10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਨਸ਼ੇ ਦੇ ਟੀਕਿਆਂ ਸਮੇਤ ਕਾਬੂ ਕੀਤੇ 2 ਵਿਅਕਤੀਆਂ ਨੂੰ ਅਦਾਲਤ ਨੇ ਸੁਣਾਈ 12-12 ਸਾਲ ਦੀ ਕੈਦ

Ad Position 21
No active advertisement
ਅਜੀਤ ਡੈਸਕ 15-07-2026
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੀ ਸਪੈਸ਼ਲ ਅਦਾਲਤ ਵਲੋਂ ਕਰੀਬ 6 ਸਾਲ ਪਹਿਲਾਂ ਥਾਣਾ ਖੇੜੀ ਨੌਧ ਸਿੰਘ ਦੀ ਪੁਲਿਸ ਦੁਆਰਾ ਨਸ਼ੇ ਦੇ ਟੀਕਿਆਂ ਸਮੇਤ ਕਾਬੂ ਕੀਤੇ ਗਏ 2 ਵਿਅਕਤੀਆਂ ਨੂੰ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਏ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੇੜੀ ਨੌਧ ਸਿੰਘ ਵਿਖੇ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮੁਕੱਦਮੇ ਵਿਚ ਜਗਜੋਤ ਸਿੰਘ ਉਰਫ਼ ਜੱਗਾ ਅਤੇ ਮਨਜੋਤ ਸਿੰਘ ਉਰਫ਼ ਜੋਤ ਨੂੰ ਗ੍ਰਿਫ਼ਤਾਰ ਕਰਦੇ ਹੋਏ ਪੁਲਿਸ ਨੇ ਦਾਅਵਾ ਕੀਤਾ ਸੀ ਕਿ 16 ਮਾਰਚ 2019 ਨੂੰ ਰਾਤ ਕਰੀਬ 9 ਵਜੇ ਕਾਰ ’ਚ ਗਸ਼ਤ ਕਰ ਰਹੀ ਥਾਣਾ ਖੇੜੀ ਨੌਧ ਸਿੰਘ ਦੀ ਪੁਲਿਸ ਪਾਰਟੀ ਨੂੰ ਪਿੰਡ ਰਾਏਪੁਰ ਮਾਜਰੀ ਦੇ ਖੇਡ ਸਟੇਡੀਅਮ ਅੱਗੇ 2 ਸ਼ੱਕੀ ਵਿਅਕਤੀ ਲਿਫ਼ਾਫ਼ਾ ਫੋਲਦੇ ਦਿਖਾਈ ਦਿੱਤੇ। ਜਿਨ੍ਹਾਂ ਨੂੰ ਪੁਲਿਸ ਮੁਲਾਜ਼ਮਾਂ ਵਲੋਂ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਾਲੇ ਲਿਫ਼ਾਫ਼ੇ ’ਚੋਂ 17 ਟੀਕੇ ਬਿਊਪ੍ਰੋਨੋਰਫਿਨ ਅਤੇ 17 ਸ਼ੀਸ਼ੀਆਂ ਫਿਨਰਮਾਈਨ ਮਾਲੇਟ ਬਰਾਮਦ ਹੋਈਆਂ। ਇਸ ਸਬੰਧੀ ਅਦਾਲਤ ’ਚ ਚੱਲੀ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ’ਤੇ ਫ਼ਤਹਿਗੜ੍ਹ ਸਾਹਿਬ ਦੀ ਸਪੈਸ਼ਲ ਅਦਾਲਤ ਨੇ ਜਗਜੋਤ ਸਿੰਘ ਉਰਫ਼ ਜੱਗਾ ਅਤੇ ਮਨਜੋਤ ਸਿੰਘ ਉਰਫ਼ ਜੋਤ ਨੂੰ ਮਾਮਲੇ ਵਿਚ ਧਾਰਾ 22(ਸੀ) ਐਨ.ਡੀ.ਪੀ.ਐਸ. ਐਕਟ ਤਹਿਤ ਦੋਸ਼ੀ ਮੰਨਦੇ ਹੋਏ 12-12 ਸਾਲ ਕੈਦ ਬਾਮੁਸ਼ੱਕਤ ਅਤੇ 1-1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਨਾਗਰਾ ਨੇ ਸਰਕਾਰ ’ਤੇ ਵਿਕਾਸ ਦੇ ਵਾਅਦੇ ਭੁੱਲਣ ਦੇ ਲਗਾਏ ਦੋਸ਼ ਅਗਲੀ ਖ਼ਬਰ ਪੰਜਾਬ ਦੇ ਸੁਨਹਿਰੀ ਭਵਿੱਖ ਦੇ ਸੁਪਨੇ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਸਾਕਾਰ-ਕੈਪਟਨ ਜਸਵੰਤ ਬਾਜਵਾ
Ad Position 24