10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸ਼ਹੀਦ ਜਸਵੰਤ ਸਿੰਘ ਖਾਲੜਾ ’ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਬਿਨਾਂ ਕਿਸੇ ਸੈਂਸਰ ਕੱਟ ਤੋਂ ਸਿਨੇਮਾ ਘਰਾਂ ਵਿਚ ਰਿਲੀਜ਼ ਕੀਤੀ ਜਾਵੇ-ਪੂਨੀਆ, ਮਾਧੋਪੁਰ, ਪੰਜੋਲੀ, ਸਿੱਧੂ

Ad Position 21
No active advertisement
ਅਜੀਤ ਡੈਸਕ 15-07-2026
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਸੀਨੀਅਰ ਲੀਡਰਸ਼ਿਪ ਵਲੋਂ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਕੇਂਦਰੀ ਗ੍ਰਹਿ ਮੰਤਰੀ ਦੇ ਨਾਂਅ ਮੰਗ ਪੱਤਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਹੀਂ ਭੇਜ ਕੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਉਸੇ ਨਾਮ ਹੇਠ ਬਿਨਾਂ ਕਿਸੇ ਸੈਂਸਰ ਕੱਟ ਦੇ ਦੇਸ਼ ਭਰ ਦੇ ਸਿਨੇਮਾ ਘਰਾਂ ਵਿਚ ਰਿਲੀਜ਼ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਪੂਨੀਆ, ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਿੱਧੂ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਇਤਿਹਾਸਿਕ ਸੰਘਰਸ਼ ਕੀਤਾ ਸੀ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੇ ਤੱਥ ਲੋਕਾਂ ਸਾਹਮਣੇ ਬਿਨਾਂ ਕਿਸੇ ਤਬਦੀਲੀ ਦੇ ਆਉਣੇ ਚਾਹੀਦੇ ਹਨ। ਆਗੂਆਂ ਨੇ ਇਹ ਵੀ ਕਿਹਾ ਕਿ ਜਸਵੰਤ ਸਿੰਘ ਖਾਲੜਾ ਕਤਲ ਕੇਸ ਵਿਚ ਸਜ਼ਾਯਾਫ਼ਤਾ ਡੀ.ਐਸ.ਪੀ ਜਸਪਾਲ ਸਿੰਘ ਲੰਬੇ ਸਮੇਂ ਤੋਂ ਜੇਲ੍ਹ ’ਚੋਂ ਛੁੱਟੀ ’ਤੇ ਆਉਣ ਤੋਂ ਬਾਅਦ ਫ਼ਰਾਰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਉਸ ਦੀ ਸਜ਼ਾ ਮੁਆਫ਼ੀ ਲਈ ਵੀ ਸਿਫ਼ਾਰਸ਼ ਕੀਤੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਫ਼ਰਾਰ ਦੋਸ਼ੀ ਨੂੰ ਲੱਭ ਕੇ ਮੁੜ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਜਾਵੇ ਅਤੇ ਸਜ਼ਾ ਮੁਆਫ਼ੀ ਦੀ ਸਿਫ਼ਾਰਸ਼ ਕਰਨ ਵਾਲੇ ਜ਼ਿੰਮੇਵਾਰ ਰਾਜਨੀਤਕ ਆਗੂਆਂ ਅਤੇ ਅਧਿਕਾਰੀਆਂ ਜਾਂ ਵਿਅਕਤੀਆਂ ਦੀ ਵੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਅਸੀਂ ਸਮੂਹ ਸਿੱਖਾਂ ਦੀ ਨੁਮਾਇੰਦਾ ਜਮਾਤ ਹੋਣ ਦੇ ਨਾਤੇ ਭਾਰਤ ਸਰਕਾਰ ਤੋਂ ਪੁਰਜ਼ੋਰ ਮੰਗ ਕਰਦੇ ਹਾਂ ਕਿ 1982 ਦੇ ਧਰਮ ਯੁੱਧ ਮੋਰਚੇ ਦੀ ਸ਼ੁਰੂਆਤ ਤੋਂ ਲੈ ਕੇ 1995 