08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਾਹਨਾਂ ਦੇ ਦਸਤਾਵੇਜ਼ ਹਰ ਸਮੇਂ ਸਹੀ ਅਤੇ ਅੱਪਡੇਟ ਰੱਖੇ ਜਾਣ-ਰਿਜਨਲ ਟਰਾਂਸਪੋਰਟ ਅਫ਼ਸਰ

Ad Position 21
No active advertisement
ਅਜੀਤ ਡੈਸਕ 15-07-2026
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਵਾਹਨਾਂ ਦੇ ਪਰਮਿਟ, ਬੀਮਾ, ਫਿਟਨੈੱਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ, ਟੈਕਸ ਤੇ ਹੋਰ ਲੋੜੀਂਦੇ ਦਸਤਾਵੇਜ਼ ਹਰ ਸਮੇਂ ਅੱਪਡੇਟ ਰੱਖੇ ਜਾਣ ਅਤੇ ਮੋਟਰ ਵਾਹਨ ਐਕਟ ਤਹਿਤ ਬਣਾਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਹ ਹਦਾਇਤ ਰਿਜਨਲ ਟਰਾਂਸਪੋਰਟ ਅਫ਼ਸਰ ਨਮਨ ਮੜਕਨ ਨੇ ਫ਼ਤਹਿਗੜ੍ਹ ਸਾਹਿਬ ਦੀਆਂ ਆਟੋ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਆਟੋ ਚਾਲਕਾਂ ਨੂੰ ਸੜਕ ਸੁਰੱਖਿਆ, ਟਰੈਫ਼ਿਕ ਨਿਯਮਾਂ ਦੀ ਪਾਲਣਾ, ਯਾਤਰੀਆਂ ਨੂੰ ਸੁਰੱਖਿਅਤ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ, ਵਾਹਨਾਂ ਦੇ ਵੈਧ ਦਸਤਾਵੇਜ਼ਾਂ ਦੀ ਉਪਲਬਧਤਾ ਅਤੇ ਮੋਟਰ ਵਾਹਨ ਐਕਟ ਦੀ ਸਖ਼ਤੀ ਨਾਲ ਪਾਲਣਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਟਰਾਂਸਪੋਰਟ ਅਫ਼ਸਰ ਨੇ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨਾਲ ਨਾ ਸਿਰਫ਼ ਸੜਕ ਹਾਦਸਿਆਂ ਵਿਚ ਕਮੀ ਆਉਂਦੀ ਹੈ, ਸਗੋਂ ਯਾਤਰੀਆਂ ਦੀ ਜਾਨ-ਮਾਲ ਦੀ ਸੁਰੱਖਿਆ ਵੀ ਯਕੀਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਸਮੇਂ-ਸਮੇਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਅਧੂਰੇ ਜਾਂ ਗੈਰ-ਵੈਧ ਪਾਏ ਜਾਂਦੇ ਹਨ ਜਾਂ ਜੋ ਮੋਟਰ ਵਾਹਨ ਐਕਟ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਲਈ ਸਾਰੇ ਵਾਹਨ ਮਾਲਕ ਅਤੇ ਚਾਲਕ ਆਪਣੇ ਦਸਤਾਵੇਜ਼ ਸਮੇਂ ਸਿਰ ਰੀਨਿਊ ਕਰਵਾਉਣ ਅਤੇ ਨਿਯਮਾਂ ਦੀ ਪੂਰੀ ਪਾਲਣਾ ਕਰਨ। ਮੀਟਿੰਗ ਵਿਚ ਜਸਪਾਲ ਸਿੰਘ, ਦਰਸ਼ਨ ਸਿੰਘ, ਕਰਨਵੀਰ ਸਿੰਘ, ਜਗਜੀਤ ਸਿੰਘ, ਰਾਜੀਵ ਕੁਮਾਰ, ਅਮਰਜੀਤ ਸਿੰਘ, ਗੁਰਦੀਪ ਸਿੰਘ, ਸਵਰਨ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ ਅਤੇ ਜੋਧ ਸਿੰਘ ਸਮੇਤ ਵੱਖ-ਵੱਖ ਆਟੋ ਯੂਨੀਅਨਾਂ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾਇਟ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਲਿਆ ਭਾਗ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ
Ad Position 24