ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸਫ਼ਾਈ ਸੇਵਕਾਂ ਦੀ ਕੰਮ ਛੱਡ ਹੜਤਾਲ 6ਵੇਂ ਦਿਨ ਵੀ ਜਾਰੀ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ-ਸਫ਼ਾਈ ਸੇਵਕ

Ad Position 21
No active advertisement
ਅਜੀਤ ਡੈਸਕ 14-07-2026

 ਬਸੀ ਪਠਾਣਾਂ, 13 ਜੁਲਾਈ (ਰਾਜਿੰਦਰ ਸ਼ਰਮਾ, ਐਚ. ਐਸ. ਗੌਤਮ)-ਸਫ਼ਾਈ ਸੇਵਕ ਯੂਨੀਅਨ ਬਸੀ ਪਠਾਣਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਕੰਮ ਛੱਡ ਹੜਤਾਲ ਸੋਮਵਾਰ ਨੂੰ ਛੇਵੇਂ ਦਿਨ ਵੀ ਜਾਰੀ ਰਹੀ। ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦਫ਼ਤਰ ਅੱਗੇ ਧਰਨੇ ਦੌਰਾਨ ਪ੍ਰਦਰਸ਼ਨ ਕਰਦੇ ਹੋਏ ਯੂਨੀਅਨ ਦੇ ਚੇਅਰਮੈਨ ਸੰਜੀਵ ਕੁਮਾਰ, ਪ੍ਰਧਾਨ ਦੇਸਰਾਜ, ਸੀਨੀਅਰ ਮੀਤ ਪ੍ਰਧਾਨ ਕਾਸ਼ੀ ਰਾਮ ਨੇ ਸਾਥੀਆਂ ਸਮੇਤ ਪੰਜਾਬ ਸਰਕਾਰ ਤੇ ਸੰਬੰਧਿਤ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੁੱਖ ਮੰਗਾਂ ’ਚ ਸ਼ਾਮਿਲ ਕੱਚੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨਾ, ਖ਼ਾਲੀ ਅਸਾਮੀਆਂ ਨੂੰ ਭਰਨਾ, ਤਨਖ਼ਾਹਾਂ ਅਤੇ ਹੋਰ ਭੱਤਿਆਂ ’ਚ ਸੁਧਾਰ ਕਰਨਾ ਅਤੇ ਕਰਮਚਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਹੋਰਨਾਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤੇ ਸੰਬੰਧਿਤ ਵਿਭਾਗ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ’ਚ ਮੀਤ ਪ੍ਰਧਾਨ ਲਖਵਿੰਦਰ ਸਿੰਘ, ਪ੍ਰੈੱਸ ਸਕੱਤਰ ਕਿਰਨ ਕੁਮਾਰ, ਮੁੱਖ ਸਲਾਹਕਾਰ ਜਗਪਾਲ ਸਿੰਘ, ਸਲਾਹਕਾਰ ਮੋਹਨ ਲਾਲ, ਖ਼ਜ਼ਾਨਚੀ ਰਜੇਸ਼ ਕੁਮਾਰ, ਜਸਪ੍ਰੀਤ ਸਿੰਘ, ਕਰਤਾਰ ਸਿੰਘ, ਸ਼ੀਤਲ ਕੁਮਾਰ, ਚੰਦਰ ਸ਼ੇਖਰ, ਸਕੱਤਰ ਤ੍ਰਿਪਤਾ, ਜਥੇਬੰਦਕ ਸਕੱਤਰ ਕੈਲਾਸ਼ੋ, ਸੋਨੂੰ ਰਾਣੀ, ਨਿਸ਼ਾ ਰਾਣੀ, ਰਾਣੀ ਗੁਰਦੇਵ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਸਫ਼ਾਈ ਸੇਵਕਾਂ ਤੇ ਮੁਲਾਜ਼ਮ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਇਕੱਤਰਤਾ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਤੇ ਮਾਤਾ ਗੁਜਰੀ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਦੇ ਚੈੱਕ ਪ੍ਰਬੰਧਕਾਂ ਨੂੰ ਸੌਂਪੇ
Ad Position 24
No active advertisement