08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਾਢੇ ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਲੈ ਕੇ ਲੋਕਾਂ ਦੀ ਕਚਹਿਰੀ ’ਚ ਪੁੱਜੇ ਵਿਧਾਇਕ ਗੈਰੀ ਬੜਿੰਗ

Ad Position 21
No active advertisement
ਅਜੀਤ ਡੈਸਕ 15-07-2026
ਅਮਲੋਹ, 14 ਜੁਲਾਈ (ਹਰਪ੍ਰੀਤ ਸਿੰਘ ਗਿੱਲ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੱਜ ਪਿੰਡ ਹਰੀਪੁਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਨਗਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅੱਜ ਤੁਹਾਡੇ ਕੋਲ ਆਪਣੇ ਪਿਛਲੇ ਸਾਢੇ ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਲੈ ਕੇ ਹਾਜ਼ਰ ਹੋਏ ਹਨ, ਜਿਸ ਦਾ ਮੁਲਾਂਕਣ ਕਰਨਾ ਤੁਹਾਡਾ ਮੁੱਢਲਾ ਹੱਕ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮੁਲਾਂਕਣ ਵਿਚ ਤੁਹਾਨੂੰ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮਾਨ ਸਰਕਾਰ ਦੀ ਕਾਰਗੁਜ਼ਾਰੀ ਬਿਹਤਰ ਲੱਗੇ ਤਾਂ ਤੁਹਾਡਾ ਫ਼ਰਜ਼ ਬਣਦਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਹਮੇਸ਼ਾ ਆਪਣੇ ਕਾਰਜਕਾਲ ਦੇ ਆਖ਼ਰੀ ਛੇ ਮਹੀਨਿਆਂ ਵਿਚ ਸਰਕਾਰੀ ਪੈਸੇ ਦੀ ਅੰਨ੍ਹੇਵਾਹ ਵਰਤੋਂ ਕਰਕੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਲੋਕ ਫ਼ਤਵਾ ਲੈਣ ਦੀ ਕੋਸ਼ਿਸ਼ ਕੀਤੀ ਹੈ, ਜਦਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਸੂਬੇ ਦੀ ਲੀਹੋਂ ਲੱਥੀ ਗੱਡੀ ਨੂੰ ਲੀਹ ’ਤੇ ਚੜ੍ਹਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪਿਛਲੀਆਂ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੀਆਂ ਗਰੰਟੀਆਂ ਵੀ ਇਕ-ਇਕ ਕਰਕੇ ਪੂਰੀਆਂ ਕੀਤੀਆਂ ਗਈਆਂ ਅਤੇ ਸਾਢੇ ਚਾਰ ਸਾਲਾਂ ਵਿਚ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ। ਗੈਰੀ ਬੜਿੰਗ ਨੇ ਕਿਹਾ ਕਿ ਹਲਕੇ ਵਿਚ ਸੜਕਾਂ ਦੇ ਨਿਰਮਾਣ ਅਤੇ ਆਧੁਨਿਕੀਕਰਨ ’ਤੇ 61 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਬਹੁਤ ਸਾਰੇ ਪਿੰਡਾਂ ਵਿਚ ਖੇਡ ਗਰਾਉਂਡ ਬਣਾਏ ਗਏ ਹਨ ਅਤੇ ਪਿੰਡਾਂ ਨੂੰ ਜਿੰਮ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜਿੱਥੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਲਈ ਗਰੈਜੂਏਸ਼ਨ ਕਰਨਾ ਹੀ ਵੱਡੀ ਪ੍ਰਾਪਤੀ ਮੰਨੀ ਜਾਂਦੀ ਸੀ, ਉੱਥੇ ਹੁਣ ਇਸ ਹਲਕੇ ਦੇ ਹਰ ਸਾਲ ਦਰਜਨਾਂ ਵਿਦਿਆਰਥੀ ਆਈ.ਆਈ.ਟੀ ਅਤੇ ਨੀਟ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਆਪਣਾ ਕੈਰੀਅਰ ਬਣਾ ਰਹੇ ਹਨ। ਇਸ ਮੌਕੇ ਉਨ੍ਹਾਂ ਪਿੰਡ ਹਰੀਪੁਰ ਦੇ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੀ ਗਰਾਂਟ ਦੇਣ ਦੇ ਨਾਲ-ਨਾਲ ਸਟਰੀਟ ਲਾਈਟਾਂ ਅਤੇ ਪਿੰਡ ਲਈ ਜਿੰਮ ਦਾ ਸਾਮਾਨ ਮੁਹੱਈਆ ਕਰਵਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਨੇ ਕਿਹਾ ਕਿ ਕੈਰੋਂ ਸਰਕਾਰ ਤੋਂ ਬਾਅਦ ਮਾਨ ਸਰਕਾਰ ਅਜਿਹੀ ਸਰਕਾਰ ਹੈ, ਜੋ ਮਾੜੀ ਪ੍ਰਸ਼ਾਸਨਿਕ ਕਾਰਗੁਜ਼ਾਰੀ ਲਈ ਕਰਮਚਾਰੀਆਂ ਅਤੇ ਅਧਿਕਾਰੀਆਂ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰਵੱਈਆ ਸਿਰਫ਼ ਮੁਲਾਜ਼ਮਾਂ ਲਈ ਹੀ ਨਹੀਂ, ਸਗੋਂ ਵਿਧਾਇਕਾਂ ਅਤੇ ਮੰਤਰੀਆਂ ਲਈ ਵੀ ਇੱਕੋ ਜਿਹਾ ਹੈ, ਕਿਉਂਕਿ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ’ਤੇ ਕਿਸੇ ਨਾਲ ਵੀ ਭੇਦਭਾਵ ਨਹੀਂ ਕੀਤਾ ਜਾਂਦਾ ਅਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗੈਰੀ ਬੜਿੰਗ ਨੇ ਬਿਨਾਂ ਕਿਸੇ ਪੱਖਪਾਤ ਦੇ ਹਲਕੇ ਦੇ ਸਾਰੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵਿਕਾਸ ਕਾਰਜਾਂ ਵਿਚ ਜੋ ਕਸਰ ਰਹਿ ਗਈ ਹੈ, ਉਹ ਵੀ ਪੂਰੀ ਕਰ ਦਿੱਤੀ ਜਾਵੇਗੀ। ਸਮਾਗਮ ਨੂੰ ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਅਤੇ ਸੀਨੀਅਰ ਆਗੂ ਅਵਤਾਰ ਮੁਹੰਮਦ ਟੈਣੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪਿੰਡ ਦੀ ਸਮੂਹ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਅਮਰ ਸਿੰਘ ਨੂੰ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਨ ’ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਡਾਇਟ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਲਿਆ ਭਾਗ
Ad Position 24