ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਲਾਡਪੁਰ ਦੇ ਲਾਪਤਾ ਨੌਜਵਾਨ ਦਾ ਕਤਲ, ਲਾਸ਼ ਨਹਿਰ ’ਚ ਸੁੱਟੀ * ਪ੍ਰੇਮ ਸੰਬੰਧਾਂ ਦੀ ਰੰਜਿਸ਼ ਬਣੀ ਵਜ੍ਹਾ, ਮੁੱਖ ਮੁਲਜ਼ਮ ਗ੍ਰਿਫ਼ਤਾਰ * ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਨੇ ਮੰਡੀ ਗੋਬਿੰਦਗੜ੍ਹ ਦੇ ਬੱਤੀਆਂ ਵਾਲੇ ਚੌਕ ਵਿਚ ਲਾਇਆ ਧਰਨਾ

Ad Position 21
No active advertisement
ਅਜੀਤ ਡੈਸਕ 14-07-2026

 ਮੰਡੀ ਗੋਬਿੰਦਗੜ੍ਹ, 13 ਜੁਲਾਈ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਪਿੰਡ ਲਾਡਪੁਰ ਤੋਂ ਬੀਤੀ 6 ਜੁਲਾਈ ਤੋਂ ਲਾਪਤਾ ਨੌਜਵਾਨ ਇੰਦਰਜੀਤ ਸਿੰਘ ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਨੌਜਵਾਨ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਅਤੇ ਸਬੂਤ ਮਿਟਾਉਣ ਦੀ ਨੀਅਤ ਨਾਲ ਉਸ ਦੀ ਲਾਸ਼ ਸ੍ਰੀ ਅਨੰਦਪੁਰ ਸਾਹਿਬ ਨੇੜੇ ਵਗਦੀ ਨਹਿਰ ਵਿਚ ਸੁੱਟ ਦਿੱਤੀ ਗਈ। ਪੁਲਿਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ। ਜਾਣਕਾਰੀ ਮੁਤਾਬਿਕ ਪੀੜਤ ਪਰਿਵਾਰ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਮਗਰੋਂ ਪੁਲਿਸ ਨੇ ਗੁੰਮਸ਼ੁਦਗੀ ਦਾ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਸੀ ਪਰ ਜਦੋਂ ਪੀੜਤ ਪਰਿਵਾਰ ਨੂੰ ਇਨਸਾਫ ਨਾ ਮਿਲਿਆ ਤਾਂ ਉਨ੍ਹਾਂ ਨੇ ਸੋਮਵਾਰ ਨੂੰ ਸ਼ਹਿਰ ਦੇ ਮੁੱਖ ਚੌਰਾਹੇ ’ਤੇ ਧਰਨਾ ਦੇ ਦਿੱਤਾ ਤੇ ਟ੍ਰੈਫ਼ਿਕ ਜਾਮ ਕਰ ਕਰ ਦਿੱਤਾ। ਧਰਨੇ ਉੱਪਰ ਬੈਠੇ ਲੋਕ ਇਨਸਾਫ਼ ਤੇ ਢੁਕਵੀਂ ਕਾਰਵਾਈ ਨਾ ਹੋਣ ਦੀ ਸ਼ਿਕਾਇਤ ਕਰ ਰਹੇ ਸਨ। ਓਧਰ ਘਟਨਾ ਵਾਲੀ ਥਾਂ ’ਤੇ ਪੁੱਜੇ ਥਾਣਾ ਮੁਖੀ ਸੰਦੀਪ ਸਿੰਘ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਉਂਦਿਆਂ ਦੱਸਿਆ ਕਿ ਉਕਤ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਇਸ ਸੰਬੰਧ ਇਕ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਦੋ ਦਿਨਾਂ ਪੁਲਿਸ ਰਿਮਾਂਡ ’ਤੇ ਹੈ। ਪੁਲਿਸ ਦੀ ਪੁੱਛਗਿੱਛ ਦੌਰਾਨ ਰਣਜੀਤ ਸਿੰਘ ਨੇ ਖ਼ੁਲਾਸਾ ਕੀਤਾ ਕਿ ਉਕਤ ਵਿਅਕਤੀ ਇੰਦਰਜੀਤ ਨੂੰ ਉਸ ਦੀ ਫ਼ੈਕਟਰੀ ਦੇ ਗੇਟ ਅੱਗੋਂ ਉਨ੍ਹਾਂ ਆਪਣੇ ਤਿੰਨ ਦੋਸਤਾਂ ਦੀ ਮਦਦ ਨਾਲ ਅਗਵਾ ਕਰਕੇ ਉਸ ਨੂੰ ਮਾਰ ਕੇ ਉਸ ਦੀ ਲਾਸ਼ ਨੂੰ ਅਨੰਦਪੁਰ ਸਾਹਿਬ ਦੀ ਨਹਿਰ ਵਿਚ ਸੁੱਟ ਦਿੱਤਾ ਸੀ। ਇਸ ਸਾਜ਼ਿਸ਼ ਵਿਚ ਨਰਿੰਦਰ ਸਿੰਘ ਉਰਫ਼ ਨੈਰੀ, ਹਰਪ੍ਰੀਤ ਸਿੰਘ ਉਰਫ਼ ਅਮਨ ਤੇ ਇਕ ਨਾਮਾਲੂਮ ਵਿਅਕਤੀ ਵੀ ਸ਼ਾਮਿਲ ਹੈ। ਜਿਸ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਮੁਖੀ ਸੰਦੀਪ ਸਿੰਘ ਨੇ ਕਿਹਾ ਪੁਲਿਸ ਕਈ ਤਕਨੀਕਾਂ ਰਾਹੀਂ ਜਾਂਚ ਕਰਕੇ ਪੀੜਤ ਪਰਿਵਾਰ ਦੇ ਵਿਅਕਤੀ ਦੀ ਲਾਸ਼ ਨੂੰ ਬਰਾਮਦ ਕਰਨ ਤੇ ਬਾਕੀ ਲੋਕਾਂ ਨੂੰ ਫੜਨ ਵਿਚ ਜੁਟੀ ਹੈ, ਜਿਸ ਲਈ ਜਲਦ ਖ਼ੁਲਾਸਾ ਕੀਤਾ ਜਾਵੇਗਾ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਥਾਣਾ ਮੁਖੀ ਨੇ ਕਿਹਾ ਇਸ ਕਤਲ ਪਿੱਛੇ ਵਜ੍ਹਾ ਰਜ਼ਿੰਸ ਫਿਲਹਾਲ ਇਹ ਸਾਹਮਣੇ ਆ ਰਹੀ ਹੈ ਕਿ ਮਰਨ ਵਾਲੇ ਵਿਅਕਤੀ ਦੇ ਸੰਬੰਧ ਰਣਜੀਤ ਸਿੰਘ ਦੀ ਪਤਨੀ ਨਾਲ ਦੱਸੇ ਜਾ ਰਹੇ ਹਨ ਜਦਕਿ ਇਸ ਸੰਬੰਧੀ ਪਹਿਲਾਂ ਵੀ ਪੰਚਾਇਤ ਪੱਧਰ ’ਤੇ ਆਪਸੀ ਸਮਝੌਤੇ ਹੋ ਚੁੱਕੇ ਹਨ, ਜੋ ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ। ਫਿਲਹਾਲ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ। ਪੁਲਿਸ ਨੇ ਉਕਤ ਮੁਕੱਦਮੇ ਦੀ ਧਾਰਾ ਵਿਚ ਵਾਧਾ ਕਰਦੇ ਹੋਏ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਫੈਕਲਟੀ ਵਿਕਾਸ ਪ੍ਰੋਗਰਾਮ ਦਾ ਆਗਾਜ਼ ਅਗਲੀ ਖ਼ਬਰ ਐਸ. ਡੀ. ਕੇ. ਐਸ. ਪਿੰਗਲਾ ਆਸ਼ਰਮ ਪਹੁੰਚ ਕੇ ਮੇਅਰ ਨੇ ਮਨਾਇਆ ਜਨਮ ਦਿਵਸ
Ad Position 24
No active advertisement