08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੰਜਾਬ ਸਰਕਾਰ ਦਾ ਨਿੱਜੀ ਸਕੂਲਾਂ ਨੂੰ ਸਾਲਾਨਾ 5 ਫ਼ੀਸਦੀ ਤੋਂ ਵੱਧ ਫ਼ੀਸ ਨਾ ਵਧਾਉਣ ਸੰਬੰਧੀ ਆਰਡੀਨੈਂਸ ਲਾਗੂ ਕਰਨਾ ਸ਼ਲਾਘਾਯੋਗ-ਗੁਰਦੀਪ ਸਿੰਘ ਘੁਮਾਣ

Ad Position 21
No active advertisement
ਅਜੀਤ ਡੈਸਕ 15-07-2026
ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਨਿੱਜੀ ਸਕੂਲਾਂ ਦੀ ਮਨਮਾਨੀਆਂ ਰੋਕਣ ਲਈ ਲਿਆਂਦੇ ਗਏ ਆਰਡੀਨੈਂਸ, ਜਿਸ ਵਿਚ ਨਿੱਜੀ ਸਕੂਲ 5 ਫ਼ੀਸਦੀ ਤੋ ਜ਼ਿਆਦਾ ਸਕੂਲ ਫ਼ੀਸ ਵਿਚ ਵਾਧਾ ਨਹੀਂ ਕਰ ਸਕਦੇ, ਲੈ ਕੇ ਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ ਅਤੇ ਸਰਕਾਰ ਦਾ ਇਹ ਫ਼ੈਸਲਾ ਸ਼ਲਾਘਾਯੋਗ ਹੈ। ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਉਕਤ ਆਰਡੀਨੈਂਸ ਲਾਗੂ ਨਾ ਕਰਨ ਦੇ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀਆਂ ਮੁਸ਼ਕਲਾਂ ਦ ਸਾਹਮਣਾ ਕਰਨਾ ਪੈਂਦਾ ਸੀ। ਪ੍ਰੰਤੂ ‘ਆਪ’ ਸਰਕਾਰ ਵਲੋਂ ਇਹ ਆਰਡੀਨੈਂਸ ਲਿਆ ਕੇ ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਨੂੰ ਨੱਥ ਪਾਈ ਹੈ। ਜਿਸ ਨਾਲ ਵਿਦਿਆਰਥੀਆ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲਣੀ ਨਿਸ਼ਚਿਤ ਹੈ।
Ad Position 22
No active advertisement
ਪਿਛਲੀ ਖ਼ਬਰ ਜਸਵੰਤ ਸਿੰਘ ਖਾਲੜਾ ਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅਰਦਾਸ ਸਮਾਗਮ ਹੋਣੇ ਚਾਹੀਦੇ ਹਨ-ਜਥੇਦਾਰ ਮੁਕਾਰੋਂਪੁਰ ਅਗਲੀ ਖ਼ਬਰ ਪਿੰਡ ਖ਼ਾਨਪੁਰ ਦੇ ਸਰਪੰਚ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਸਿਫ਼ਾਰਸ਼
Ad Position 24