ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਰਕਾਰ ਦੀਆਂ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਨੂੰ ਲੋਕ ਲਾਗੂ ਨਹੀਂ ਹੋਣ ਦੇਣਗੇ-ਅਮਨਦੀਪ ਕੌਰ ਢੋਲੇਵਾਲ

Ad Position 21
No active advertisement
ਅਜੀਤ ਡੈਸਕ 13-07-2026

 ਬਸੀ ਪਠਾਣਾਂ, 12 ਜੁਲਾਈ (ਰਾਜਿੰਦਰ ਸ਼ਰਮਾ)-ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਨੂੰ ਸੂਬੇ ਦੇ ਲੋਕ ਲਾਗੂ ਨਹੀਂ ਹੋਣ ਦੇਣਗੇ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਨਾਲ ਮਿਲ ਕੇ ਭਵਿੱਖ ਲਈ ਜੋ ਨੀਤੀਆਂ ਬਣਾ ਰਹੀ ਹੈ ਉਸ ਨਾਲ ਕਿਸਾਨਾਂ, ਸਨਅਤਕਾਰਾਂ, ਵਪਾਰੀਆਂ ਤੇ ਛੋਟੇ ਵਪਾਰ ਕਰਨ ਵਾਲਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਇਨ੍ਹਾਂ ਨੀਤੀਆਂ ਨਾਲ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦੇ ਨਾਲ-ਨਾਲ ਸਾਮਰਾਜੀ ਮੰਡੀ ਦਾ ਸ਼ਿਕਾਰ ਹੋਣਾ ਪਵੇਗਾ ਅਤੇ ਛੋਟੇ ਕਾਰੋਬਾਰੀਆਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਅਜਿਹੀਆਂ ਲੋਕ ਮਾਰੂ ਨੀਤੀਆਂ ਨੂੰ ਸੰਘਰਸ਼ ਰਾਹੀਂ ਹੀ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ‘ਆਪ’ ਪਾਰਟੀ ਦੀ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਕਿ ਪੰਜਾਬ ਦੇ ਕਿਸਾਨਾਂ ’ਤੇ ਸਮੂਹ ਵਰਗਾਂ ਦੀ ਏਕਤਾ ਨੇ ਦਿੱਲੀ ਦੀਆਂ ਬਰੂਹਾਂ ’ਤੇ ਸ਼ਾਂਤਮਈ ਤੇ ਦ੍ਰਿੜ੍ਹ ਸੰਘਰਸ਼ ਨਾਲ ਮੋਦੀ ਸਰਕਾਰ ਵਿਰੁੱਧ ਕੀਤੇ ਸੰਘਰਸ਼ ’ਚ ਜਿੱਤ ਪ੍ਰਾਪਤ ਕਰਕੇ ਕਾਲੇ ਕਾਨੂੰਨ ਵਾਪਸ ਕਰਵਾਉਣ ’ਚ ਜਿੱਤ ਪ੍ਰਾਪਤ ਕੀਤੀ ਸੀ। ਡਾ. ਢੋਲੇਵਾਲ ਨੇ ਪੰਜਾਬ ਦੇ ਕਿਸਾਨਾਂ ’ਤੇ ਸਮੂਹ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਸੀ ਸਾਂਝ ਨੂੰ ਮਜ਼ਬੂਤ ਕਰਦੇ ਹੋਏ ਦਿੱਲੀ ਸੰਘਰਸ਼ ਤੋ ਸਿੱਖਿਆ ਲੈ ਕੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਇਕਮੁੱਠ ਹੋ ਕੇ ਕੇਂਦਰ ਤੇ ਸੂਬਾ ਸਰਕਾਰ ਦਾ ਵਿਰੋਧ ਕਰਨਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਸੈਕਟਰ-37 ਦੇ ਸ਼ੋਅਰੂਮ ’ਚ ਲੱਗੀ ਭਿਆਨਕ ਅੱਗ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਅਗਲੀ ਖ਼ਬਰ ਸਾਈਕਲਾਂ ਤੇ ਬਿਨਾਂ ਰੁਕੇ 46 ਕਿੱਲੋਮੀਟਰ ਦਾ ਸਫ਼ਰ 2 ਘੰਟੇ 8 ਮਿੰਟ ਵਿਚ ਕੀਤਾ ਪੂਰਾ ਸਾਈਕਲ ਯਾਤਰਾ ਕਲੱਬ ਖਮਾਣੋਂ ਵਲੋਂ...
Ad Position 24
No active advertisement