ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪੰਜਾਬ ਸਰਕਾਰ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੀਆਂ ਸੜਕਾਂ ਦੀ ਸਾਰ ਨਹੀਂ ਲੈ ਰਹੀ-ਭੁੱਟਾ ਸਰਕਾਰ ਨੇ ਸੜਕਾਂ ਬਣਾਉਣ ਲਈ ਠੇਕੇਦਾਰ ਨੂੰ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਦਿੱਤਾ ਠੇਕਾ

Ad Position 21
No active advertisement
ਅਜੀਤ ਡੈਸਕ 14-07-2026

 ਫ਼ਤਹਿਗੜ੍ਹ ਸਾਹਿਬ, 13 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਟਿਆਲਾ ਰੋਡ ਤੋਂ ਨੰਦਪੁਰ ਕੇਸ਼ੋਂ ਵਾਇਆ ਹੱਲੋਤਾਲੀ-ਆਕੜ-ਰਾਜਪੁਰਾ ਸੜਕ, ਜੋ ਪਿਛਲੇ ਲੰਮੇ ਸਮੇਂ ਤੋਂ ਖਸਤਾ ਹਾਲਤ ਵਿਚ ਹੈ, ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਭੁੱਟਾ ਨੇ ਕਿਹਾ ਕਿ ਪਟਿਆਲਾ ਰੋਡ ਤੋਂ ਨੰਦਪੁਰ ਕੇਸ਼ੋਂ ਵਾਇਆ ਹੱਲੋਤਾਲੀ ਆਕੜ ਰਾਜਪੁਰਾ ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਕਿਹਾ ਕਿ ਇਹ ਸੜਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਬਣੀ ਸੀ ਉਸ ਤੋਂ ਬਾਅਦ ਕਾਂਗਰਸ ਦੀ ਸਰਕਾਰ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸੜਕ ਵੱਲ ਮੁੜ ਕੇ ਨਹੀਂ ਦੇਖਿਆ। ਭੁੱਟਾ ਨੇ ਕਿਹਾ ਕਿ ਸਰਕਾਰ ਨੇ ਜਿਸ ਠੇਕੇਦਾਰ ਨੂੰ ਟੈਂਡਰ ਦਿੱਤਾ ਹੈ, ਉਹ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਇਕ ਸੀਨੀਅਰ ਆਗੂ ਨਾਲ ਲਿੰਕ ਹੋਣ ਦਾ ਦਾਅਵਾ ਕਰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਇਸ ਠੇਕੇਦਾਰ ਨੂੰ ਠੇਕਾ ਦੇਣ ਮੌਕੇ ਸਾਰੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ, ਕਿਉਂਕਿ ਠੇਕਾ ਦੇਣ ਸਮੇਂ ਇਕ ਅਹਿਮ ਸ਼ਰਤ ਕਿ ਠੇਕੇਦਾਰ ਦਾ ਲੁੱਕ ਪਲਾਂਟ ਹੋਣਾ ਚਾਹੀਦਾ ਹੈ ਪਰ ਇਹ ਠੇਕੇਦਾਰ ਨੂੰ ਠੇਕਾ ਦੇਣ ਮੌਕੇ ਇਸ ਸ਼ਰਤ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਦਿੱਤਾ ਗਿਆ, ਜਿਸ ਤੋਂ ਸਪਸ਼ਟ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ ’ਤੇ ਵਿਕਾਸ ਨਹੀਂ, ਸਗੋਂ ਵਿਨਾਸ਼ ਕਰਵਾ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਚੈਕਿੰਗ ਟੀਮਾਂ ਨੇ ਅੱਜ ਤੱਕ ਫ਼ਤਹਿਗੜ੍ਹ ਸਾਹਿਬ ਦੀ ਕਿਸੇ ਵੀ ਸੜਕ ਦੀ ਗੁਣਵੱਤਾ ਸੰਬੰਧੀ ਜਾਂਚ ਨਹੀਂ ਕੀਤੀ, ਜਿਸ ਦਾ ਨੁਕਸਾਨ ਇਲਾਕੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਮੌਕੇ ਅਵਤਾਰ ਸਿੰਘ ਹੱਲੋਤਾਲੀ, ਲਖਵੀਰ ਸਿੰਘ ਸਰਾਣਾ, ਜਗਤਾਰ ਸਿੰਘ ਗੁਣੀਆ ਮਾਜਰਾ, ਮਨਪ੍ਰੀਤ ਸਿੰਘ ਸ਼ਾਹਪੁਰ, ਕੁਲਦੀਪ ਸਿੰਘ, ਲਖਬੀਰ ਸਿੰਘ ਲੱਖਾ, ਅਤਿੰਦਰਪਾਲ ਸਿੰਘ, ਜਰਨੈਲ ਸਿੰਘ, ਜਸਵੀਰ ਸਿੰਘ ਜਖਵਾਲੀ, ਗੁਰਪ੍ਰੀਤ ਸਿੰਘ, ਸੁਭਾਸ਼ ਚੰਦ ਤਾਣਾ, ਡਾ. ਬਲਵਿੰਦਰ ਸਿੰਘ, ਰੁਪਿੰਦਰ ਸਿੰਘ ਰੂਪੀ, ਜਸਪ੍ਰੀਤ ਅਮਰਗੜ੍ਹ, ਮਨਪ੍ਰੀਤ ਸਿੰਘ, ਪ੍ਰੇਮ ਸਿੰਘ, ਹਰਪ੍ਰੀਤ ਸਿੰਘ ਝਿੰਜਰਾ, ਕੁਲਦੀਪ ਸਿੰਘ, ਜਗਦੀਪ ਸਿੰਘ ਬਾਗੜੀਆਂ, ਹਰਪ੍ਰੀਤ ਸਿੰਘ ਗੁਣੀਆ ਮਾਜਰਾ ਤੇ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ 23 ਸਾਲ ਪਹਿਲਾਂ ਹੀ ਲਗਾ ਦਿੱਤੀ ਸੀ ਭਾਈ ਖਾਲੜਾ ਦੀ ਤਸਵੀਰ- ਕਾਹਲਵਾਂ ਅਗਲੀ ਖ਼ਬਰ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਨੌਜਵਾਨਾਂ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਕੀਤੀ ਸ਼ਮੂਲੀਅਤ
Ad Position 24
No active advertisement