪੀਲ ਕੀਤੀ ਸੀ। ਜਿਸ ਸੰਬੰਧ ਵਿਚ ਉਨ੍ਹਾਂ ਪਿੰਡ ਵਾਸੀਆਂ ਨੂੰ ਇਸ ਸੰਬੰਧੀ ਮਤਾ ਪਾ ਕੇ ਦੇਣ ਲਈ ਕਿਹਾ ਸੀ, ਜਿਸ ਦੇ ਤਹਿਤ ਪੰਚਾਇਤ ਵਲੋਂ ਇਹ ਮੰਗ-ਪੱਤਰ ਸੌਂਪਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਇਸ ਸੜਕ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਚੇਅਰਮੈਨ ਰਾਜਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ। ਹੁਣ ਤੱਕ ਸੂਬੇ ਵਿਚ ਲਗਪਗ 45,000 ਕਿੱਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਚੁੱਕਾ ਹੈ, ਜਿਸ ਦੀ ਵੱਡੀ ਮਿਸਾਲ ਪਟਿਆਲਾ ਤੋਂ ਸਰਹਿੰਦ ਸੜਕ ਨੂੰ ਫੋਰ ਲਾਇਨ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਰਕੀਟ ਕਮੇਟੀ ਚਨਾਰਥਲ ਦੇ ਅਧੀਨ ਆਉਂਦੀਆਂ ਸੜਕਾਂ ਦਾ ਸਭ ਤੋਂ ਵੱਧ ਨਿਰਮਾਣ ਅਤੇ ਨਵੀਨੀਕਰਨ ਕੀਤਾ ਗਿਆ ਹੈ ਤੇ ਇਸੇ ਲੜੀ ਤਹਿਤ ਪਿੰਡ ਬਧੌਛੀ ਕਲਾਂ ਦੀ ਸੜਕ ਦੀ ਨੁਹਾਰ ਵੀ ਜਲਦ ਬਦਲੀ ਜਾਵੇਗੀ। ਇਸ ਮੌਕੇ ਮੰਗ-ਪੱਤਰ ਸੌਂਪਣ ਸਮੇਂ ਦਵਿੰਦਰ ਸਿੰਘ ਪੰਚ, ਗੁਰਵਿੰਦਰ ਸਿੰਘ ਪੰਚ, ਸਿਮਰਨਜੀਤ ਸਿੰਘ ਖ਼ਾਲਸਾ, ਬਲਦੀਪ ਸਿੰਘ, ਬਲਜਿੰਦਰ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਛੁੱਟੀ ਵਾਲੇ ਦਿਨ ਸਮੂਹ ਸਟਾਫ਼ ਨੂੰ ਸਕੂਲਾਂ ਵਿਚ ਹਾਜ਼ਰ ਰਹਿਣ ਫ਼ਰਮਾਨ ਦੇ ਵਿਰੋਧ ਵਿਚ ਅਧਿਆਪਕਾਂ ਨੇ ਪੱਤਰ ਦੀਆਂ ਕਾਪੀਆਂ ਸਾ... ਅਗਲੀ ਖ਼ਬਰ ਸਲੇਮਪੁਰ, ਜਲਬੇੜੀ ਗਹਿਲਾਂ ਤੇ ਸਰਹਿੰਦ ਰਾਮਦਾਸ ਨਗਰ ਵਿਖੇ ‘ਸਤਲੁਜ’ ਫ਼ਿਲਮ ਵਿਖਾਈ
Ad Position 24
No active advertisement