15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਹਲਕਾ ਬਸੀ ਪਠਾਣਾਂ ਦੇ ਲੋਕ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ, ਪ੍ਰਸ਼ਾਸਨ ਬੇਫ਼ਿਕਰ- ਡਾ. ਢੋਲੇਵਾਲ

Ad Position 21
No active advertisement
ਅਜੀਤ ਡੈਸਕ 16-07-2026
ਬਸੀ ਪਠਾਣਾਂ, 15 ਜੁਲਾਈ (ਰਾਜਿੰਦਰ ਸ਼ਰਮਾ)-ਵਿਧਾਨ ਸਭਾ ਬਸੀ ਪਠਾਣਾਂ ਅਧੀਨ ਆਉਂਦੇ ਦੋਵੇਂ ਸ਼ਹਿਰ ਬਸੀ ਪਠਾਣਾਂ ਅਤੇ ਖਮਾਣੋਂ ਦੇ ਲੋਕ ਅਜੇ ਵੀ ਸਰਕਾਰ ਤੇ ਪ੍ਰਸ਼ਾਸਨ ਦੀ ਬੇਰੁਖ਼ੀ ਕਰਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ, ਜਿਸ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਦੋਵੇਂ ਸ਼ਹਿਰਾਂ ’ਚ ਟੁੱਟੀਆਂ ਸੜਕਾਂ, ਸੀਵਰੇਜ ਦੀ ਮਾੜੀ ਹਾਲਤ, ਗੰਦੇ ਪਾਣੀ ਦੀ ਨਿਕਾਸੀ ਨਾ ਹੋਣਾ, ਗੰਦਗੀ ਦੇ ਢੇਰ, ਸਟਰੀਟ ਲਾਈਟਾਂ ਦੀ ਘਾਟ ਵਰਗੀਆਂ ਸਮੱਸਿਆਵਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਬਰਸਾਤ ਦੇ ਦਿਨਾਂ ’ਚ ਇਨ੍ਹਾਂ ਸ਼ਹਿਰਾਂ ਦੇ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ ਅਤੇ ਦੋਵੇਂ ਸ਼ਹਿਰਾਂ ’ਚ ਬਰਸਾਤ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੋਵੇਂ ਸ਼ਹਿਰ ਝੀਲ ਦਾ ਰੂਪ ਧਾਰਨ ਕਰ ਲੈਂਦੇ ਹਨ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਕਈ ਵਾਰ ਆਪਣੀਆਂ ਸਮੱਸਿਆਵਾਂ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗਾਂ ਦੇ ਧਿਆਨ ’ਚ ਲਿਆਂਦੀਆਂ ਗਈਆਂ, ਪ੍ਰੰਤੂ ਪ੍ਰਸ਼ਾਸਨ ਵਲੋਂ ਕੋਈ ਠੋਸ ਕਾਰਵਾਈ ਨਾ ਕਰਨਾ ਅਤੇ ਪ੍ਰਸ਼ਾਸਨ ਦੀ ਇਸ ਅਣਦੇਖੀ ਕਰਕੇ ਲੋਕਾਂ ’ਚ ਨਿਰਾਸ਼ਾ ਅਤੇ ਰੋਸ ਦਾ ਕਾਰਨ ਬਣ ਰਹੀ ਹੈ। ਡਾ. ਢੋਲੇਵਾਲ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਦੇ ਬਸੀ ਪਠਾਣਾਂ ਅਤੇ ਖਮਾਣੋਂ ਸ਼ਹਿਰਾਂ ਦੀਆਂ ਮੁੱਖ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੁਹਿੰਮ ਚਲਾਏ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਵੇ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਸਕਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ- ਅਜੈ ਲਿਬੜਾ ਅਗਲੀ ਖ਼ਬਰ ਗਊ ਸੇਵਾ ਸਮਿਤੀ ਵਲੋਂ ਕੀਤੇ ਜਾ ਰਹੇ ਧਾਰਮਿਕ ਤੇ ਸਮਾਜ ਸੇਵਾ ਦੇ ਕਾਰਜ ਸ਼ਲਾਘਾਯੋਗ-ਚੀਮਾ
Ad Position 24