ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਨੌਜਵਾਨਾਂ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਕੀਤੀ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 14-07-2026

 ਫ਼ਤਹਿਗੜ੍ਹ ਸਾਹਿਬ, 13 ਜੁਲਾਈ (ਬਲਜਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਆਗੂ ਅਮਰ ਇੰਦਰ ਸਿੰਘ ਲਿਬੜਾ ਦੇ ਯਤਨਾਂ ਸਦਕਾ ਹਲਕੇ ਵਿਚ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵੱਧ ਰਹੀ ਹੈ। ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਹੁਸੈਨਪੁਰਾ ਤੋਂ ਚਤਰ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਹਰਜੀਤ ਸਿੰਘ, ਗੁਰਮੀਤ ਸਿੰਘ, ਕਰਨਜੀਤ ਸਿੰਘ, ਰਮਨਜੀਤ ਸਿੰਘ, ਹਨਜੀਤ ਸਿੰਘ, ਕੁਲਵਿੰਦਰ ਸਿੰਘ, ਲਖਵੀਰ ਸਿੰਘ, ਸੁਖਦੇਵ ਸਿੰਘ, ਸੋਹਣ ਸਿੰਘ ਪ੍ਰਧਾਨ, ਮੋਹਨ ਸਿੰਘ, ਬਲਜਿੰਦਰ ਸਿੰਘ ਨੇ ਅਮਰਇੰਦਰ ਸਿੰਘ ਲਿਬੜਾ ਦੀ ਪ੍ਰੇਰਨਾ ਸਦਕਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ. ਲਿਬੜਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨਾਂ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਲਿਬੜਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ, ਜਿਸ ਦੇ ਚੰਗੇ ਨਤੀਜੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸਾਹਮਣੇ ਆਉਣਗੇ। ਸ. ਲਿਬੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ਕਿਉਂਕਿ ਉਹ ਬਦਲਾਅ ਦਾ ਨਾਅਰਾ ਲੈ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਦੇਖ ਚੁੱਕੇ ਹਨ ਅਤੇ ਨਿਰਾਸ਼ ਹੋ ਕੇ ਬਦਲ ਦੀ ਭਾਲ ਵਿਚ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਨੂੰ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਪਾਸੋਂ ਭਰਵਾਂ ਹੁੰਗਾਰਾ ਤੇ ਸਮਰਥਨ ਮਿਲ ਰਿਹਾ ਹੈ, ਉਸ ਤੋਂ ਸੰਕੇਤ ਮਿਲ ਰਹੇ ਹਨ ਕਿ ਪੰਜਾਬ ਵਿਚ ਅਗਲੀ ਸਰਕਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਅਗਵਾਈ ਹੇਠ ਹੀ ਬਣੇਗੀ। ਇਸ ਮੌਕੇ ਬਚਿੱਤਰ ਸਿੰਘ ਪੰਜੋਲਾ, ਰਾਜਿੰਦਰ ਸਿੰਘ ਖਰੌਡ ਰੁੜਕੀ, ਜਸਬੀਰ ਸਿੰਘ ਮਾਤਾ ਗੁਜਰੀ ਕਾਲੋਨੀ, ਹਰਸ਼ਪਿੰਦਰ ਸਿੰਘ ਚੀਮਾ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੀਆਂ ਸੜਕਾਂ ਦੀ ਸਾਰ ਨਹੀਂ ਲੈ ਰਹੀ-ਭੁੱਟਾ ਸਰਕਾਰ ਨੇ ਸੜਕਾਂ ਬਣਾਉਣ... ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਫੈਕਲਟੀ ਵਿਕਾਸ ਪ੍ਰੋਗਰਾਮ ਦਾ ਆਗਾਜ਼
Ad Position 24
No active advertisement