ਵਿਚ ਜਸਵੰਤ ਸਿੰਘ ਖਾਲੜਾ ਦੇ ਲਾਪਤਾ ਹੋਣ ਤੱਕ ਦੇ ਸਮੇਂ ਵਿਚ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ ‘ਪੰਜਾਬ ਸੱਚ’ ਜਵਾਬਦੇਹੀ ਅਤੇ ਮੇਲ ਮਿਲਾਪ ਕਮਿਸ਼ਨ ਬਣਾਇਆ ਜਾਵੇ, ਜੋ ਤੱਥਾਂ ਦੇ ਆਧਾਰ ਤੇ ਰਿਪੋਰਟ ਲੋਕਾਂ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਸਿੱਖ ਭਾਰਤ ਦੇ ਜ਼ਿੰਮੇਵਾਰ ਨਾਗਰਿਕ ਹਨ। ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਦੇਸ਼ ਦੀ ਰੱਖਿਆ ਅਤੇ ਅਨ ਭੰਡਾਰ ਦੀਆਂ ਲੋੜਾਂ ਪੂਰੀਆਂ ਕਰਨ ਵਿਚ ਆਪਣਾ ਬੇਜੋੜ ਹਿੱਸਾ ਪਾਇਆ ਹੈ। ਇਸ ਵੇਲੇ ਇਹ ਕੌਮ ਆਪਣੇ ਆਪ ਨੂੰ ਅਣਦੇਖਿਆ ਕੀਤਾ ਮਨ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਪਰੋਕਤ ਮਾਮਲੇ ਨੂੰ ਧਿਆਨ ਵਿਚ ਰੱਖਕੇ ਸਿੱਖਾਂ ਦੇ ਸ਼ਿਕਵਿਆਂ ਨੂੰ ਦੂਰ ਕਰਨ ਵੱਲ ਕਦਮ ਵਧਾਇਆ ਜਾਵੇ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਭਾਈ ਜਸਵੀਰ ਸਿੰਘ ਰੋਡੇ ਪ੍ਰਧਾਨ ਇੰਟਰਨੈਸ਼ਨਲ ਪੰਥਕ ਦਲ, ਗੁਰਦੀਪ ਸਿੰਘ ਬਠਿੰਡਾ ਪ੍ਰਧਾਨ ਯੂਨਾਈਟਿਡ ਅਕਾਲੀ ਦਲ, ਗੁਰਿੰਦਰ ਸਿੰਘ ਬਾਜਵਾ ਪ੍ਰਧਾਨ ਬੇਗਮਪੁਰਾ ਖ਼ਾਲਸਾ ਰਾਜ ਪਾਰਟੀ, ਭਾਈ ਮਨਦੀਪ ਸਿੰਘ ਕਾਰਜਕਾਰੀ ਪ੍ਰਧਾਨ ਪੰਥਕ ਆਜ਼ਾਦ ਗਰੁੱਪ ਦੇ ਦਸਤਖਤਾਂ ਹੇਠ ਜਾਰੀ ਮੰਗ ਪੱਤਰ ਕੇਂਦਰੀ ਗ੍ਰਹਿ ਮੰਤਰੀ ਦੇ ਨਾਂਅ ਸਹਾਇਕ ਕਮਿਸ਼ਨਰ (ਜ) ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ’ਤੇ ਸੀਨੀਅਰ ਆਗੂਆਂ ਵਿਚ ਹਰਵੇਲ ਸਿੰਘ ਦਰਬਾਰਾ ਸਿੰਘ ਰੰਧਾਵਾ, ਮਾ. ਚਰਨਜੀਤ ਸਿੰਘ ਖਾਲਸਪੁਰ, ਅੰਮ੍ਰਿਤਪਾਲ ਸਿੰਘ ਗਿੱਲ, ਜੱਸਾ ਸਿੰਘ ਆਹਲੂਵਾਲੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਅਮਰਜੀਤ ਸਿੰਘ ਬੱਡਗੁਜਰਾਂ, ਜਰਨੈਲ ਸਿੰਘ, ਅਮਰਜੀਤ ਸਿੰਘ ਮੁਢੜੀਆਂ, ਗੁਰਦੇਵ ਸਿੰਘ ਵਿਰਕ, ਮਹਿੰਦਰਜੀਤ ਸਿੰਘ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਹਰਮੇਲ ਸਿੰਘ, ਕੇਸਰ ਸਿੰਘ ਪ੍ਰੀਤਨਗਰ, ਦਰਸ਼ਨ ਸਿੰਘ, ਮਨਜੋਤ ਸਿੰਘ, ਹਰੀ ਸਿੰਘ ਚਮਕ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਨਲਿਸਟਮੈਟ-ਆਊਟਸੋਰਸ ਤਾਲਮੇਲ ਕਮੇਟੀ ਵਲੋਂ ਵਿੱਤ ਮੰਤਰੀ ਦੇ ਸ਼ਹਿਰ ’ਚ ਰੋਸ ਪ੍ਰਦਰਸ਼ਨ ਦਾ ਐਲਾਨ ਅਗਲੀ ਖ਼ਬਰ ਨਾਭਾ ਸ਼ਹਿਰ ਦੇ ਸਾਰੇ ਸਕੂਲ ‘ਮਿਸ਼ਨ ਹਰਿਆਲੀ-2026’ ’ਚ ਭਾਗ ਲੈਣਗੇ-ਚੇਅਰਮੈਨ ਸੰਦੀਪ ਬਾਂਸਲ
Ad Position 24